Lyrics ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ ....

ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ

ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ

ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ

ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ

ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ
 
Top