**ਮੂਰਤੀ ਪੂਜਾ ਦਾ ਖੰਡਨ**

ਮੂਰਤੀ ਪੂਜਾ ਦਾ ਖੰਡਨ

ਗੁਰੂ ਗ੍ਰੰਥ ਸਾਹਿਬ ਵਿੱਚ ਮੂਰਤੀ ਪੂਜਾ ਦੇ ਬ੍ਰਾਹਮਣਵਾਦੀ ਸੰਕਲਪ ਦਾ ਭਰਪੂਰ ਖੰਡਨ ਕੀਤਾ ਗਿਆ ਹੈ। ਪੱਥਰ ਦੀਆਂ ਮੂਰਤੀਆਂ ਬਣਾ ਕੇ ਉਨ੍ਹਾਂ ਦੀ ਪੂਜਾ ਕਰਨ ਵਾਲੇ ਲੋਕਾਂ ਨੂੰ ਮੂਰਖ ਅਤੇ ਗਵਾਰ ਤੱਕ ਕਿਹਾ ਗਿਆ ਹੈ।

ਮ: 1 ॥
ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ॥
ਨਾਰਦਿ ਕਹਿਆ ਸਿ ਪੂਜ ਕਰਾਂਹੀ॥
ਅੰਧੇ ਗੁੰਗੇ ਅੰਧ ਅੰਧਾਰੁ॥
ਪਾਥਰੁ ਲੇ ਪੂਜਹਿ ਮੁਗਧ ਗਵਾਰ॥
ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥2॥
(ਗੁਰੂ ਗ੍ਰੰਥ ਸਾਹਿਬ, ਪੰਨਾ 556)

ਏਕੈ ਪਾਥਰ ਕੀਜੈ ਭਾਉ॥
ਦੂਜੈ ਪਾਥਰ ਧਰੀਐ ਪਾਉ॥
ਜੇ ਓਹੁ ਦੇਉ ਤ ਓਹੁ ਭੀ ਦੇਵਾ॥
ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥4॥1॥
(ਗੁਰੂ ਗ੍ਰੰਥ ਸਾਹਿਬ, ਪੰਨਾ 525)

ਪਾਖਾਨ ਗਢਿ ਕੈ ਮੂਰਤਿ ਕੀਨੀ ਦੇ ਕੈ ਛਾਤੀ ਪਾਉ॥
ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥3॥
(ਗੁਰੂ ਗ੍ਰੰਥ ਸਾਹਿਬ, ਪੰਨਾ 479)


 
Top