ਮਜ੍ਹਬ!!

ਚੰਗਾ ਰੱਬ ਦਾ ਰਾਹ ਦਿਖਲਾਇਆ ਮਜ੍ਹਬਾਂ ਨੇ
ਜੱਗ ਨੂੰ ਭੰਬਲਭੂਸੇ ਪਾਇਆ ਮਜ੍ਹਬਾਂ ਨੇ
ਅੱਵਲ ਅੱਲ੍ਹਾ ਇਕੋ ਨੂਰ ਉਪਾਇਆ ਸੀ
ਇਸ ਮਗਰੋਂ ਸੌ ਚੰਦ ਚੜਾਇਆ ਮਜ੍ਹਬਾਂ ਨੇ
‘ਮਾਣਸ ਕੀ ਇਕ ਜਾਤ’ ਪਛਾਣੇ ਕੌਣ ਭਲਾ
ਸਭ ਦੇ ਅੱਖੀ ਘੱਟਾ ਪਾਇਆ ਮਜ੍ਹਬਾਂ ਨੇ
ਵੇਦ- ਕਿਤੇਬਾਂ ਵਿਚ ਹੇ ਪਾਠ ਮੁਹੱਬਤ ਦਾ
ਪਰ ਨਫਰਤ ਦਾ ਪਾਠ ਪੜ੍ਹਾਇਆ ਮਜ੍ਹਬਾਂ ਨੇ
ਬਣਮਾਣਸ ਬਣਿਆ ਸੀ ਬੰਦਾ ਮਸਾਂ ਮਸਾਂ:pr
ਇਸ ਨੂੰ ਬਾਂਦਰ ਫੇਰ ਬਣਾਇਆ ਮਜ੍ਹਬਾਂ ਨੇ
ਨਾਨਕ ਤੇਰੀ ‘ਤੇਰਾ ਤੇਰਾ’ ਕੌਣ ਸੁਣੇ
‘ਮੈ ਮੇਰੀ’ ਦਾ ਸ਼ੋਰ ਮਚਾਇਆ ਮਜ੍ਹਬਾਂ ਨੇ
ਸ਼ਰਣ ਪਏ ਨੂੰ ਕੰਠ ਕੋਈ ਹੁਣ ਲਾਉਦਾ ਨਹੀਂ
ਜੋ ਅੜਿਆ ਸੋ ਤਖਤ ਬਹਾਇਆ ਮਜ੍ਹਬਾਂ ਨੇ
ਗੁਰ ਪੀਰਾਂ ਨੇ ਸੱਚੇ ਮਾਰਗ ਪਾਇਆ ਸੀ:pr
ਪਰ ਕੂੜਾ ਮਾਰਗ ਅਪਣਾਇਆ ਮਜ੍ਹਬਾਂ ਨੇ
 
Top