UNP

ਸ਼ਬਦ:ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹ&#

X
Quick Register
User Name:
Email:
Human Verification


Go Back   UNP > Contributions > Religion and Politics

UNP Register

 

 
Old 15-Mar-2010
Und3rgr0und J4tt1
 
Red face ਸ਼ਬਦ:ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹ&#

ਸ਼ਬਦ:ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ। ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ। ਬਲਿਹਾਰੀ ਕੁਦਰਤਿ ਵਸਿਆ। ਤੇਰਾ ਅੰਤੁ ਨ ਜਾਈ ਲਖਿਆ। ਰਹਾਉ। ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ। ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ। ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ।

ਅਰਥ: ਦੁੱਖ ਦਵਾਈ ਅਤੇ ਸੁਖ ਬੀਮਾਰੀ ਹੈ। ਜਦੋਂ ਖੁਸ਼ੀ ਹੁੰਦੀ ਹੈ ਤਾਂ ਵਾਹਿਗੁਰੂ ਲਈ ਚਾਹ ਨਹੀਂ ਹੁੰਦੀ। ਤੂੰ ਕਰਨਹਾਰ ਹੈ, ਮੈਂ ਕੁੱਝ ਨਹੀਂ ਕਰ ਸਕਦਾ। ਜੇਕਰ ਮੈਂ ਕੁੱਝ ਕਰਨ ਦੀ ਕੋਸ਼ਿਸ਼ ਵੀ ਕਰਦਾ ਹਾਂ ਤਾਂ ਵੀ ਕੁੱਝ ਨਹੀਂ ਕਰ ਸਕਦਾ। ਕੁਰਬਾਨ ਹਾਂ ਮੈਂ ਤੇਰੇ ਉਤੋਂ। ਤੂੰ ਆਪਣੀ ਰਚਨਾ ਅੰਦਰ ਵਸਦਾ ਹੈ। ਤੇਰਾ ਅੰਤ ਜਾਣਿਆਂ ਨਹੀਂ ਜਾ ਸਕਦਾ। ਠਹਿਰਾਓ। ਜੀਵਾਂ ਅੰਦਰ ਤੇਰੀ ਰੌਸ਼ਨੀ ਹੈ ਅਤੇ ਤੇਰੀ ਰੌਸ਼ਨੀ ਵਿੱਚ ਜੀਵ ਹਨ। ਹੇ ਸਮਰਥ ਸੁਆਮੀ ਤੂੰ ਸਾਰਿਆਂ ਵਿੱਚ ਪਰੀ-ਪੂਰਨ ਹੈ। ਤੂੰ ਸੱਚਾ ਸੁਆਮੀ ਹੈ। ਸੁੰਦਰ ਹੈ ਤੇਰੀ ਕੀਰਤੀ। ਜੋ ਇਸ ਨੂੰ ਗਾਉਂਦਾ ਹੈ ਉਸ ਦਾ ਪਾਰ ਉਤਾਰਾ ਹੋ ਜਾਂਦਾ ਹੈ। ਨਾਨਕ ਸਿਰਜਣਹਾਰ ਦੀਆਂ ਬਾਤਾਂ ਨੂੰ ਬਿਆਨ ਕਰਦਾ ਹੈ, ਜਿਹੜਾ ਕੁੱਝ ਹਰੀ ਨੇ ਕਰਨਾ ਹੈ ਉਹ ਕਰ ਰਿਹਾ


Post New Thread  Reply

« Bhai Mani Singh Letter To Mata Sunder Kaur | ਪੰਥ ਵਸੇ ਮੈਂ ਉਜੜਾ ਮੇਰੇ ਮਨ ਚਾਓ ਘਨੇਰਾ »
UNP