Resolutions Passed By Sarbat Khalsa

ਅਮ੍ਰਿਤਸਰ ਨਜ਼ਦੀਕ ਪਿੰਡ ਚੱਬਾ ਵਿੱਚ ਸਰਬੱਤ ਖਾਲਸਾ ਵਿੱਚ ਲੱਖਾਂ ਦੀ ਗਿਣਤੀ ਵਿੱਚ ਇੱਕਤਰ ਹੋਈ ਸੰਗਤ ਦੀ ਹਾਜ਼ਰੀ ਵਿੱਚ 13 ਮਤੇ ਪਾਸ ਕੀਤੇ ਗਏ ਹਨ ਜਿਨ੍ਹਾਂ ਵਿੱਚ
-ਮੌਜੂਦਾ ਤਖਤਾਂ ਦੇ ਪੰਜਾਂ ਤਖਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੇ ਲਾਂਭੇ ਕੀਤਾ ਜਾਂਦਾ ਹੈ।
-ਸ੍ਰੀ ਅਕਾਲ ਤਖਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਬਣਾਇਆ ਜਾਂਦਾ ਹੈ ਅਤੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੂੰ ਲਾਇਆ ਜਾਂਦਾ ਹੈ।
ਅਮਰੀਕਰ ਸਿੰਘ ਅਜਨਾਲਾ ਤਖਤ ਕੇਸਗੜ੍ਹ ਅਤੇ ਬਲਜੀਤ ਸਿੰਘ ਦਾਦੂਦਾਲ ਨੂੰ ਦਮਦਮਾ ਸਾਹਿਬ ਦਾ ਜਥੇਦਾਰ ਲਾਇਆ ਜਾਂਦਾ ਹੈ।
-ਕੇ ਪੀ ਐਸ ਗਿੱਲ ਅਤੇ ਕੇ ਐਸ ਬਰਾੜ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਨਵੰਬਰ 20 ਤੱਕ ਸ੍ਰੀ ਅਕਾਲ ਤਖਤ ਤੇ ਪੇਸ਼ ਹੋ ਕੇ ਸਪਸ਼ਟੀਕਰਨ ਮੰਗਿਆ ਜਾਂਦਾ ਹੈ।
-ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਅਤੇ ਪ੍ਰਭੂਸਤਾ ਨੂੰ ਬਣਾਈ ਰੱਖਣ ਲਈ ਦੇਸ਼ ਵਿਦੇਸ਼ ਦੇ ਸਿੱਖਾਂ ਦੀ ਰਾਇ ਨਾਲ ਗੰਭੀਰ ਯਤਨ ਕੀਤੇ ਜਾਣ।
-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਤੋਂ ਫਖਰੇ ਕੌਮ, ਪੰਥ ਰਤਨ ਵਾਪਿਸ ਲਿਆ ਜਾਂਦਾ ਹੈ ਅਤੇ ਅਵਤਾਰ ਸਿੰਘ ਮੱਕੜ ਤੋਂ ਸ਼ਰੋਮਣੀ ਸੇਵਕ ਦਾ ਐਵਾਰਡ ਵਾਪਿਸ ਲਿਆ ਜਾਂਦਾ ਹੈ।
-ਵਰਲਡ ਸਿੱਖ ਪਾਰਲੀਮੈਂਟ ਦਾ ਗਠਨ ਕਰਨ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਇਸ ਲਈ 30 ਨਵੰਬਰ ਤੱਕ ਖਰੜੇ ਸਬੰਧੀ ਸਾਂਝੀ ਕਮੇਟੀ ਦਾ ਐਲਾਨ ਕੀਤਾ ਜਾਵੇਗਾ।
-ਸਮੂਹ ਸਗਤਾਂ, ਗੰ੍ਰਥੀ ਸਿੰਘਾਂ ਅਤੇ ਕਮੇਟੀਆਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਜਾਂਦਾ ਹੈ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਿਖੀ ਰਵਾਇਤਾਂ ਮੁਤਾਬਿਕ ਸਜ਼ਾਵਾਂ ਦੇਣ ਦਾ ਐਲਾਨ ਕੀਤਾ ਜਾਂਦਾ ਹੈ।
-ਸਰਕਾਰ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਸਿੱਖ ਕੈਦੀ ਜੇਲ੍ਹਾਂ ਵਿੱਚੋਂ ਰਿਹਾਅ ਕੀਤੇ ਜਾਣ, ਸੂਰਤ ਸਿੰਘ ਖਾਲਸਾ ਦਾ ਜੇਕਰ ਕੋਈ ਨੁਕਸਾਨ ਹੋਇਆ ਤਾਂ ਇਸ ਦੇ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ
-ਸ਼ਰੋਮਣੀ ਗੁਰਦਵਾਰਾ ਕਮੇਟੀ ਦੀ ਨਵੀਂ ਚੋਣ ਕਰਵਾਕੇ ਜਮਹੂਰੀਅਤ ਬਹਾਲ ਕਰਵਾਓਣ ਦਾ ਸੱਦਾ ਦਿੱਤਾ ਜਾਂਦਾ ਹੈ।
-ਸਿੱਖਾਂ ਨੂੰ ਵੱਖਰੇ ਸਰਵ ਪ੍ਰਵਾਨਿਤ ਕੈਲੰਡਰ ਦੀ ਲੋੜ ਹੈ।
-ਹਰਮੰਦਰ ਸਾਹਿਬ ਨੂੰ ਵੈਟੀਕਨ ਸਿਟੀ ਦਾ ਦਰਜਾ ਮਿਲੇ ਅਤੇ ਦਰਬਾਰ ਸਾਹਿਬ ਸਮੂਹ ਵਿੱਚ ਕਿਸੇ ਵੀ ਮੁਲਕ ਦਾ ਕਾਨੂੰਨ ਲਾਗੂ ਨਾ ਹੋਵੇ।
-ਇੱਕਠ ਛੱਬੀ ਜਨਵਰੀ 1986 ਨੂੰ ਹੋਏ ਸਰਬਤ ਖਾਲਸਾ ਦੇ ਮਤਿਆਂ ਨੂੰ ਸਹਿਮਤੀ ਦਿੰਦਾ ਹੈ।
-ਜਾਤਾਂ ਤੇ ਅਧਾਰਿਤ ਗੁਰਦਵਾਰੇ ਅਤੇ ਸ਼ਮਸ਼ਾਨਘਾਟ ਖਤਮ ਕਰਨ ਦੇ ਯਤਨ ਕੀਤੇ ਜਾਣ
 
Good decision,,NRI's nu ehi gall di khushi ya dat sumthing new happnd..hun ik hope jahi bann gayi.
Par hun hawara singh saab jail vicho hi faisle leya karn ge :thinking ?

image.jpg
 

DBF

Mad
khalistani movement emerging, finally kuch horeya... pave beadbi kerke kerna peya :lol #cheap
 

Mahaj

YodhaFakeeR
khalistani movement emerging, finally kuch horeya... pave beadbi kerke kerna peya :lol #cheap

Khalistan is nothing more than a hypothesis, but im more intrested in the byproducts of this hypothesis.
Yet again interesting to note, if sikhs had deserving leader on 10th november, things would have been way different and may be closer to khalsa raj
 
Top