ਅਧਿਆਪਕ ਦਿਵਸ

5 ਸਤੰਬਰ ਦਾ ਦਿਨ ਸਿੱਖਿਆ ਖੇਤਰ ਵਿਚ ਮਹੱਤਵਪੂਰਨ ਹੈ ਕਿਉਂਕਿ ਇਹ ਦਿਨ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅਧਿਆਪਕਾਂ ਲਈ ਮਾਣ ਵਾਲੀ ਗੱਲ ਹੈ। ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਅਧਿਆਪਕ ਦਿਵਸ ਵਜੋਂ ਮਨਾਉਣ ਦਾ ਇਕ ਲਾਭ ਇਹ ਵੀ ਹੈ ਕਿ ਇਹ ਦਿਨ ਗਤੀਸ਼ੀਲ ਰਹਿਣ ਦਾ ਸੁਨੇਹਾ ਦਿੰਦਾ ਹੈ। ਇਹ ਦਿਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਕ ਅਜਿਹੀ ਸੇਧ ਪ੍ਰਦਾਨ ਕਰਦਾ ਹੈ ਕਿ ਉਹ ਆਪਣਾ ਕੰਮ ਕਰਦੇ ਕਰਦੇ ਬੁਲੰਦੀਆਂ ਨੂੰ ਛੂਹ ਸਕਦੇ ਹਨ। ਸਮਾਜ ਦੀ ਉਨਤੀ ਵਿਚ ਵਿਸ਼ੇਸ਼ ਯੋਗਦਾਨ ਪਾ ਸਕਦੇ ਹਨ।
 
Top