Birha Tu Sultan
Kitu
ਕਬਰਾਂ ਉਡੀਕਦੀਆਂ, ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ ।।
ਦੁਖਾਂ ਵਾਲੀ ਗਹਿਰ ਚੜੀ, ਵਗੇ ਗਮਾਂ ਵਾਲੀ ਤੇਜ਼ ਹਨੇਰੀ |
ਮੈਂ ਵੀ ਕੇਹਾ ਰੁੱਖ ਚੰਦਰਾ, ਜਿਹਨੂੰ ਖਾ ਗਈਆਂ ਉਹਦੀਆਂ ਛਾਵਾਂ ||
ਲੱਖਾਂ ਮੇਰੇ ਸੀਸ ਚੁੰਮ ਗਏਪਰ ਮੁੱਖੜਾ ਨਾ ਕਿਸੇ ਵੀ ਪਛਾਣਿਆ |
ਅੱਜ ਇਸ ਮੁਖੜੇ ਤੋਂ ਪਿਆ ਆਪਣਾ ਮੈਂ ਆਪ ਲੁਕਾਵਾਂ ||
ਉਮਰਾਂ ਤਾਂ ਮੁੱਕ ਚੱਲੀਆਂ, ਪਰ ਮੁੱਕੀਆਂ ਨਾ ਤੇਰੀਆਂ ਵੇ ਦੂਰੀਆਂ|
ਰੱਜ ਰੱਜ ਝੂਠ ਬੋਲਿਆ, ਮੇਰੇ ਨਾਲ ਚੰਦਰਿਆ ਕਾਵਾਂ ||