ਸ਼ਿਵ ਕੁਮਾਰ ਬਟਾਲਵੀ ......ਮੈਂ ਕੰਡਆਲੀ ਥੋਰ...

ਮੈਂ ਕੰਡਿਆਲੀ ਥੋਰ ਵੇ ਸੱਜਣਾਂ
ਉੱਗੀ ਵਿਚ ਉਜਾੜਾਂ
ਜਾਂ ਉਡਦੀ ਬਦਲੋਟੀ ਕੋਈ
ਵਰ੍ਹ ਗਈ ਵਿਚ ਪਹਾੜਾਂ।
ਜਾਂ ਉਹ ਦੀਵਾ ਜਿਹੜਾ ਬਲਦਾ
ਪੀਰਾਂ ਦੀ ਦੁਹਰੀ ਤੇ
ਜਾਂ ਕੋਈ ਕੋਇਲ ਕੰਠ ਜਿਦ੍ਹੇ ਦੀਆਂ
ਸੂਤੀਆਂ ਜਾਵਣ ਨਾੜਾਂ।
ਜਾਂ ਚੰਬੇ ਦੀ ਡਾਲੀ ਕੋਈ
ਜੋ ਬਾਲਣ ਬਣ ਜਾਏ।
ਜਾਂ ਮਰੂਏ ਦਾ ਫੁੱਲ ਬਸੰਤੀ
ਜੋ ਠੁੰਗ ਜਾਣ ਗੁਟਾਰਾਂ
ਜਾਂ ਕੋਈ ਬੋਟ ਕਿ ਜਿਸ ਦੇ ਹਾਲੇ
ਨੈਣ ਨਹੀਂ ਸਨ ਖੁੱਲੇ
ਮਾਰਿਆ ਮਾਲੀ ਕੱਸ ਗੁਲੇਲਾ
ਲੈ ਦਾਖਾਂ ਦੀਆਂ ਆੜਾਂ।

ਮੈਂ ਕੰਡਿਆਲੀ ਥੋਰ੍ਹ ਵੇ ਸੱਜਣਾਂ
 
Top