Saini Sa'aB
K00l$@!n!
-ਤੂੰ ਕਿਹੜਿਆਂ ਰੰਗਾਂ ਵਿੱਚ ਖੇਲ੍ਹੇਂ,
ਮੈਂ ਕੀ ਜਾਣਾ ਤੇਰੀ ਸਾਰ ਨੂੰ।
-ਤੇਰੇ ਦਿਲ ਦੀ ਮੈਲ ਨਾ ਜਾਵੇ,
ਨ੍ਹਾਉਂਦਾ ਫਿਰੇਂ ਤੀਰਥਾਂ 'ਤੇ।
-ਗੋਰਾ ਰੰਗ ਡੱਬੀਆਂ ਵਿੱਚ ਆਇਆ
ਕਾਲਿਆਂ ਨੂੰ ਖਬਰ ਕਰੋ|
-ਕਿੱਥੋਂ ਭਾਲਦੈਂ ਬਜੌਰ ਦੀਆਂ ਦਾਖਾਂ,
ਕਿੱਕਰਾਂ ਦੇ ਬੀਜ, ਬੀਜ ਕੇ।
-ਜਿਹੜੇ ਕਹਿੰਦੇ ਸੀ ਮਰਾਂ ਗੇ ਨਾਲ ਤੇਰੇ,
ਛੱਡ ਕੇ ਮੈਦਾਨ ਭੱਜ ਗਏ।
-ਜਿਹੜੇ ਕਹਿੰਦੇ ਸੀ ਰਹਾਂਗੇ ਦੁੱਧ ਬਣ ਕੇ,
ਪਾਣੀ ਨਾਲੋਂ ਪੈਗੇ ਪਤਲੇ।
-ਉੱਥੇ ਅਮਲਾਂ ਦੇ ਹੋਣਗੇ ਨਿਬੇੜੇ,
ਜਾਤ ਕਿਸੇ ਪੁੱਛਣੀ ਨਹੀਂ।
-ਗੋਰੇ ਰੰਗ ਨੂੰ ਕੋਈ ਨਾ ਪੁੱਛਦਾ,
ਮੁੱਲ ਪੈਂਦੇ ਅਕਲਾਂ ਦੇ।
-ਤੇਰੀ ਹਾੜ੍ਹੀ ਨੂੰ ਵਕੀਲਾਂ ਖਾਧਾ,
ਸਾਉਣੀ ਤੇਰੀ ਸ਼ਾਹਾਂ ਲੁੱਟ ਲਈ।
-ਉੱਚਾ ਹੋ ਗਿਆ ਅੰਬਰ ਦਾ ਰਾਜਾ,
ਰੋਹੀਆਂ 'ਚ ਹਾਅੜ ਬੋਲਿਆ।
-ਗਿੱਧਿਆਂ 'ਚ ਨੱਚਦੀ ਦਾ,
ਤੇਰਾ ਦੇਵੇ ਰੂਪ ਦੁਹਾਈਆਂ।
-ਨਿੰਮ ਦੇ ਸੰਦੂਖ ਵਾਲੀਏ,
ਕਿਹੜੇ ਪਿੰਡ ਮੁਕਲਾਵੇ ਜਾਣਾ।
-ਦੁੱਧ ਰਿੜਕੇ ਝਾਂਜਰਾਂ ਵਾਲੀ,
ਕੈਂਠੇ ਵਾਲਾ ਧਾਰ ਕੱਢਦਾ।
-ਚਰਖੇ ਦੀ ਘੂਕ ਸੁਣ ਕੇ,
ਜੋਗੀ ਉੱਤਰ ਪਹਾੜੋਂ ਆਇਆ।
-ਭੈਣਾਂ ਵਰਗਾ ਸਾਕ ਨਾ ਕੋਈ,
ਟੁੱਟ ਕੇ ਨਾ ਬਹਿਜੀਂ ਵੀਰਨਾ।
-ਕਾਲੀ ਡਾਂਗ ਮੇਰੇ ਵੀਰ ਦੀ,
ਜਿੱਥੇ ਵੱਜਦੀ ਬੱਦਲ ਵਾਂਗੂੰ ਗੱਜਦੀ।
-ਮੇਰਾ ਵੀਰ ਧਣੀਏ ਦਾ ਬੂਟਾ,
ਆਉਂਦੇ ਜਾਂਦੇ ਲੈਣ ਵਾਸ਼ਨਾ।
-ਮਾਂਵਾਂ ਨੂੰ ਪੁੱਤ ਐਂ ਮਿਲਦੇ,
ਜਿਉਂ ਸੁੱਕੀਆਂ ਵੇਲਾਂ ਨੂੰ ਪਾਣੀ।
-ਪੁੱਤ ਵੀਰ ਦਾ ਭਤੀਜਾ ਮੇਰਾ,
ਭੂਆ ਕਹਿ ਕੇ ਮੱਥਾ ਟੇਕਦਾ।
-ਧਨ ਜੋਬਨ ਫੁੱਲਾਂ ਦੀਆਂ ਵਾੜੀਆਂ,
ਸਦਾ ਨਹੀਂ ਅਬਾਦ ਰਹਿਣੀਆਂ।
-ਤਿੰਨ ਰੰਗ ਨਹੀਉਂ ਲੱਭਣੇ,
ਹੁਸਨ, ਜੁਆਨੀ, ਮਾਪੇ।
-ਨਹੀਉਂ ਲੱਭਣੇ ਲਾਲ ਗੁਆਚੇ,
ਮਿੱਟੀ ਨਾ ਫਰੋਲ ਜੋਗੀਆ।
-ਕਿਤੇ ਲਿੱਪਣੇ ਨਾ ਪੈਣ ਬਨੇਰੇ,
ਪੱਕਾ-ਘਰ ਟੋਲੀਂ ਬਾਬਲਾ।
-ਕਿਹੜੇ ਹੌਸਲੇ ਲੰਬਾ ਤੰਦ ਪਾਵਾਂ,
ਪੁੱਤ ਤੇਰਾ ਵੈਲੀ ਸੱਸੀਏ।
-ਕੱਟ ਦੇ ਫਰੰਗੀਆਂ ਨਾਮਾ,
ਇੱਕੋ ਪੁੱਤ ਮੇਰੀ ਸੱਸ ਦਾ।
-ਹਾੜ੍ਹੀ ਵਢੂੰਗੀ ਬਰੋਬਰ ਤੇਰੇ,
ਦਾਤੀ ਨੂੰ ਲਵਾ ਦੇ ਘੁੰਗਰੂ।
-ਚਿੱਟੇ ਚੌਲ, ਜਿਨ੍ਹਾਂ ਨੇ ਪੁੰਨ ਕੀਤੇ,
ਰੱਬ ਨੇ ਬਣਾਈਆਂ ਜੋੜੀਆਂ।
-ਸੱਸਾਂ ਹੁੰਦੀਆਂ ਧਰਮ ਦੀਆਂ ਮਾਵਾਂ,
ਤੂੰ ਤਾਂ ਮੇਰੀ ਕੂੜ ਦੀ ਮਾਂ ਏਂ।
-ਜੱਗ ਜੀਉਣ ਵੱਡੀਆਂ ਭਰਜਾਈਆਂ,
ਪਾਣੀ ਮੰਗਾਂ ਦੁੱਧ ਦੇਂਦੀਆਂ।
-ਮੁੰਡੇ ਮਰਗੇ ਕਮਾਈਆਂ ਕਰਦੇ,
ਲੱਛੀ ਤੇਰੇ ਬੰਦ ਨਾ ਬਣੇ।
-ਪਾਣੀ ਡੋਲ੍ਹਗੀ ਝਾਂਜਰਾਂ ਵਾਲੀ,
ਕੈਂਠੇ ਵਾਲਾ ਤਿਲ੍ਹਕ ਗਿਆ।
__________________
ਮੈਂ ਕੀ ਜਾਣਾ ਤੇਰੀ ਸਾਰ ਨੂੰ।
-ਤੇਰੇ ਦਿਲ ਦੀ ਮੈਲ ਨਾ ਜਾਵੇ,
ਨ੍ਹਾਉਂਦਾ ਫਿਰੇਂ ਤੀਰਥਾਂ 'ਤੇ।
-ਗੋਰਾ ਰੰਗ ਡੱਬੀਆਂ ਵਿੱਚ ਆਇਆ
ਕਾਲਿਆਂ ਨੂੰ ਖਬਰ ਕਰੋ|
-ਕਿੱਥੋਂ ਭਾਲਦੈਂ ਬਜੌਰ ਦੀਆਂ ਦਾਖਾਂ,
ਕਿੱਕਰਾਂ ਦੇ ਬੀਜ, ਬੀਜ ਕੇ।
-ਜਿਹੜੇ ਕਹਿੰਦੇ ਸੀ ਮਰਾਂ ਗੇ ਨਾਲ ਤੇਰੇ,
ਛੱਡ ਕੇ ਮੈਦਾਨ ਭੱਜ ਗਏ।
-ਜਿਹੜੇ ਕਹਿੰਦੇ ਸੀ ਰਹਾਂਗੇ ਦੁੱਧ ਬਣ ਕੇ,
ਪਾਣੀ ਨਾਲੋਂ ਪੈਗੇ ਪਤਲੇ।
-ਉੱਥੇ ਅਮਲਾਂ ਦੇ ਹੋਣਗੇ ਨਿਬੇੜੇ,
ਜਾਤ ਕਿਸੇ ਪੁੱਛਣੀ ਨਹੀਂ।
-ਗੋਰੇ ਰੰਗ ਨੂੰ ਕੋਈ ਨਾ ਪੁੱਛਦਾ,
ਮੁੱਲ ਪੈਂਦੇ ਅਕਲਾਂ ਦੇ।
-ਤੇਰੀ ਹਾੜ੍ਹੀ ਨੂੰ ਵਕੀਲਾਂ ਖਾਧਾ,
ਸਾਉਣੀ ਤੇਰੀ ਸ਼ਾਹਾਂ ਲੁੱਟ ਲਈ।
-ਉੱਚਾ ਹੋ ਗਿਆ ਅੰਬਰ ਦਾ ਰਾਜਾ,
ਰੋਹੀਆਂ 'ਚ ਹਾਅੜ ਬੋਲਿਆ।
-ਗਿੱਧਿਆਂ 'ਚ ਨੱਚਦੀ ਦਾ,
ਤੇਰਾ ਦੇਵੇ ਰੂਪ ਦੁਹਾਈਆਂ।
-ਨਿੰਮ ਦੇ ਸੰਦੂਖ ਵਾਲੀਏ,
ਕਿਹੜੇ ਪਿੰਡ ਮੁਕਲਾਵੇ ਜਾਣਾ।
-ਦੁੱਧ ਰਿੜਕੇ ਝਾਂਜਰਾਂ ਵਾਲੀ,
ਕੈਂਠੇ ਵਾਲਾ ਧਾਰ ਕੱਢਦਾ।
-ਚਰਖੇ ਦੀ ਘੂਕ ਸੁਣ ਕੇ,
ਜੋਗੀ ਉੱਤਰ ਪਹਾੜੋਂ ਆਇਆ।
-ਭੈਣਾਂ ਵਰਗਾ ਸਾਕ ਨਾ ਕੋਈ,
ਟੁੱਟ ਕੇ ਨਾ ਬਹਿਜੀਂ ਵੀਰਨਾ।
-ਕਾਲੀ ਡਾਂਗ ਮੇਰੇ ਵੀਰ ਦੀ,
ਜਿੱਥੇ ਵੱਜਦੀ ਬੱਦਲ ਵਾਂਗੂੰ ਗੱਜਦੀ।
-ਮੇਰਾ ਵੀਰ ਧਣੀਏ ਦਾ ਬੂਟਾ,
ਆਉਂਦੇ ਜਾਂਦੇ ਲੈਣ ਵਾਸ਼ਨਾ।
-ਮਾਂਵਾਂ ਨੂੰ ਪੁੱਤ ਐਂ ਮਿਲਦੇ,
ਜਿਉਂ ਸੁੱਕੀਆਂ ਵੇਲਾਂ ਨੂੰ ਪਾਣੀ।
-ਪੁੱਤ ਵੀਰ ਦਾ ਭਤੀਜਾ ਮੇਰਾ,
ਭੂਆ ਕਹਿ ਕੇ ਮੱਥਾ ਟੇਕਦਾ।
-ਧਨ ਜੋਬਨ ਫੁੱਲਾਂ ਦੀਆਂ ਵਾੜੀਆਂ,
ਸਦਾ ਨਹੀਂ ਅਬਾਦ ਰਹਿਣੀਆਂ।
-ਤਿੰਨ ਰੰਗ ਨਹੀਉਂ ਲੱਭਣੇ,
ਹੁਸਨ, ਜੁਆਨੀ, ਮਾਪੇ।
-ਨਹੀਉਂ ਲੱਭਣੇ ਲਾਲ ਗੁਆਚੇ,
ਮਿੱਟੀ ਨਾ ਫਰੋਲ ਜੋਗੀਆ।
-ਕਿਤੇ ਲਿੱਪਣੇ ਨਾ ਪੈਣ ਬਨੇਰੇ,
ਪੱਕਾ-ਘਰ ਟੋਲੀਂ ਬਾਬਲਾ।
-ਕਿਹੜੇ ਹੌਸਲੇ ਲੰਬਾ ਤੰਦ ਪਾਵਾਂ,
ਪੁੱਤ ਤੇਰਾ ਵੈਲੀ ਸੱਸੀਏ।
-ਕੱਟ ਦੇ ਫਰੰਗੀਆਂ ਨਾਮਾ,
ਇੱਕੋ ਪੁੱਤ ਮੇਰੀ ਸੱਸ ਦਾ।
-ਹਾੜ੍ਹੀ ਵਢੂੰਗੀ ਬਰੋਬਰ ਤੇਰੇ,
ਦਾਤੀ ਨੂੰ ਲਵਾ ਦੇ ਘੁੰਗਰੂ।
-ਚਿੱਟੇ ਚੌਲ, ਜਿਨ੍ਹਾਂ ਨੇ ਪੁੰਨ ਕੀਤੇ,
ਰੱਬ ਨੇ ਬਣਾਈਆਂ ਜੋੜੀਆਂ।
-ਸੱਸਾਂ ਹੁੰਦੀਆਂ ਧਰਮ ਦੀਆਂ ਮਾਵਾਂ,
ਤੂੰ ਤਾਂ ਮੇਰੀ ਕੂੜ ਦੀ ਮਾਂ ਏਂ।
-ਜੱਗ ਜੀਉਣ ਵੱਡੀਆਂ ਭਰਜਾਈਆਂ,
ਪਾਣੀ ਮੰਗਾਂ ਦੁੱਧ ਦੇਂਦੀਆਂ।
-ਮੁੰਡੇ ਮਰਗੇ ਕਮਾਈਆਂ ਕਰਦੇ,
ਲੱਛੀ ਤੇਰੇ ਬੰਦ ਨਾ ਬਣੇ।
-ਪਾਣੀ ਡੋਲ੍ਹਗੀ ਝਾਂਜਰਾਂ ਵਾਲੀ,
ਕੈਂਠੇ ਵਾਲਾ ਤਿਲ੍ਹਕ ਗਿਆ।
__________________