ਮੈਂ ਲੱਭ ਕੇ ਕਿਤਿਓਂ ਲਿਆਉਨਾਂ ਕਲਮਾਂਤੂੰ ਫੁੱਲਾ&#2562

KARAN

Prime VIP
ਜੇ ਆਈ ਪੱਤਝੜ ਤਾਂ ਫੇਰ ਕੀ ਹੈ
ਤੂੰ ਅਗਲੀ ਰੁੱਤ ' ' 'ਚ ਯਕੀਨ ਰੱਖੀਂ
ਮੈਂ ਲੱਭ ਕੇ ਕਿਤਿਓਂ ਲਿਆਉਨਾਂ ਕਲਮਾਂ
ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ

ਕਿਸੇ ਵੀ ਸ਼ੀਸ਼ੇ ' ' 'ਚ ਅਕਸ ਆਪਣਾ
ਗੰਦਲਦਾ ਤੱਕ ਨ ਉਦਾਸ ਹੋਵੀਂ
ਸਜਨ ਦੀ ਨਿਰਮਲ ਕਦਰ ' ' 'ਚ ਹਰਦਮ
ਤੂੰ ਧਿਆਨ ਆਪਣੇ ਨੂੰ ਲੀਨ ਰੱਖੀਂ

ਕਿਸੇ ਨੂੰ ਮਾਰਨ ਦਾ ਢੰਗ ਏ ਇਹ ਵੀ
ਕਿ ਸ਼ੀਸ਼ਿਆਂ ' ' 'ਚ ਵਿਕਾਰ ਪਾਵੋ
ਤੇ ਸ਼ਖ਼ਸੋਂ ਪਹਿਲਾਂ ਹੀ ਅਕਸ ਮਾਰੋ
ਸੋ ਖੁਦ ' ' 'ਚ ਪੂਰਾ ਯਕੀਨ ਰੱਖੀਂ

ਲਿਬਾਸ ਮੰਗਾਂ ਨਾ ਓਟ ਮੰਗਾਂ
ਨਾ ਪਰਦਾਦਾਰੀ ਦਾ ਖੋਟ ਮੰਗਾਂ
ਬਸ ਅਪਣੀ ਉਲਫ਼ਤ ਦੇ ਓਹਲਿਆਂ ਵਿਚ
ਤੂੰ ਮੈਨੂੰ ਪਰਦਾਨਸ਼ੀਨ ਰੱਖੀਂ

ਪਤਾ ਨਾ ਲੱਗੇ ਇਹ ਚੰਨ ਤਾਰੇ
ਬਦਨ ਹੈ ਜਾਂ ਕਿ ਲਿਬਾਸ ਤੇਰਾ
ਤੂੰ ਅਪਣੀ ਕੁਦਰਤ ਤੇ ਅਪਣੇ ਵਿਚਲਾ
ਇਹ ਪਰਦਾ ਇਉਂ ਹੀ ਮਹੀਨ ਰੱਖੀਂ

ਮਿਲਾਪ ਵਿਚ ਵੀ ਕੋਈ ਵਿਛੋੜਾ
ਹਮੇਸ਼ ਰਹਿੰਦਾ ਏ ਥੋੜ੍ਹਾ ਥੋੜ੍ਹਾ
ਘੁਲੇ ਪਲਾਂ ' ' 'ਚ ਕਹੇ ਕੋਈ
ਨ ਘੁਲੇ ਰਹਿਣ ਦਾ ਯਕੀਨ ਰੱਖੀਂ

ਨਹੀਂ ਮੁਹੱਬਤ ਕੋਈ ਮਸੀਹਾ
ਹੈ ਕਿਸਮ ਅਪਣੀ ਦਾ ਇਹ ਤਸੀਹਾ
ਇਹ ਤਪਦੇ ਸਹਿਰਾ ' ' 'ਚ ਮਿਰਗਜਲ ਹੈ
ਨ ਇਸ ' ' 'ਚ ਦਿਲ ਦੀ ਤੂੰ ਮੀਨ ਰੱਖੀਂ

ਅਗਨ ' ' 'ਚ ਬਲ਼ ਕੇ ਹਵਾ ' ' 'ਚ ਰਲ਼ ਕੇ
ਨਾ ਆਉਣਾ ਦੇਖਣ ਅਸਾਂ ਨੇ ਭਲ਼ਕੇ
ਅਸਾਡੇ ਮਗਰੋਂ ਤੂੰ ਨਾਮ ਸਾਡੇ ਨੂੰ
ਪਾਕ ਰੱਖੀ ਮਲੀਨ ਰੱਖੀਂ

ਹਨੇਰਿਆਂ ਦਾ ਇਲਾਜ ਕੀ ਹੈ
ਇਹ ਬੁਝ ਕੇ ਜੀਣਾ ਰਿਵਾਜ ਕੀ ਹੈ
ਬਲ਼ਣ ਬਿਨਾਂ ਹੀ ਮਿਲੇਗਾ ਚਾਨਣ
ਇਹ ਆਸ ਦਿਲ ਵਿਚ ਕਦੀ ਨਾ ਰੱਖੀਂ

ਵਫ਼ਾ ਦੇ ਵਾਅਦੇ, ਇਹ ਅਹਿਦ ਇਰਾਦੇ
ਰਹੀ ਨਾ ਸ਼ਿੱਦਤ ਤਾਂ ਫੇਰ ਕਾਹਦੇ
ਇਹ ਰੀਤਾਂ ਰਸਮਾਂ ਇਹ ਕੌਲ ਕਸਮਾਂ
ਤੂੰ ਸ਼ਿੱਦਤਾਂ ਦੇ ਅਧੀਨ ਰੱਖੀਂ

ਮੈਂ ਤੇਰੇ ਬਾਝੋਂ ਕੀ ਪੁੱਗਣਾ ਹੈ
ਖ਼ਿਲਾਵਾਂ ਅੰਦਰ ਕੀ ਉਗਣਾ ਹੈ
ਮੈਂ ਅੰਤ ਕਿਰਨਾ ਹੈ ਬੀਜ ਬਣਕੇ
ਜ਼ਰਾ ਕੁ ਸਿੱਲੀ ਜ਼ਮੀਨ ਰੱਖੀਂ

ਬੁਰੇ ਦਿਨਾਂ ਤੋਂ ਡਰੀਂ ਨਾ 'ਪਾਤਰ'
ਭਲੇ ਦਿਨਾਂ ਨੂੰ ਲਿਆਉਣ ਖ਼ਾਤਰ
ਤੂੰ ਸਿਦਕ ਦਿਲ ਵਿਚ ਤੇ ਆਸ ਰੂਹ ਵਿਚ
ਨਜ਼ਰ ' ' 'ਚ ਸੁਪਨੇ ਹਸੀਨ ਰੱਖੀ

Surjit Patar
 
Top