ਅਧੂਰੀ ਸਵੈ ਗਾਥਾ

ਅਧੂਰੀ ਸਵੈ ਗਾਥਾ

ਵਿਧ ਮਾਤਾ ਛੱਡੇ ਜਾ ਕੰਨ ਮੇਰੇ, ਧਰਤੀ ਵੱਲ ਮੈਂ ਤੁਰਤ ਪਧਾਰਿਆ ਸੀ
ਪਿੰਡ ਪੰਜਾਬ ਦੇ ਵਿਹੜੇ ਚੂਹੜਿਆਂ ਦੇ, ਆ ਕੇ ਅਸੀਂ ਅਵਤਾਰ ਆ ਧਾਰਿਆ ਸੀ
ਆਖੇ ਪਿੰਡ ਦਾ ਚੌਧਰੀ ਪਤਨੀ ਨੂੰ, ਆਪਾਂ ਹੁਣੇ ਛੰਗਵਾ ਲਈਏ ਸੋਟੀਆਂ ਜੀ
’ਪਾਲੀ’ ਆਪਣੇ ਨੇ ਜਨਮ ਲੈ ਲਿਆ ਹੈ, ਆਪਾਂ ਲੈ ਲਈਏ ਹੋਰ ਦੋ ਝੋਟੀਆਂ ਜੀ
’ਲਾਲੀ’ ਆਪਣੇ ਦੀ ਘਸੀ ਪੈਂਟ ਦੇ ਕੇ ਸਾਨੂੰ ਇਹਦੀ ਦੀਵਾਲੀ ਬਣਾਉਣੀਂ ਪੈਣੀ
ਦੇਸੀ ਟੱਟੂ ਦੁੱਲਤੜੇ ਖ਼ੁਰਾਸਾਨੀ, ਇਹ ਵੀ ਜੱਗ ਨੂੰ ਝਾਕੀ ਦਿਖਾਉਣੀ ਪੈਣੀ
ਮੈਨੂੰ ਸੁਰਤ ਦਾ ਜ਼ਰਾ ਸੀ ਸੇਕ ਲੱਗਾ, ਸੇਠ ਮੇਰੇ ਤੇ ਅੱਖ ਟਿਕਾਉਣ ਲੱਗਾ
ਭਾਵੇਂ ਛੋਟਾ ਹੈ ਪਰ ਬੜਾ ਹੀ ਚੁਰਚੁਰਾ ਹੈ, ਮੱਝਾਂ ਕਿਤੇ ਨੀ ਇਹ ਗੰਵਾਉਣ ਲੱਗਾ
ਮੇਰੇ ਦੁਖੀਏ ਬਾਪ ਦੀ ਸੋਚ ਬੁੱਢੀ ਝੇਂਪ ਵਿੱਚ ਆ ਕੇ ਹਾਂਅ ਕਰ ਦਿੱਤੀ
ਆਪਣੇ ਕਰਜ਼ੇ ਦਾ ਸਮਝ ਕੇ ਸੂਦ ਮੈੰਨੂ ਵੱਲ ਸੇਠ ਦੇ ਮੇਰੀ ਬਾਂਹ ਕਰ ਦਿੱਤੀ
 
Top