ਅਸਵੀਕਾਰ

:soਅਸਵੀਕਾਰ

ਇਹ ਚਾਰ ਕੰਧਾਂ ਦੀ ਵਲਗਣ ਮੇਰਾ ਘਰ ਨਹੀਂ
ਜਿਦ੍ਹੇ ਵਿਚ ਬਸਰ ਕੀਤੇ ਪਲਾਂ ਨੂੰ
ਮੈਂ ਉਮਰ ਕਹਿ ਦੇਵਾਂ-
ਇਥੇ ਸਿਰਫ ਕਮਰੇ ਦੀਆਂ ਕੰਧਾਂ ਤੇ :wacko
ਲਿਖਿਆ ਜਾ ਰਿਹਾ ਹੈ ਸੰਮਤ ਦਾ ਵੇਰਵਾ…

ਜਦ ਮੈਂ ਇਸ ਕਮਰੇ ਵਿਚ ਡੱਕਿਆ ਗਿਆ
ਜ਼ਿੰਦਗੀ ਨੂੰ ਨਾਲ ਨਹੀਂ ਸਾਂ ਲਿਆਇਆ
ਬਾਹਰ ਸਫਰ ਨੂੰ ਫੜਾ ਆਇਆ ਸਾਂ
ਪੌਣਾਂ ਨੂੰ ਰਾਖੀ ਬਿਠਾ ਆਇਆ ਸਾਂ

ਬੇੜੀ ਤੇ ਲੱਗੇ ਜੰਗਾਲ ਵਾਂਗ
ਮੇਰੇ ਜਿਸਮ ਨੂੰ ਜੰਗਾਲ ਵੀ ਸਕਦੇ ਹੋ
ਐਪਰ ਕੀ ਕਰੋਗੇ ਸਫਰ ਦਾ
ਜੋ ਇਕ ਅਮਾਨਤ ਫੜੀ ਬੈਠਾ ਹੈ :sleepy
ਪੌਣਾਂ ਦਾ ਕੀ ਕਰੋਗੇ
ਜਿਨਾਂ ਕਿਤੇ ਹਿਸਾਬ ਦੇਣਾ ਹੈ
ਤੇ ਉਸ ਕਮਰੇ ਦੇ ਮਲਬੇ ਤੇ ਬਣਨਾ ਹੈ।


 
Top