UNP

ਇਸ਼ਕ ਹਕੀਕੀ ਨੇ ਮੁੱਠੀ ਕੁੜੇ

Go Back   UNP > Poetry > Punjabi Poetry

UNP Register

 

 
Old 2 Weeks Ago
BaBBu
 
ਇਸ਼ਕ ਹਕੀਕੀ ਨੇ ਮੁੱਠੀ ਕੁੜੇ

ਇਸ਼ਕ ਹਕੀਕੀ ਨੇ ਮੁੱਠੀ ਕੁੜੇ,
ਮੈਨੂੰ ਦੱਸੋ ਪੀਆ ਦਾ ਦੇਸ ।

ਮਾਪਿਆਂ ਦੇ ਘਰ ਬਾਲ ਇਞਾਣੀ, ਪੀਤ ਲਗਾ ਲੁੱਟੀ ਕੁੜੇ,
ਮੈਨੂੰ ਦੱਸੋ ਪੀਆ ਦਾ ਦੇਸ ।

ਮਨਤਕ ਮਅਨੇ ਕੰਨਜ਼ ਕਦੂਰੀ, ਮੈਂ ਪੜ੍ਹ ਪੜ੍ਹ ਇਲਮ ਵਗੁੱਚੀ ਕੁੜੇ,
ਮੈਨੂੰ ਦੱਸੋ ਪੀਆ ਦਾ ਦੇਸ ।

ਨਮਾਜ਼ ਰੋਜ਼ਾ ਓਹਨਾਂ ਕੀ ਕਰਨਾ, ਜਿਨ੍ਹਾਂ ਪ੍ਰੇਮ ਸੁਰਾਹੀ ਲੁੱਟੀ ਕੁੜੇ,
ਮੈਨੂੰ ਦੱਸੋ ਪੀਆ ਦਾ ਦੇਸ ।

ਬੁੱਲ੍ਹਾ ਸ਼ੌਹ ਦੀ ਮਜਲਸ ਬਹਿ ਕੇ, ਸਭ ਕਰਨੀ ਮੇਰੀ ਛੁੱਟੀ ਕੁੜੇ ,
ਮੈਨੂੰ ਦੱਸੋ ਪੀਆ ਦਾ ਦੇਸ ।

Post New Thread  Reply

« ਇਸ਼ਕ ਦੀ ਨਵੀਓਂ ਨਵੀਂ ਬਹਾਰ | ਇਸ ਨੇਹੁੰ ਦੀ ਉਲਟੀ ਚਾਲ »
X
Quick Register
User Name:
Email:
Human Verification


UNP