ਕਦੀ ਮੋੜ ਮੁਹਾਰਾਂ ਢੋਲਿਆ । ਤੇਰੀਆਂ ਵਾਟਾਂ ਤੋਂ ਸਿਰ ਘੋਲਿਆ । ਮੈਂ ਨ੍ਹਾਤੀ ਧੋਤੀ ਰਹਿ ਗਈ, ਕੋਈ ਗੰਢ ਸੱਜਨ ਦਿਲ ਬਹਿ ਗਈ, ਕੋਈ ਸੁਖ਼ਨ ਅਵੱਲਾ ਬੋਲਿਆ, ਕਦੀ ਮੋੜ ਮੁਹਾਰਾਂ ਢੋਲਿਆ । ਬੁੱਲ੍ਹਾ ਸ਼ਹੁ ਕਦੀ ਘਰ ਆਵਸੀ, ਮੇਰੀ ਬਲਦੀ ਭਾ ਬੁਝਾਵਸੀ, ਜੀਹਦੇ ਦੁੱਖਾਂ ਨੇ ਮੂੰਹ ਖੋਲ੍ਹਿਆ, ਕਦੀ ਮੋੜ ਮੁਹਾਰਾਂ...