ਕਿਉਂ ਆਪਣੇ ਭਰਾਵਾਂ ਨਾਲ ਨਹੀਂ ਦਿਲ ਫੋਲਦੇ ਲੋਕੀ

→ ✰ Dead . UnP ✰ ←

→ Pendu ✰ ←
Staff member
ਬੰਦ ਦਰਵਾਜ਼ਿਆਂ ਵਾਲੇ ਘਰਾਂ ਵਿਚ ਬੋਲਦੇ ਲੋਕੀ ।
ਪ੍ਰਛਾਵੇਂ ਆਪਣੇ ਵਿਚੋਂ ਹੀ ਧੁੱਪ ਨੂੰ ਟੋਲਦੇ ਲੋਕੀ ।

ਕਦੇ ਉੱਚੀ, ਕਦੇ ਨੀਵੀਂ ਕਿ ਸੁਰ ਹੁੰਦੀ ਹੈ ਲੋਕਾਂ ਦੀ
ਸਿਰੋਂ ਜਦ ਪਾਣੀ ਟੱਪ ਜਾਵੇ ਤਾਂ ਫਿਰ ਹਨ ਖੌਲਦੇ ਲੋਕੀ ।

ਜ਼ਮਾਨਾ ਬਦਲ ਜਾਂਦੈ, ਬਦਲ ਜਾਂਦੀ ਹੈ ਤਾਸੀਰ ਆਪੇ
ਦਿਲਾਂ ਵਿਚ ਪੈ 'ਗੀਆਂ ਘੁੰਡੀਆਂ ਕਿਉਂ ਨਹੀਂ ਖੋਲ੍ਹਦੇ ਲੋਕੀ ?

ਬਿਠਾ ਕੇ ਕੋਲ ਗੈਰਾਂ ਨੂੰ ਤੇ ਸਿਜਦੇ ਕਰਨ ਬਹਿ ਜਾਂਦੇ
ਕਿਉਂ ਆਪਣੇ ਭਰਾਵਾਂ ਨਾਲ ਨਹੀਂ ਦਿਲ ਫੋਲਦੇ ਲੋਕੀ



__________
Unknown
 
Top