UNP

ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ

Go Back   UNP > Poetry > Punjabi Poetry

UNP Register

 

 
Old 10-Jun-2010
Saini Sa'aB
 
Post ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ

ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ,
ਕਵਿਤਾ ਮੇਰੀ ਤੂੰ ਮੈਨੂੰ ਥੋੜ੍ਹੀ ਜਿਹੀ ਜਗ੍ਹਾ ਤਾਂ ਦੇ।

ਦੂਰ ਦੂਰ ਰਹਿਕੇ ਮੈਨੂੰ ਅੱਖੋਂ ਨਾ ਪਰੋਖੇ ਕਰ,
ਹੋਰ ਨਾ ਮੈਂ ਮੰਗਾਂ ਕੁਝ ਬੱਸ ਇੱਕ ਨਿਗ੍ਹਾ ਤਾਂ ਦੇ।

ਸੁੱਕੇ ਪੱਤੇ ਵਾਂਗੂੰ ਬੇ-ਰਸ ਹੋਈ ਜਿੰਦ ਮੇਰੀ,
ਦੋ ਘੁੱਟਾਂ ਰਸ ਅਤੇ ਕੁਝ ਪਲ ਮਜ਼ਾ ਤਾਂ ਦੇ।

ਲੰਬੀ ਇਸ ਜੁਦਾਈ ਦਾ ਕੀ ਗਿਲਾ ਨਹੀਂ ਤੈਨੂੰ ਕੋਈ,
ਤੇ ਜੇਕਰ ਹੈ ਗਿਲਾ ਫਿਰ ਮੈਨੂੰ ਕੋਈ ਸਜ਼ਾ ਤਾਂ ਦੇ।

ਠੰਡੀ ਪੈਂਦੀ ਜਾ ਰਹੀ ਏ ਧੂਣੀ ਮੋਹ ਪਿਆਰ ਵਾਲੀ,
ਬੁਝ ਰਹੇ ਕੋਲਿਆਂ ਨੂੰ ਪੱਲੇ ਦੀ ਹਵਾ ਤਾਂ ਦੇ।

ਪੁੱਛਦੇ ਨੇ ਲੋਕੀ ਚੁੱਪ ਹੋ ਗਈ ਕਿਉਂ ਕਲਮ ਤੇਰੀ,
ਇਸਦੀ ਖ਼ਾਮੋਸ਼ੀ ਦੀ ਮੈਨੂੰ ਕੋਈ ਵਜ੍ਹਾ ਤਾਂ ਦੇ।

ਮੰਨਦਾ ਹਾਂ ਮੈਂ ਵੀ ਸਮੇਂ ਨਾਲ਼ ਫੱਟ ਭਰ ਜਾਂਦੇ,
ਅੱਲੇ ਪਰ ਜ਼ਖਮਾਂ ਦੀ ਦਵਾ ਤਾਂ ਦੇ।

 
Old 10-Jun-2010
aulakhgora
 
Re: ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ

kya baata kya baata janab

 
Old 10-Jun-2010
Ravivir
 
Re: ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ

bahut wadia g

 
Old 10-Jun-2010
Saini Sa'aB
 
Re: ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ

Thanx 4 compliments

 
Old 11-Jun-2010
jaswindersinghbaidwan
 
Re: ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ

good one.

 
Old 23-Jun-2010
ALONE
 
Re: ਕਿੰਨੇ ਦਿਨਾਂਪਿੱਛੋਂ ਤੇਰੀ ਮਹਿਫ਼ਿਲ 'ਚ ਆਇਆ ਹਾਂ

awesome..

Post New Thread  Reply

« ਮੈ ਜਿੰਨਾ ਦਾ ਲੈਕਚਰ................ | ਇੱਕ ਫੋਟੋ »
X
Quick Register
User Name:
Email:
Human Verification


UNP