ਪਰ ਅਜੇ ਜੀਊਂਦਾ ਏ ਕਿਰਨਾਂ ਦਾ ਕਬੀਲਾ(ਸੁਰਜੀਤ ਪਾਤ&#26

ਜਗਾ ਦੇ ਮੋਮਬੱਤੀਆਂ
ਇਹ ਤਾਂ ਏਥੇ ਵਗਦੀਆਂ ਹੀ ਰਹਿਣੀਆਂ ਹਵਾਵਾਂ ਕੁਪੱਤੀਆਂ
ਉੱਠ ਜਗਾ ਦੇ ਮੋਮਬੱਤੀਆਂ
ਹਨੇਰ ਨਾ ਸਮਝੇ ਕਿ ਚਾਨਣ ਡਰ ਗਿਆ ਹੈ
ਰਾਤ ਨਾ ਸੋਚੇ ਕਿ ਸੂਰਜ ਮਰ ਗਿਆ ਹੈ
ਬਾਲ ਜੋਤਾਂ ਜਿੰਦਗੀ ਦੇ ਮਾਣ ਮੱਤੀਆਂ
ਉੱਠ ਜਗਾ ਦੇ ਮੋਮਬੱਤੀਆਂ
ਤੂੰ ਜਗਾ ਦੇ ਮੋਮਬੱਤੀਆਂ
ਮੰਨਿਆ ਕਿ ਰਾਜ ਹਨੇਰੇ ਦਾ ਹਠੀਲਾ
ਪਰ ਅਜੇ ਜੀਊਂਦਾ ਏ ਕਿਰਨਾਂ ਦਾ ਕਬੀਲਾ
ਕਾਲਿਆਂ ਸਫਿਆਂ ਤੇ ਸਤਰਾਂ ਲਾਲ ਰੱਤੀਆਂ
ਉੱਠ ਜਗਾ ਦੇ ਮੋਮਬੱਤੀਆਂ
ਤੂੰ ਜਗਾ ਦੇ ਮੋਮਬੱਤੀਆਂ
ਪੌਣ ਵਿੱਚ ਵਧ ਰਹੀ ਵਿਸ਼ ਤੋਂ ਨਾ ਡਰਦੇ
ਬਿਰਖ ਬੂਟੇ ਰੋਜ਼ ਆਪਣਾ ਕਰਮ ਕਰਦੇ
ਜਿਹਰ ਨੂੰ ਅਮ੍ਰਿਤ ‘ਚ ਬਦਲੀ ਜਾਣ ਪੱਤੀਆਂ
ਉੱਠ ਜਗਾ ਦੇ ਮੋਮਬੱਤੀਆਂ
ਤੂੰ ਜਗਾ ਦੇ ਮੋਮਬੱਤੀਆਂ
ਵਾਵਰੋਲੇ ਉਠਦੇ ਹੀ ਰਹਿੰਦੇ ਨੇ ਤੱਤੇ
ਪੱਤਝੜਾਂ ਨੇ ਝਾੜ ਦੇਣੇ ਆਕੇ ਪੱਤੇ
ਪਰ ਇਸ ਦਾ ਮਤਲਬ ਇਹ ਨਹੀਂ
ਕਿ ਪੁੰਗਰਨ ਨਾ ਪੱਤੀਆਂ
ਉੱਠ ਜਗਾ ਦੇ ਮੋਮਬੱਤੀਆਂ

ਮੇਰੀ ਖੁਦਕੁਸ਼ੀ ਦੇ ਰਾਹ ਿਵੱਚ , ਸੈਆਂ ਹੀ ਅੜਚਨਾਂ ਨੇ
ਿਕੰਨੇ ਹਸੀਨ ਿਚਹਰੇ , ਨੈਣਾਂ ਦੇ ਗੋਲ ਘੇਰੇ
ਸ਼ਾਮਾਂ ਅਤੇ ਸਵੇਰੇ
ਮੇਰੀ ਖੁਦਕੁਸ਼ੀ ਦੇ ਰਾਹ ਿਵੱਚ , ਸੈਆਂ ਹੀ ਅੜਚਨਾਂ ਨੇ
ਮੇਰਾ ਰਾਜ਼ਦਾਨ ਸ਼ੀਸ਼ਾ,ਮੇਰਾ ਕਦਰਦਾਨ ਸ਼ੀਸ਼ਾ
ਮੈੰਨੂ ਆਖਦਾ ਏ ਸੋਹਣੀ , ਇੱਕ ਨੌਜਵਾਨ ਸ਼ੀਸ਼ਾ
ਏਹੋ ਤਾਂ ਮੁਸ਼ਿਕਲਾਂ ਨੇ
ਮੇਰੀ ਖੁਦਕੁਸ਼ੀ ਦੇ ਰਾਹ ਿਵੱਚ , ਸੈਆਂ ਹੀ ਅੜਚਨਾਂ ਨੇ
ਇੱਕ ਆਸ ਏ ਿਮਲਣ ਦੀ , ਮੇਰੇ ਸਾਂਵਰੇ ਸੱਜਣ ਦੀ
ਕੁਝ ਕਿਹਣ ਦੀ ਸੁਣਨ ਦੀ
ਇਹ ਕਿਹਕੇ ਉਸਨੇ ਸੀਨੇ ,ਲੱਗਣਾ ਤੇ ਿਸਸਕਣਾ ਏ
ਮੇਰੀ ਖੁਦਕੁਸ਼ੀ ਦੇ ਰਾਹ ਿਵੱਚ , ਸੈਆਂ ਹੀ ਅੜਚਨਾਂ ਨੇ
ਇੱਕ ਰਾਤ ਹੋਈ ਮੇਰੀ ਜੀਵਨ ਦੇ ਨਾਲ ਅਣਬਣ
ਮੈ ਮਰਨ ਤੁਰੀ ਤਾਂ ਲੱਗ ਪਈ ,ਪਾਜੇਬ ਮੇਰੀ ਛਣਕਣ
ਬਾਹੋਂ ਪਕੜ ਿਬਠਾਇਆ , ਟੁੱਟ ਪੈਣੈ ਕੰਗਣਾ ਨੇ
ਮੇਰੀ ਖੁਦਕੁਸ਼ੀ ਦੇ ਰਾਹ ਿਵੱਚ , ਸੈਆਂ ਹੀ ਅੜਚਨਾਂ ਨੇ
ਸੂਰਜ ਅਤੇ ਿਸਤਾਰੇ, ਮੇਰੇ ਰਾਹ ‘ਚ ਚੰਨ ਤਾਰੇ
ਮੈਨੂੰ ਘੇਰਦੇ ਨੇ ਸਾਰੇ, ਆ ਜਾ ਕੇ ਖੇਡਣਾ ਏ
ਮੇਰੀ ਖੁਦਕੁਸ਼ੀ ਦੇ ਰਾਹ ਿਵੱਚ , ਸੈਆਂ ਹੀ ਅੜਚਨਾਂ ਨੇ

ਇੱਕ ਲਰਜ਼ਦਾ ਨੀਰ ਸੀ,
ਉਹ ਮਰ ਕੇ ਪੱਥਰ ਹੋ ਗਿਆ |
ਦੂਸਰਾ ਇਸ ਹਾਦਸੇ ਤੋਂ,
ਡਰ ਕੇ ਪੱਥਰ ਹੋ ਗਿਆ |
ਤੀਸਰਾ ਇਸ ਹਾਦਸੇ ਨੂੰ ਕਰਨ,
ਲੱਗਿਆ ਸੀ ਬਿਆਨ
ਉਹ ਕਿਸੇ ਪੱਥਰ ਦੇ ਘੂਰਨ ਕਰਕੇ
ਪੱਥਰ ਹੋ ਗਿਆ |
ਇੱਕ ਸ਼ਾਇਰ ਬਚ ਗਿਆ ਸੀ,
ਸੰਵੇਦਨਾ ਸੰਗ ਲਰਜਦਾ
ਏਨੇ ਪੱਥਰ ਉਹ ਗਿਣਤੀ ਕਰਕੇ ,
ਪੱਥਰ ਹੋ ਗਿਆ |

ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਪਡ਼ੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ
ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ
ਤੇਰੇ ਚਿਹਰੇ ਉੱਤੇ ਅੱਜ ਵੀ ,ਓਹਨਾ ਦੀਵਿਆਂ ਦੀ ਲੋਅ ਹੈ

ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਜੋ ਵੀ ਬਾਤ ਤੂੰ ਕਹੀ ਹੈ, ਸੱਜਰੀ ਹਵਾ ਜਿਹੀ ਹੈ
ਇਹ ਬਹਾਰ ਦਾ ਸੁਨੇਹਾ,ਤੇ ਸਵੇਰਿਆਂ ਦੀ ਸੋਅ ਹੈ

ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਇਹ ਚੰਨ ਦੀ ਚਾਨਣੀ ਵੀ, ਧੁੱਪ ਦਾ ਹੀ ਤਰਜ਼ਮਾ ਹੈ
ਤੇ ਇਹ ਧੁੱਪ ਵੀ ਓਡ਼ਕਾਂ ਨੂੰ ਕਿਸੇ ਬਲ ਰਹੇ ਦੀ ਲੋਅ ਹੈ

ਨਫ਼ਰਤ ਦੇ ਤੀਰ ਚਲਦੇ,ਐਪਰ ਨਾ ਮੈਨੂੰ ਖਲ਼ਦੇ
ਮੇਰੀ ਆਤਮਾ ਦੁਆਲੇ ,ਤੇਰੇ ਪਿਆਰ ਦੀ ਸੰਜੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ

ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ

( ਸੁਰਜੀਤ ਪਾਤਰ )

$hokeen J@tt

Prime VIP
Re: ਪਰ ਅਜੇ ਜੀਊਂਦਾ ਏ ਕਿਰਨਾਂ ਦਾ ਕਬੀਲਾ(ਸੁਰਜੀਤ ਪਾਤ

thanx.....
 
Re: ਪਰ ਅਜੇ ਜੀਊਂਦਾ ਏ ਕਿਰਨਾਂ ਦਾ ਕਬੀਲਾ(ਸੁਰਜੀਤ ਪਾਤ

bohut hi laajvaab, no match for surjit patar,
thnx for sharing wid us,
 
Justpunjabi

Lets_rock
Re: ਪਰ ਅਜੇ ਜੀਊਂਦਾ ਏ ਕਿਰਨਾਂ ਦਾ ਕਬੀਲਾ(ਸੁਰਜੀਤ ਪਾਤ

Cool hai dear
 
lovelyboy17

Member
Re: ਪਰ ਅਜੇ ਜੀਊਂਦਾ ਏ ਕਿਰਨਾਂ ਦਾ ਕਬੀਲਾ(ਸੁਰਜੀਤ ਪਾਤ

heart tuching dear
 
Top