ਪਰਵਾਜ਼

ਪਰਵਾਜ਼
ਪਿੰਜਰੇ ਵੀ ਪਾ ਕੇ ਭਾਵੇਂ, ਤੂੰ ਰੱਖ ਲਈ ਹੁਣ ਪਰਵਾਜ਼।

ਦੱਸ ਕੈਦ ਕਿੰਝ ਕਰੇਂਗਾ? ਹੁਣ ਤੂੰ ਉਸ ਦੀ ਅਵਾਜ਼।

ਹੁਣ ਏਥੇ ਹਰ ਜਿਸਮ ਹੀ, ਬੇ-ਪਰਦ ਹੋ ਰਿਹਾ,
ਕੀ ਮੁੱਕ ਜਾਊ ਮੇਰੀ ਹੋਂਦ? ਭੈ ਖਾਂਦਾ ਹੈ ਅੱਜ ਰਾਜ਼।

ਤੂੰ ਪਿੱਛੇ ਮੁੜ ਕੇ ਵੇਖੀਂ, ਜਦ ਦੂਰ ਜਾਵੇਂ ਗਾ,
ਤੇਰੇ ਨੈਣਾਂ ‘ਚੋਂ ਚਿਰਾਗ , ਲੈ ਲਊ ਗੀ ਤੇਰੀ ਯਾਦ।

“ਕੀ ਤੇਰਾ ਵੀ ਲਹੂ ਲਾਲ? ਹਾਂ ਮੇਰਾ ਵੀ ਲਹੂ ਲਾਲ”,
ਅੱਜ ‘ਗੋਰਾ’ ਮਾਸ ਪੁੱਛਦਾ, ਹੈ ਦੱਸਦਾ ‘ਕਾਲਾ’ ਮਾਸ!

ਹੁਣ ਪੈਸਾ ਹੀ ਪਿਆਰਾ, ਲੱਗਦਾ ਹੈ ਹੋ ਗਿਆ,
ਪਰ ਭੁੱਲਦਾ ਜਾ ਰਿਹਾ ਹਾਂ, ਮੈਂ ਇਨਸਾਂ ਦੀ ਜਾਤ।

ਮੋਤੀ ਤਾਂ ਸਾਗਰ ਵਿੱਚੋਂ, ਖੁਦ ਹੀ ਲੱਭਣੇ ਪੈਣੇ,
ਨਾ ਕਰ ਹੁਣ ਪਰੇਸ਼ਾਂ, ਤੂੰ ਕੋਈ ਕਰਾਮਾਤ।

ਜਿਨ੍ਹਾਂ ਰਾਖੀ ਦਾ ਭਰਮ ਹੈ, ਮੇਰੇ ਦਿਲ ਵਿੱਚ ਪਾਲਿ਼ਆ,
ਉਹ ਕੰਡੇ ਖਾ ਰਹੇ ਨੇ, ਅੱਜ ਮੇਰਾ ਗੁਲਾਬ।

ਜਿਸ ਸਾਜ਼ ਨੇ ਕਦੇ ਵੀ, ਅਵਾਜ਼ ਉੱਚੀ ਕੀਤੀ,
ਸਜ਼ਾ ਫਿਰ ਹਾਕਮ ਹੱਥੋਂ, ਸਦਾ ਹੀ ਪਾਈ ਸਾਜ਼।

ਏਥੇ ਚਿੜੀਆਂ ਤਾਂਈ ਸਾਰੇ, ਫੜ ਫੜ ਕੇ ਮਾਰਦੇ,
‘’ ਛੋਹ ਕੇ ਵੀ ਵੇਖੋ, ਕਦੀ ਤਾਂ ਜ਼ਾਲਿਮ
 
Top