ਫਿਰਦੇ ਨੇ

RaviSandhu

SandhuBoyz.c0m
100415punjabi-1.jpg

ਆਪ ਕਟਾ ਕੇ ਵਾਲ਼ ਬਲੀਚ ਕਰਾਉਣ ਨੂੰ ਫਿਰਦੇ ਨੇ
‘ਕਲਚਰ ਬਚ ਜਏ’ ਕੁੜੀ ਦੀ ਜੀਨ ਲਹਾਉਣ ਨੂੰ ਫਿਰਦੇ ਨੇ
ਸ਼ੌਂਕੀ ਸਾਹਿਤ ਦਾ ਤਾਂ ਇੱਥੇ ਲੱਭਿਆਂ ਮਿਲ਼ਦਾ ਨਹੀਂ
ਪਰ ਮੋੜਾਂ ਤੇ ਮੀਲ ਪੱਥਰ ਲਗਵਾਉਣ ਨੂੰ ਫਿਰਦੇ ਨੇ
ਕਈ ਵਾਰੀ ਦਿਲ ਏਨਾ ਦੁਖੇ ਕਿ ਹਾਲਤ ਪੁੱਛੋ ਨਾ
‘ਪੰਜਾਬੀ’ ਜੱਜੇ ਪੈਰ ‘ਚ ਬਿੰਦੀ ਪਾਉਣ ਨੂੰ ਫਿਰਦੇ ਨੇ
ਸਾਂਝੀ ਬੋਲੀ ਸਾਂਝੀ ਧਰਤੀ ਸਾਂਝੇ ਪਾਣੀ ਤੇ
ਧਰਮ ਦੀ ਕੂਚੀ ਲੈ ਕੇ ਲੀਕਾਂ ਵਾਹੁਣ ਨੂੰ ਫਿਰਦੇ ਨੇ
ਸੂਝਵਾਨ ਤਾਂ ਡਰਦੇ ਹੀ ਇਸ ਵੱਡੇ ਟੋਲੇ ਤੋਂ
ਪੇਪਰ ਤੁੰਨ ਝੋਲ਼ੇ ਵਿੱਚ ਜਾਨ ਬਚਾਉਣ ਨੂੰ ਫਿਰਦੇ ਨੇ
ਗੀਤਾਂ, ਗਜ਼ਲਾਂ ਗਲਪ ਬਿਨਾ ਕੀ ਬਚੂ ਪੰਜਾਬੀ ਦਾ
ਪਤਾ ਨਹੀਂ, ਪਰ ਇਸ ਤੇ ਮਰਨ ਮਰਾਉਣ ਨੂੰ ਫਿਰਦੇ ਨੇ​
-ਸੰਗਤਾਰ​
 

_Malwe_Da_Jatt_

_ Malwa _
Sandhu Bai Lines Naalo Tera Signature Kaim Aa...
ਸਾਡੇ ਨਾਲ ਗੁਜਾਰੀ ਜਿੰਦਗੀ ਤੂੰ ਭੁੱਲ ਨੀਂ ਸਕਦੀ,
ਮੇਰਾ ਦਿਲ ਕਹਿੰਦਾ ਤੂੰ ਕਿਸੇ ਤੇ ਡੁੱਲ ਨੀਂ ਸਕਦੀ V.Nice
 
Top