UNP

ਰੰਗੇ ਹੱਥ ਲੁਕਾਉਂਦਾ ਫਿਰਦਾ

Go Back   UNP > Poetry > Punjabi Poetry

UNP Register

 

 
Old 05-Jul-2012
-=.DilJani.=-
 
Heart ਰੰਗੇ ਹੱਥ ਲੁਕਾਉਂਦਾ ਫਿਰਦਾ

ਬੂਹੇ ਦੀ ਦਸਤਕ ਤੋਂ ਡਰਦਾ
ਕਿਸ ਕਿਸ ਦਾ ਕਰਜ਼ਾਈ ਹਾਂ ਮੈਂ

ਰੰਗੇ ਹੱਥ ਲੁਕਾਉਂਦਾ ਫਿਰਦਾ
ਕਾਤਲ ਕਿਦ੍ਹਾ ਕਸਾਈ ਹਾਂ ਮੈਂ

ਆਪਣੇ ਆਪ ਨੂੰ ਬੰਨ੍ਹ ਕੇ ਬੈਠਾ
ਸੰਗਲ ਮਾਰ ਸ਼ੁਦਾਈ ਹਾਂ ਮੈਂ

ਬਾਹਰੋਂ ਚੁਪ ਹਾਂ ਕਬਰਾਂ ਵਾਂਗੂੰ
ਅੰਦਰ ਹਾਲ ਦੁਹਾਈ ਹਾਂ ਮੈਂ

ਤਰਜ਼ਾਂ ਦੀ ਥਾਂ ਧੂੰਆਂ ਨਿਕਲੇ
ਇਕ ਧੁਖਦੀ ਸ਼ਹਿਨਾਈ ਹਾਂ ਮੈਂ

ਮੈਂ ਪਿਤਰਾਂ ਦਾ ਸੱਖਣਾ ਵਿਹੜਾ
ਉਜੜੀ ਹੋਈ ਕਮਾਈ ਹਾਂ ਮੈਂ

ਮਿੱਟੀ ਮਾਂ ਮਹਿਬੂਬਾ ਮੁਰਸ਼ਦ
ਕਿਸ ਕਿਸ ਦਾ ਕਰਜ਼ਾਈ ਹਾਂ ਮੈਂ....


_________
Unknown

 
Old 05-Jul-2012
JUGGY D
 
Re: ਰੰਗੇ ਹੱਥ ਲੁਕਾਉਂਦਾ ਫਿਰਦਾ


 
Old 05-Jul-2012
jasbir_
 
Re: ਰੰਗੇ ਹੱਥ ਲੁਕਾਉਂਦਾ ਫਿਰਦਾ

tfs

 
Old 05-Jul-2012
VIP_FAKEER
 
Re: ਰੰਗੇ ਹੱਥ ਲੁਕਾਉਂਦਾ ਫਿਰਦਾ


 
Old 05-Jul-2012
Gill 22
 
Re: ਰੰਗੇ ਹੱਥ ਲੁਕਾਉਂਦਾ ਫਿਰਦਾ

kaimzzzzzzzz

 
Old 06-Jul-2012
HarmanKaurGill
 
Re: ਰੰਗੇ ਹੱਥ ਲੁਕਾਉਂਦਾ ਫਿਰਦਾ


 
Old 06-Jul-2012
3275_gill
 
Re: ਰੰਗੇ ਹੱਥ ਲੁਕਾਉਂਦਾ ਫਿਰਦਾ


Post New Thread  Reply

« ਕਿੰਨੀ ਛੇਤੀ ਭੁੱਲ ਗਏ ਸਾਨੂੰ | ਖਾਮੋਸ਼ ਹੋ ਗਏ ਨੇ ਜਾਂ ਪੱਥਰ ਬਣ ਗਏ ਨੇ »
X
Quick Register
User Name:
Email:
Human Verification


UNP