ਗ਼ਮਾਂ ਦੀ ਰਾਤ

ਗ਼ਮਾਂ ਦੀ ਰਾਤ
ਗ਼ਮਾਂ ਦੀ ਰਾਤ ਲੰਮੀ ਏ
ਜਾਂ ਮੇਰੇ ਗੀਤ ਲੰਮੇ ਨੇ ।
ਨਾ ਭੈਡ਼ੀ ਰਾਤ ਮੁਕਦੀ ਏ,
ਨਾ ਮੇਰੇ ਗੀਤ ਮੁਕਦੇ ਨੇ ।
ਇਹ ਸਰ ਕਿੰਨੇ ਕੁ ਡੂੰਘੇ ਨੇ
ਕਿਸ ਨੇ ਹਾਥ ਨਾ ਪਾਈ,
ਨਾ ਬਰਸਾਤਾਂ ਚ ਚਡ਼੍ਹਦੇ ਨੇ
ਤੇ ਨਾ ਔਡ਼ਾਂ
ਚ ਸੁੱਕਦੇ ਨੇ ।
ਮੇਰੇ ਹੱਡ ਵੀ ਅਵੱਲੇ ਨੇ
ਜੋ ਅੱਗ ਲਾਇਆਂ ਨਹੀਂ ਸਡ਼ਦੇ
ਨੇ ਸਡ਼ਦੇ ਹਉਕਿਆਂ ਦੇ ਨਾਲ
ਹਾਵਾਂ ਨਾਲ ਧੁਖਦੇ ਨੇ ।
ਇਹ ਫੱਟ ਹਨ ਇਸ਼ਕ ਦੇ
ਇਹਨਾਂ ਦੀ ਯਾਰੋ ਕੀ ਦਵਾ ਹੋਵੇ,
ਇਹ ਹੱਥ ਲਾਇਆਂ ਵੀ ਦੁਖਦੇ ਨੇ
ਮਲ੍ਹਮ ਲਾਇਆਂ ਵੀ ਦੁਖਦੇ ਨੇ ।
ਜੇ ਗੋਰੀ ਰਾਤ ਹੈ ਚੰਨ ਦੀ
ਤਾਂ ਕਾਲੀ ਰਾਤ ਹੈ ਕਿਸ ਦੀ
?
ਨਾ ਲੁਕਦੈ ਤਾਰਿਆਂ ਵਿੱਚ ਚੰਨ
ਨਾ ਤਾਰੇ ਚੰਨ ’
ਚ ਲੁਕਦੇ ਨੇ ।
 
Top