ਦਹਿਕਦੇ ਅੰਗਿਆਰਾਂ ਤੇ ਸਉਂਦੇ ਰਹੇ ਨੇ ਲੋਕ - Avtar Pash

KARAN

Prime VIP
ਦਹਿਕਦੇ ਅੰਗਿਆਰਾਂ ਤੇ ਸਉਂਦੇ ਰਹੇ ਨੇ ਲੋਕ।
ਇਸ ਤਰ੍ਹਾਂ ਵੀ ਰਾਤ, ਰੁਸ਼ਨਾਉਂਦੇ ਰਹੇ ਨੇ ਲੋਕ।

ਨਾ ਕਤਲ ਹੋਏ, ਨਾ ਹੋਵਣਗੇ ਇਸ਼ਕ ਦੇ ਗੀਤ ਇਹ,
ਮੌਤ ਦੀ ਸਰਦਲ ਤੇ ਬਹਿ, ਗਾਉਂਦੇ ਰਹੇ ਨੇ ਲੋਕ।

ਨ੍ਹੇਰੀਆਂ ਨੂੰ ਜੇ ਭੁਲੇਖਾ ਹੈ, ਹਨੇਰਾ ਪਾਉਣ ਦਾ,
ਨ੍ਹੇਰੀਆਂ ਨੂੰ ਰੋਕ ਵੀ, ਪਾਉਂਦੇ ਰਹੇ ਨੇ ਲੋਕ।

ਜ਼ਿੰਦਗੀ ਦਾ ਜਦ ਕਦੇ, ਅਪਮਾਨ ਕੀਤਾ ਹੈ ਕਿਸੇ,
ਮੌਤ ਬਣ ਕੇ ਮੌਤ ਦੀ, ਆਉਂਦੇ ਰਹੇ ਨੇ ਲੋਕ।

ਤੋੜ ਕੇ ਮਜਬੂਰੀਆਂ ਦੇ, ਸੰਗਲਾਂ ਨੂੰ ਆਦਿ ਤੋਂ,
ਜ਼ੁਲਮ ਦੇ ਗਲ ਸੰਗਲੀ, ਪਾਉਂਦੇ ਰਹੇ ਨੇ ਲੋਕ।

Avtar Pash
 
Top