‘ਕੀ’ ਦੇ ਗਲ ‘ਚ ‘ਕੀ’ ਆ?

Saini Sa'aB

K00l$@!n!
ਇੱਕ ਵਾਰ ਦੁਨੀਆਦਾਰੀ ਤੋਂ ਅਭਿੱਜ ਜਿਹੀਆਂ ਮਾਂ-ਧੀ ਤੁਰੀਆਂ ਜਾ ਰਹੀਆਂ ਸਨ।

ਅੱਗੋਂ ਗਲ ‘ਚ ਲਮਕਦੀ ਟੱਲੀ ਦਾ ਚੀਕ-ਚਿਹਾੜਾ ਪੁਆਈ ਫਿਰਦਾ ਬੋਤਾ, ਜਾਣੀ ਕਿ ਊਠ ਆ ਰਿਹਾ ਸੀ।

ਮਾਂ ਤੇ ਧੀ ਦੋਵਾਂ ਨੂੰ ਹੀ ਨਹੀਂ ਸੀ ਪਤਾ ਕਿ ਜਾਨਵਰ ਦਾ ਨਾਂ ਕੀ ਹੈ, ਤੇ ਉਹਦੇ ਗਲ ‘ਚ ਕੀ ਹੈ? ਧੀ ਨੇ ਮਾਂ ਨੂੰ

ਪੁੱਛਿਆ, “ਮਾਂ ‘ਕੀ’ ਦੇ ਗਲ ‘ਚ ‘ਕੀ’ ਆ?” ਮਾਂ ਨੂੰ ਵੀ ਜੇ ਪੰਜਾਬ ਦੇ ਲੋਕਾਂ ਵਾਂਗੂੰ ਕੁਝ ਸੁਰਤ ਹੁੰਦੀ, ਫੇਰ

ਹੀ ਦੱਸਦੀ..? ਉਹ ਵਿਚਾਰੀ ਠਿੱਠ ਜਿਹੀ ਹੁੰਦੀ ਬੋਲੀ, “ਚੱਲ ਘਰ ਚੱਲੀਏ..ਕੁਵੇਲਾ ਹੋਈ ਜਾਂਦੈ... ‘ਇਹੋ

ਜਿਹਿਆਂ’ ਦੇ ਗਲਾਂ ‘ਚ ‘ਇਹੋ ਜਿਹੇ’ ਹੀ ਹੁੰਦੇ ਆ।
 
Top