Punjab News 1984 ਦੇ ਸ਼ਹੀਦਾਂ ਨੂੰ ਸਮਰਪਿਤ ਯਾਦਗਾਰੀ ਭਵਨ ਦਾ ਨੀਂਹ &#2602

Gill Saab

Yaar Malang
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 'ਚ ਹੋਏ ਸਿੱਖ ਕਤਲੇਆਮ ਸੰਬੰਧੀ ਯਾਦਗਾਰੀ ਭਵਨ ਦਾ ਬੁੱਧਵਾਰ ਨੂੰ ਸਵੇਰੇ ਕਰੀਬ 10 ਵਜੇ ਨੀਂਹ ਪੱਥਰ ਰੱਖਿਆ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਸੁਸ਼ਮਾ ਸਵਰਾਜ, ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ ਅਤੇ ਹੋਰ ਕਈ ਅਕਾਲੀ ਆਗੂਆਂ ਦੀ ਮੌਜੂਦਗੀ 'ਚ ਇਹ ਨੀਂਹ ਪੱਥਰ ਰੱਖਿਆ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਦਾਲਤ 'ਚ ਅਪੀਲ ਕੀਤੀ ਸੀ ਕਿ ਇਹ ਯਾਦਗਾਰੀ ਭਵਨ ਨਹੀਂ ਬਣਾਇਆ ਜਾਣਾ ਚਾਹੀਦਾ। ਇਸ ਸੰਬੰਧੀ ਅਦਾਲਤ 'ਚ ਸੁਣਵਾਈ ਅਜੇ ਬਾਕੀ ਹੈ ਪਰ ਇਸ ਦੇ ਬਾਵਜੂਦ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਸ ਯਾਦਗਾਰੀ ਭਵਨ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ।
 
Top