Punjab News ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਨੂ&#2672

Gill Saab

Yaar Malang
ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ 6 ਜੂਨ 1984 ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ 'ਤੇ ਹੋਈ ਫੌਜੀ ਕਾਰਵਾਈ ਦੀ ਯਾਦ 'ਚ ਵੀਰਵਾਰ ਨੂੰ ਦਰਬਾਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਦੌਰਾਨ ਕੌਮ ਦੇ ਨਾਂ ਜਾਰੀ ਕੀਤੇ ਗਏ ਸੰਦੇਸ਼ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ 29 ਸਾਲ ਪਹਿਲਾਂ ਵਾਪਰਿਆ ਇਹ ਸਾਕਾ ਰਹਿੰਦੀ ਦੁਨੀਆ ਤੱਕ ਸਿੱਖ ਕੌਮ ਲਈ ਵੱਡੇ ਦੁੱਖ ਦੇ ਦਿਨ ਦੇ ਤੌਰ 'ਤੇ ਯਾਦ ਕੀਤਾ ਜਾਵੇਗਾ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਕਾ ਨੀਲਾ ਤਾਰਾ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ। ਐਸ. ਜੀ. ਪੀ. ਸੀ. ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਖਾਤਰ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਲਗਾਤਾਰ ਨਾਇਨਸਾਫੀ ਹੁੰਦੀ ਆ ਰਹੀ ਹੈ।
ਇਸ ਦੌਰਾਨ ਦਰਬਾਰ ਸਾਹਿਬ ਵਿਖੇ ਗਰਮਦਲੀਆਂ ਵਲੋਂ ਇਕ ਵੱਖ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਦਲ ਖਾਲਸਾ ਅਤੇ ਹੋਰ ਕਈ ਜੱਥੇਬੰਦੀਆਂ ਨੇ ਹਿੱਸਾ ਲਿਆ ਅਤੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ।
 
Top