ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ ਸਵੇਰੇ 7:30 ਵਜੇ ਤ&#2635

kit walker

VIP
Staff member
ਵਧਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਸਮੂਹ ਸਰਕਾਰੀ ਤੇ ਏਡਿਡ ਸਕੂਲਾਂ, ਜਿਨ੍ਹਾਂ ਵਿਚ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ, ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਹੁਣ ਇਹ ਸਕੂਲ ਸਵੇਰੇ 7:30 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗਣਗੇ।
ਇਸ ਤੋਂ ਇਲਾਵਾ ਗਰਮੀਆਂ ਦੀਆਂ ਛੁੱਟੀਆਂ ਤੱਕ ਸਕੂਲਾਂ ਵਿਚ ਸਵੇਰ ਦੀ ਸਭਾ ਬੰਦ ਰਹੇਗੀ, ਇਸ ਦੀ ਜਗ੍ਹਾ ਪਹਿਲੇ ਪੀਰੀਅਡ ਦੀ ਸ਼ੁਰੂਆਤ ਵਿਚ ਹਰ ਕਲਾਸ ਰੂਮ 'ਚ ਰਾਸ਼ਟਰ ਗਾਣ ਹੋਵੇਗਾ, ਜਦੋਂ ਕਿ ਅੱਧੀ ਛੁੱਟੀ ਦਾ ਸਮਾਂ ਸਕੂਲ ਮੁਖੀ ਆਪਣੇ ਪੱਧਰ 'ਤੇ ਨਿਸ਼ਚਿਤ ਕਰਨਗੇ।
ਡਾ. ਚੀਮਾ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਹਦਾਇਤ ਦਿੱਤੀ ਹੈ ਕਿ ਉਹ ਵੀ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਪੱਧਰ 'ਤੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਨ ਅਤੇ ਇਹ ਨਿਸ਼ਚਤ ਕਰਨ ਕਿ ਕਿਸੇ ਵੀ ਵਿਦਿਆਰਥੀ ਦਾ ਗਰਮੀ ਕਾਰਨ ਕੋਈ ਨੁਕਸਾਨ ਨਾ ਹੋਵੇ।
 
Top