ਉੱਤਰੀ ਭਾਰਤ ‘ਚ ਭੂਚਾਲ ਦੇ ਝਟਕੇ

ਨਵੀਂ ਦਿੱਲੀ, 4 ਅਪ੍ਰੈਲ (ਯੂ. ਐੱਨ. ਆਈ.)¸ ਉੱਤਰੀ ਭਾਰਤ ਦੇ ਦਿੱਲੀ ਸਣੇ ਕਈ ਸੂਬਿਆਂ ਵਿਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਵਿਭਾਗ ਅਨੁਸਾਰ ਸ਼ਾਮ 5.01 ਵਜੇ ਆਏ ਇਸ ਭੂਚਾਲ ਦਾ ਕੇਂਦਰ ਭਾਰਤ-ਨੇਪਾਲ ਸਰਹੱਦ ‘ਤੇ ਸੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.7 ਮਾਪੀ ਗਈ ਹੈ। ਦਿੱਲੀ, ਗਾਜ਼ੀਆਬਾਦ, ਨੋਇਡਾ, ਦੇਹਰਾਦੂਨ, ਅਲਮੋੜਾ, ਬਾਗੇਸ਼ਵਰ, ਜੈਪੁਰ ਤੇ ਚੰਡੀਗੜ੍ਹ ਵਿਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਭੂਚਾਲ ਨਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਪਰ ਨੇਪਾਲ ਵਿਚ ਨੁਕਸਾਨ ਹੋਣ ਦਾ ਖਤਰਾ ਹੈ
 
Top