ਸ਼ੀਤਲ ਵਿਜ ਹੀ ਇਮਾਰਤ ਦੇ ਡਿੱਗਣ ਲਈ ਜ਼ਿੰਮੇਵਾਰ : ਕ&#

Android

Prime VIP
Staff member
ਹਾਈ ਕੋਰਟ ਦੇ ਜੱਜ ਦੀ ਪ੍ਰਧਾਨਗੀ ਹੇਠ ਨਿਆਇਕ ਜਾਂਚ ਹੋਵੇ
3-3 ਸਰਕਾਰੀ ਜਾਂਚਾਂ ਦਾ ਲਾਭ ਨਹੀਂ
ਬੋਰਡ ਆਫ ਡਾਇਰੈਕਟਰਜ਼ ਵਿਰੁੱਧ ਵੀ ਕੇਸ ਦਰਜ ਹੋਵੇ
ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਵੇ
ਜਲੰਧਰ (ਧਵਨ)¸ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਲੰਧਰ ਦੇ ਫੋਕਲ ਪੁਆਇੰਟ ਵਿਚ ਸ਼ੀਤਲ ਫਾਈਬਰ ਫੈਕਟਰੀ ਦੀ ਇਮਾਰਤ ਡਿੱਗਣ ਲਈ ਉਸ ਦਾ ਮਾਲਕ ਸ਼ੀਤਲ ਵਿਜ ਜ਼ਿੰਮੇਵਾਰ ਹੈ। ਅੱਜ ਫੋਕਲ ਪੁਆਇੰਟ ਵਿਚ ਡਿੱਗੀ ਇਮਾਰਤ ਦਾ ਜਾਇਜ਼ਾ ਲੈਣ ਪੁੱਜੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਕਾਰਜ ਕਮੇਟੀ ਦੇ ਮੈਂਬਰ ਗੁਲਚੈਨ ਸਿੰਘ ਚਾੜਕ ਅਤੇ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਸੁਨੀਲ ਜਾਖੜ ਦੀ ਹਾਜ਼ਰੀ ਵਿਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਸਾਰੀ ਘਟਨਾ ਦੀ ਜਾਣਕਾਰੀ ਹਾਸਿਲ ਕੀਤੀ ਹੈ ਅਤੇ ਇਹ ਘਟਨਾ ਕਾਫੀ ਬਦਕਿਸਮਤੀ ਵਾਲੀ ਹੈ।
ਕੈਪਟਨ ਨੇ ਕਿਹਾ ਕਿ ਘਟਨਾ ਲਈ ਕਿਸੇ ਹੋਰ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੋਵੇਗਾ। ਇਸ ਦੇ ਲਈ ਫੈਕਟਰੀ ਮਾਲਕ ਤੋਂ ਇਲਾਵਾ ਬੋਰਡ ਆਫ ਡਾਇਰੈਕਟਰਜ਼ ਵੀ ਜ਼ਿੰਮੇਵਾਰ ਹੈ ਅਤੇ ਉਨ੍ਹਾਂ ਵਿਰੁੱਧ ਵੀ ਕੇਸ ਦਰਜ ਹੋਣਾ ਚਾਹੀਦਾ ਹੈ। ਫੈਕਟਰੀ ਇਮਾਰਤ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਮਾਲਕ 'ਤੇ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੁਲਸ ਨੇ ਸ਼ੀਤਲ ਵਿਜ ਵਿਰੁੱਧ ਕੇਸ ਦਰਜ ਕਰ ਕੇ ਸਹੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਮੰਤਰੀ ਤੋਂ ਅਸਤੀਫਾ ਲੈਣ ਦੀ ਲੋੜ ਨਹੀਂ ਹੈ ਕਿਉਂਕਿ ਮੰਤਰੀ ਦੀ ਇਸ ਵਿਚ ਕੋਈ ਭੂਮਿਕਾ ਨਹੀਂ ਹੈ ਪਰ ਸਥਾਨਕ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਮਾਰਤ ਡਿੱਗਣ ਦੀ ਘਟਨਾ ਦੀ ਮੌਜੂਦਾ ਜਾਂ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕਮੇਟੀ ਗਠਿਤ ਕਰਕੇ ਨਿਆਇਕ ਜਾਂਚ ਕਰਵਾਈ ਜਾਣੀ ਚਾਹੀਦੀ ਹੈ, ਤਾਂ ਜੋ ਸਹੀ ਤੱਥ ਸਾਹਮਣੇ ਆ ਸਕਣ। ਇਸ ਕਮੇਟੀ ਵਿਚ ਇੰਜੀਨੀਅਰਿੰਗ ਮਾਹਿਰ ਅਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਲਈ 3-3 ਕਮੇਟੀਆਂ ਬਣਾਉਣ ਦਾ ਕੋਈ ਫਾਇਦਾ ਨਹੀਂ ਹੈ, ਸਗੋਂ ਇਕ ਹੀ ਕਮੇਟੀ ਜੱਜ ਦੇ ਅਧੀਨ ਕੰਮ ਕਰੇ। ਇਸ ਨਾਲ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।
ਸੂਬਾ ਪ੍ਰਧਾਨ ਨੇ ਕਿਹਾ ਕਿ ਬਾਦਲ ਸਰਕਾਰ ਆਫਤ ਮੈਨੇਜਮੈਂਟ ਸੈਂਟਰ ਅਤੇ ਟੀਮਾਂ ਦਾ ਗਠਨ ਕਰਵਾਉਣ ਵਿਚ ਅਸਫਲ ਰਹੀ ਹੈ, ਜਿਸ ਕਾਰਨ ਇਹ ਸੈਂਟਰ ਪੰਜਾਬ ਤੋਂ ਖੁੱਸ ਕੇ ਹਿਮਾਚਲ ਪ੍ਰਦੇਸ਼ ਕੋਲ ਚਲਾ ਗਿਆ। ਉਨ੍ਹਾਂ ਕਿਹਾ ਕਿ ਆਫਤ ਮੈਨੇਜਮੈਂਟ ਕੇਂਦਰ ਨੂੰ ਬਠਿੰਡਾ ਦੀ ਬਜਾਏ ਪੰਜਾਬ ਦੇ ਮੱਧ ਸਥਾਨ ਜਲੰਧਰ ਜਾਂ ਲੁਧਿਆਣਾ ਵਿਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਕਾਂਡ ਵਿਚ ਲਗਭਗ 100 ਤੋਂ ਵੱਧ ਮਜ਼ਦੂਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਫੈਕਟਰੀ ਦੀ ਇਮਾਰਤ ਬਣਾਉਣ ਲਈ ਭਾਵੇਂ ਅਧਿਕਾਰੀਆਂ ਵਲੋਂ ਸਹਿਯੋਗ ਦਿੱਤਾ ਗਿਆ ਹੋਵੇਗਾ ਪਰ ਮੁੱਖ ਦੋਸ਼ੀ ਫੈਕਟਰੀ ਮਾਲਕ ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਚੱਲ ਰਹੇ ਰਾਹਤ ਕੰਮਾਂ 'ਤੇ ਪੂਰੀ ਨਜ਼ਰ ਰੱਖੇਗੀ। ਪਾਰਟੀ ਨੇ ਆਪਣੇ ਪੱਧਰ 'ਤੇ ਟੀਮਾਂ ਮੌਕੇ 'ਤੇ ਇਸ ਲਈ ਨਹੀਂ ਭੇਜੀਆਂ ਕਿਉਂਕਿ ਇਸ ਰਾਹਤ ਕੰਮ ਵਿਚ ਰੁਕਾਵਟ ਪੈ ਸਕਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭਾਵੇਂ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਦੀ ਮਦਦ ਦਿੱਤੀ ਗਈ ਹੈ ਪਰ ਇਹ ਲੋੜੀਂਦੀ ਨਹੀਂ ਹੈ ਕਿਉਂਕਿ ਕਿਸੇ ਵੀ ਵਿਅਕਤੀ ਦੀ ਜਾਨ ਦੀ ਕੋਈ ਕੀਮਤ ਨਹੀਂ ਹੁੰਦੀ ਹੈ। ਕੈਪਟਨ ਨੇ ਕਿਹਾ ਕਿ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਲੋਕਾਂ ਵਲੋਂ ਪੈਸਾ ਦੇ ਕੇ ੱਆਪਣੇ ਕੰਮ ਕਰਵਾਏ ਜਾਂਦੇ ਹਨ ਅਤੇ ਇਸ ਦੇ ਸਹਾਰੇ ਮਨੁੱਖੀ ਜੀਵਨ ਦਾ ਧਿਆਨ ਨਹੀਂ ਰੱਖਿਆ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਵਿਚ ਭ੍ਰਿਸ਼ਟਾਚਾਰ 'ਤੇ ਰੋਕ ਲੱਗਣੀ ਚਾਹੀਦੀ ਹੈ ਅਤੇ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਕੈਪਟਨ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਕਾਂਗਰਸੀ ਵਰਕਰ ਵੀ ਮੌਜੂਦ ਸਨ। ਉਨ੍ਹਾਂ ਨੂੰ ਪੁਲਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਕੈਪਟਨ ਦੇ ਨਾਲ ਹੀ ਘਟਨਾ ਸਥਾਨ 'ਤੇ ਚਲੇ ਗਏ ਅਤੇ ਮੌਕੇ ਦਾ ਜਾਇਜ਼ਾ ਲਿਆ।
ਬਾਲ ਕਿਰਤ ਨੂੰ ਮਨਜ਼ੂਰੀ ਕਿਸ ਨੇ ਦਿੱਤੀ?
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਡਿੱਗੀ ਇਮਾਰਤ ਵਿਚ ਬਾਲ ਮਜ਼ਦੂਰਾਂ ਨੂੰ ਕੰਮ ਕਰਨ ਦੀ ਮਨਜ਼ੂਰੀ ਕਿਸ ਨੇ ਦਿੱਤੀ ਹੈ, ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ-ਜਿਨ੍ਹਾਂ ਕਾਨੂੰਨਾਂ ਦੀ ਉਲੰਘਣਾ ਹੋਈ ਹੈ ਉਸ ਪਾਸੇ ਸਰਕਾਰ ਨੂੰ ਡੂੰਘਾਈ ਨਾਲ ਜਾਂਚ ਕਰਵਾਉਣੀ ਪਵੇਗੀ।
 
Top