ਅੰਨਾ ਵੀ ਹੋ ਗਏ ਹਨ ਮੋਦੀ ਦੇ ਮੁਰੀਦ

Gill Saab

Yaar Malang
ਨਵੀਂ ਦਿੱਲੀ- ਸਮਾਜਸੇਵੀ ਅੰਨਾ ਹਜ਼ਾਰੇ ਨੇ ਇਕ ਅਖ਼ਬਾਰ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁਰੀਦ ਹਨ। ਉਨ੍ਹਾਂ ਨੇ ਨਰਿੰਦਰ ਮੋਦੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਚੰਗੇ ਦਿਨ ਆਉਣ ਵਾਲੇ ਹਨ। ਅੰਨਾ ਨੇ ਕਿਹਾ ਕਿ ਨਵੀਂ ਸਰਕਾਰ ਨੇ ਭਵਿੱਖ ਲਈ ਲੋਕਾਂ ਸਾਹਮਣੇ ਆਸਾਜਨਕ ਤਸਵੀਰਾਂ ਪੇਸ਼ ਕੀਤੀਆਂ ਹਨ। ਇਸ ਨਾਲ ਲੱਗ ਰਿਹਾ ਹੈ ਕਿ ਦੇਸ਼ 'ਚ ਜਲਦੀ ਹੀ ਬਦਲਾਅ ਆਵੇਗਾ।
ਇਸ ਦੇ ਨਾਲ ਹੀ ਅੰਨਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਮੈਨੂੰ ਪਹਿਲਾਂ ਹੀ ਪਤਾ ਸੀ ਕਿ ਮੋਦੀ ਦੇ ਸਾਹਮਣੇ ਕੇਜਰੀਵਾਲ ਟਿਕ ਨਹੀਂ ਸਕਣਗੇ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਲੱਗਾ ਕਿ ਜਨਤਾ ਨੇ ਉਨ੍ਹਾਂ ਨੂੰ ਦਿੱਲੀ ਦਾ ਮੁੱਖ ਬਣਾ ਦਿੱਤਾ ਹੈ ਤਾਂ ਦੇਸ਼ ਦਾ ਪ੍ਰਧਾਨ ਮੰਤਰੀ ਵੀ ਬਣਾ ਦੇਵੇਗੀ। ਅੰਨਾ ਨੇ ਕਿਹਾ ਕਿ ਕੇਜਰੀਵਾਲ ਆਪਣੇ ਰਾਹ ਤੋਂ ਪੂਰੀ ਤਰ੍ਹਾਂ ਭਟਕ ਗਏ ਹਨ।
 
Top