Punjab News ਖਾਲਿਸਤਾਨ ਕਮਾਂਡੋ ਫੋਰਸ ਦਾ ਸਾਬਕਾ ਮੁਖੀ ਹਿਰਾਸ&#259

Android

Prime VIP
Staff member
ਗੁਰਦਾਸਪੁਰ (ਵਿਨੋਦ) ਬੀਤੇ ਦਿਨ ਗੁਰਦਾਸਪੁਰ ਸ਼ਹਿਰ ਸਮੇਤ ਧਾਰੀਵਾਲ, ਦੀਨਾਨਗਰ 'ਚ ਹੋਈ ਗੜਬੜ ਦੇ ਮੱਦੇਨਜ਼ਰ ਜ਼ਿਲਾ ਪੁਲਸ ਨੇ ਗੁਰਦਾਸਪੁਰ 'ਚ ਸੁਰੱਖਿਆ ਦੇ ਮੱਦੇਨਜ਼ਰ ਖਾਲਿਸਤਾਨ ਕਮਾਂਡੋ ਫੋਰਸ ਦੇ ਖੁਦ ਬਣੇ ਮੁਖੀ ਨੂੰ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜਣ ਦਾ ਆਦੇਸ਼ ਦਿੱਤਾ, ਜਿਸ 'ਤੇ ਵੱਸਣ ਸਿੰਘ ਜ਼ਫਰਵਾਲ ਨੂੰ ਜ਼ਿਲਾ ਜੇਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜ਼ਿਲਾ ਪੁਲਸ ਮੁਖੀ ਵਰਿੰਦਰ ਪਾਲ ਸਿੰਘ ਨੇ ਵੱਸਣ ਸਿੰਘ ਜ਼ਫਰਵਾਲ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜ਼ਿਲੇ 'ਚ ਸ਼ਾਂਤੀ ਬਣਾਈ ਰੱਖਣ ਲਈ ਕੁਝ ਕਦਮ ਚੁੱਕਣੇ ਪੈਂਦੇ ਹਨ ਤੇ ਵੱਸਣ ਸਿੰਘ ਜ਼ਫਰਵਾਲ ਨੂੰ ਵੀ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
 
Top