ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦੀ ਪਹਿਲੀ ਮ&#26

[JUGRAJ SINGH]

Prime VIP
Staff member
ਸਮਾਜ ਦੇ ਸਾਰੇ ਵਰਗਾਂ ਨਾਲ ਕੀਤਾ ਜਾਵੇਗਾ ਤਾਲਮੇਲ-ਢੀਂਡਸਾ
ਸੰਗਰੂਰ, 22 ਜਨਵਰੀ (ਸ. ਸ. ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਚੋਣ ਮੈਨੀਫੈਸਟੋ ਕਮੇਟੀ ਦੀ ਪਹਿਲੀ ਮੀਟਿੰਗ 24 ਜਨਵਰੀ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ, ਜਿਸ ਵਿਚ ਲੋਕ ਸਭਾ ਚੋਣਾਂ ਲਈ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਜਾਣ ਵਾਲੇ ਵਾਅਦਿਆਂ ਅਤੇ ਭਵਿੱਖੀ ਪ੍ਰੋਗਰਾਮ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ | ਸ: ਢੀਂਡਸਾ ਨੇ ਕਿਹਾ ਕਿ ਇਸ ਕਮੇਟੀ ਦੀਆਂ ਵੱਖ-ਵੱਖ ਉਪ ਕਮੇਟੀਆਂ ਬਣਾਈਆਂ ਜਾਣਗੀਆਂ ਜੋ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਜਥੇਬੰਦੀਆਂ ਨਾਲ ਮੀਟਿੰਗਾਂ ਕਰਨਗੀਆਂ ਅਤੇ ਉਨ੍ਹਾਂ ਦੀਆਂ ਕੇਂਦਰ ਸਰਕਾਰ ਨਾਲ ਸੰਬੰਧਿਤ ਸਮੱਸਿਆਵਾਂ ਸੁਣਨਗੀਆਂ | ਸ: ਢੀਂਡਸਾ ਨੇ ਦੱਸਿਆ ਕਿ ਮੈਨੀਫੈਸਟੋ ਤਿਆਰ ਕਰਨ ਸਮੇਂ ਕਿਸਾਨਾਂ, ਵਪਾਰੀਆਂ ਤੇ ਮੁਲਾਜ਼ਮਾਂ ਦੇ ਨਾਲ-ਨਾਲ ਆਮ ਲੋਕਾਂ ਦੇ ਹਿਤਾਂ ਦੀ ਗੱਲ ਵੀ ਸਾਹਮਣੇ ਰੱਖੀ ਜਾਵੇਗੀ | ਇਕ ਪ੍ਰਸ਼ਨ ਦੇ ੳੱੁਤਰ ਵਿਚ ਸ: ਢੀਂਡਸਾ ਨੇ ਕਿਹਾ ਕਿ ਸੰਘੀ ਪ੍ਰਣਾਲੀ ਅਧੀਨ ਪਾਰਟੀ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੇ ਆਪਣੇ ਸਿਧਾਂਤ ਉੱਤੇ ਕਾਇਮ ਹੈ | ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਸ: ਰਵਿੰਦਰ ਸਿੰਘ ਚੀਮਾ, ਪਾਰਟੀ ਦੇ ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰ੍ਰੋਮਣੀ ਕਮੇਟੀ, ਪਿ੍ੰਸੀਪਲ ਹਰਚੇਤ ਸਿੰਘ ਚਹਿਲ, ਸ੍ਰੀ ਜੋਗੀ ਰਾਮ ਸਾਹਨੀ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ, ਡਾ: ਸਰਜੀਵਨ ਜਿੰਦਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ |
 
Top