ਪੁਤਿਨ ਤੀਜੀ ਵਾਰ ਬਣੇ ਰੂਸੀ ਰਾਸ਼ਟਰਪਤੀ

Android

Prime VIP
Staff member


ਮਾਸਕੋ - ਪਿਛਲੇ 4 ਸਾਲ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਕੰਮ ਕਰਨ ਵਾਲੇ ਵਲਾਦੀਮੀਰ ਪੁਤਿਨ ਨੇ ਅੱਜ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿਚ ਜਿੱਤ ਦਰਜ ਕਰਦੇ ਹੋਏ ਤੀਜੀ ਵਾਰ ਦੇਸ਼ ਦਾ ਰਾਸ਼ਟਰਪਤੀ ਬਣਨ ਦਾ ਮਾਣ ਹਾਸਲ ਕੀਤਾ। ਸਭ ਪ੍ਰਦਰਸ਼ਨਾਂ ਦੇ ਬਾਵਜੂਦ ਪੁਤਿਨ ਨੇ63.4 ਫੀਸਦੀ ਵੋਟਾਂ ਹਾਸਲ ਕੀਤੀਆਂ। ਵੋਟਾਂ ਤੋਂ ਪਹਿਲਾਂ ਦੇ ਸਰਵੇਖਣਾਂ ਵਿਚ ਉਨ੍ਹਾਂ ਨੂੰ 60 ਪ੍ਰਤੀਸ਼ਤ ਵੋਟਾਂ ਪ੍ਰਾਪਤ ਹੋਣ ਦੀ ਸੰਭਾਵਨਾ ਜਤਾਈ ਗਈ ਸੀ। ਚੋਣਾਂ ਨੂੰ ਲੈ ਕੇ ਲੋਕਾਂ ਵਿਚ ਜ਼ਬਰਦਸਤ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸਰਕਾਰੀ ਚੋਣ ਵੈੱਬਸਾਈਟ 'ਤੇ ਵਿਖਾਏ ਗਏ ਲਾਈਵ ਵੀਡੀਓ ਵਿਚ ਭਾਰੀ ਗਿਣਤੀ ਵਿਚ ਲੋਕਾਂ ਨੂੰ ਅਨਾਦਯਰ ਸ਼ਹਿਰ ਵਿਖੇ ਸਵੇਰ ਦੇ ਸਮੇਂ ਪੋਲਿੰਗ ਕੇਂਦਰਾਂ 'ਤੇ ਵੋਟ ਦੇਣ ਲਈ ਲਾਈਨਾਂ ਵਿਚ ਖੜ੍ਹੇ ਦਿਖਾਇਆ ਗਿਆ ਹੈ।
 
Top