Punjab News ਬਿਜਲੀ ਬਿੱਲਾਂ ਦੇ ਬਾਈਕਾਟ ਦਾ ਸੱਦਾ

'MANISH'

yaara naal bahara
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ 17 ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨਾਂ-ਮਜ਼ਦੂਰਾਂ ਨੂੰ ਬਿਜਲੀ ਬਿੱਲਾਂ ਦੇ ਬਾਈਕਾਟ ਦਾ ਸੱਦਾ ਦੇਣ ਲਈ ਹਰਿਆਓ,ਗਿੱਦੜਿਆਣੀ ,ਲਦਾਲ ,ਚੰਗਾਲੀਵਾਲਾ ,ਲਹਿਰਾਗਾਗਾ ,ਅੜਕਵਾਸ ,ਭਾਈ ਕੀ ਪਸ਼ੌਰ, ਜਲੂਰ ਸਮੇਤ 15 ਪਿੰਡਾਂ ਵਿੱਚ ਮੋਟਰ ਸਾਈਕਲਾਂ ‘ਤੇ ਮਾਰਚ ਅਤੇ ਰੈਲੀਆਂ ਕੀਤੀਆਂ। ਵੱਖ ਵੱਖ ਥਾਵਾਂ ’ਤੇ ਜਥੇਬੰਦੀ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਜਲੂਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਪਾਣੀ ਦੇਣ, ਮਜ਼ਦੂਰਾਂ ਨੂੰ 100 ਯੂਨਿਟ ਬਿਜਲੀ ਮੁਫ਼ਤ ਦੇਣ, ਪਲਾਟ ਦੇਣ, ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਬਿਜਲੀ ਬੋਰਡ ਦੇ ਨਿੱਜੀਕਰਨ ਨਾ ਕਰਨ ਦੇ ਲਿਖਤੀ ਵਾਅਦੇ ਕੀਤੇ ਸਨ ਪਰ ਸਰਕਾਰ ਬਣਾਉਣ ਮਗਰੋਂ ਇਹ ਪਾਰਟੀਆਂ ਚੋਣ ਵਾਅਦਿਆਂ ਤੋਂ ਭੱਜ ਗਈਆਂ ਹਨ ਅਤੇ ਕਿਸਾਨਾਂ -ਮਜ਼ਦੂਰਾਂ ਨੂੰ ਪਹਿਲਾਂ ਮਿਲਦੀਆਂ ਸਹੂਲਤਾਂ ਵੀ ਇੱਕ ਇੱਕ ਕਰਕੇ ਖੋਹੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਨੂੰ ਗੁਰਤੇਜ ਸਿੰਘ ਬਖੌਰਾ, ਦਰਸ਼ਨ ਸਿੰਘ ਚੰਗਾਲੀਵਾਲਾ, ਰਾਮ ਸਿੰਘ ਢੀਂਡਸਾ , ਬਾਵਾ ਸਿੰਘ ਪਸ਼ੌਰ, ਅਵਤਾਰ ਸਿੰਘ ਹਰਿਆਓ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਖੇਤੀ ਮੋਟਰਾਂ ਦੇ ਬਿੱਲ ਲਾ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਬੋਰਡ ਦਾ ਨਿਗਮੀਕਰਨ ਵਾਪਸ ਲੈਣ, ਬਿਜਲੀ ਐਕਟ 2003 ਰੱਦ ਕਰਨ, ਮਜ਼ਦੂਰਾਂ ਨੂੰ ਪਲਾਟ ਦੇਣ , ਲੋੜਵੰਦਾਂ ਦੇ ਨਾਰੇਗਾ ਅਧੀਨ ਜਾਬ ਕਾਰਡ ਬਣਾ ਕੇ ਦੇਣ ਤੋਂ ਇਲਾਵਾ ਖੇਤੀ ਲਈ ਵਰਤੇ ਜਾਣ ਵਾਲੇ ਡੀਜ਼ਲ ’ਤੇ ਪੰਜਾਹ ਪ੍ਰਤੀਸ਼ਤ ਸਬਸਿਡੀ ਦਿਤੀ ਜਾਵੇ
 
Top