ਬਾਜਵਾ ਅੱਤਵਾਦੀਆਂ ਤੇ ਡਰੱਗ ਸਮਗਲਰਾਂ ਦਾ ਮਦਦਗਾ&#2608

[JUGRAJ SINGH]

Prime VIP
Staff member
ਸ੍ਰੀ ਮੁਕਤਸਰ ਸਾਹਿਬ, (ਪਵਨ)¸ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਨੂੰ ਸ਼ਰਧਾ ਅਤੇ ਸਤਿਕਾਰ ਦੇਣ ਲਈ ਅੱਜ ਅਕਾਲੀ ਦਲ -ਭਾਜਪਾ ਵਲੋਂ ਮਲੋਟ ਰੋਡ 'ਤੇ ਵਿਸ਼ਾਲ ਸਿਆਸੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਕਾਨਫਰੰਸ ਦੇ ਦੌਰਾਨ ਅਕਾਲੀ-ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪੁੱਜੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਹਜ਼ੂਰੀ ਵਿਚ ਨਤਮਸਤਕ ਹੋਣ ਤੋਂ ਬਾਅਦ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੀ ਸੱਤਾ ਨੂੰ ਚਲਾਉਣ ਵਾਲੇ ਗਾਂਧੀ ਪਰਿਵਾਰ ਨੇ ਵੱਡੇ ਘਪਲੇ ਕਰਕੇ ਦੇਸ਼ ਨੂੰ ਆਰਥਿਕ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੋਟਾਲਿਆਂ ਵਿਚ ਫਸੀ ਕਾਂਗਰਸ ਆਪਣੇ ਵਜ਼ੀਰਾਂ ਨੂੰ ਬਚਾਉਣ ਲਈ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਦੀ ਦੁਰਵਰਤੋਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਨੂੰ ਨîਿਰੰਦਰ ਮੋਦੀ ਵਰਗੇ ਜੁਝਾਰੂ ਆਗੂ ਦੀ ਅਗਵਾਈ ਦੀ ਲੋੜ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ 3 ਮਹੀਨੇ ਬਾਅਦ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਕੇਂਦਰ ਦੀ ਸੱਤਾ ਤੋਂ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿਚ ਐੱਨ. ਡੀ. ਏ. ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਸੇਮ ਦੇ ਮੁਕੰਮਲ ਖਾਤਮੇ ਲਈ 300 ਕਰੋੜ ਦੀ ਲਾਗਤ ਨਾਲ ਪ੍ਰਾਜੈਕਟ ਸ਼ੁਰੂ ਕਰਕੇ ਸੇਮ ਦਾ ਮੁਕੰਮਲ ਖਾਤਮਾ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹੁਣੇ ਤੋਂ ਹੀ ਕਮਰਕਸੇ ਕਰ ਲਓ ਕਿਉਂਕਿ ਇਸ ਵਾਰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਪੰਜਾਬ ਦੀਆਂ 13 ਸੀਟਾਂ ਹੀ ਨਹੀਂ ਬਲਕਿ ਚੰਡੀਗੜ੍ਹ ਸਮੇਤ 14 ਸੀਟਾਂ ਜਿੱਤ ਕੇ ਮੋਦੀ ਦੀ ਝੋਲੀ ਪਾਈਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਕਾਂਗਰਸ ਆਖਿਰੀ ਸਾਹਾਂ 'ਤੇ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਇਸ ਦਾ ਪੂਰੀ ਤਰ੍ਹਾਂ 'ਭੋਗ' ਪੈ ਜਾਵੇਗਾ।
ਕਾਂਗਰਸ ਸਰਕਾਰ ਨੇ ਭਾਵੇਂ ਉਹ ਪੰਜਾਬ ਦੀ ਹੋਵੇ ਭਾਵੇਂ ਕੇਂਦਰ ਦੀ ਹਮੇਸ਼ਾ ਲੋਕਾਂ ਨੂੰ ਗੁਮਰਾਹ ਕੀਤਾ ਹੈ ਕਿ ਉਨ੍ਹਾਂ ਦੇ ਆਗੂਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਹਨ ਜਦੋਂਕਿ ਭਗਤ ਸਿੰਘ, ਰਾਜਗੁਰੂ ਤੇ ਊੁਧਮ ਸਿੰਘ ਵਰਗੇ ਸ਼ਹੀਦ ਕਿਸੇ ਸਿਆਸੀ ਪਾਰਟੀ ਦੇ ਵਰਕਰ ਨਹੀਂ ਸਨ। ਕਾਂਗਰਸ ਇਨ੍ਹਾਂ ਸ਼ਹੀਦਾਂ ਦੇ ਨਾਂ ਦੀ ਕਮਾਈ ਖਾਣਾ ਚਾਹੁੰਦੀ ਹੈ। ਜਿਹੜੀਆਂ ਸਿਆਸੀ ਪਾਰਟੀਆਂ ਆਪਣੇ ਸ਼ਹੀਦਾਂ ਨੂੰ ਵੀ ਨਹੀਂ ਬਖਸ਼ਦੀਆਂ ਉਹ ਆਮ ਲੋਕਾਂ ਨੂੰ ਕੀ ਬਖਸ਼ਣਗੀਆਂ।
ਇਸ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪਿੰਡ ਰੁਪਾਣਾ ਤੋਂ ਹਲਕਾ ਇੰਚਾਰਜ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਹਜ਼ਾਰਾਂ ਮੋਟਰਸਾਈਕਲ ਸਵਾਰ ਝੰਡਿਆਂ ਸਮੇਤ ਲੈ ਕੇ ਕਾਨਫਰੰਸ ਪੰਡਾਲ ਤੱਕ ਪੁੱਜਾ। ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿਚ ਸੰਗਤ ਦਰਬਾਰ ਲਗਾ ਕੇ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਸੁਣਨ ਵਿਚ ਲੱਗੀ ਹੈ ਜਦੋਂ ਕਿ 'ਆਪ' ਪਾਰਟੀ ਆਮ ਜਨਤਾ ਦੀਆਂ ਸਮੱਸਿਆਵਾਂ ਤੋਂ ਹਾਲੇ ਵੀ ਕੋਹਾਂ ਦੂਰ ਹੈ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਪੰਜਾਬ ਪਹਿਲਾ ਅਜਿਹਾ ਸੂਬਾ ਹੈ ਜਿਥੇ ਮੁੱਖ ਮੰਤਰੀ ਸ. ਬਾਦਲ ਨੇ ਪੰਜਾਬ ਦੇ ਕਿਸਾਨਾਂ ਦਾ 6 ਹਜ਼ਾਰ ਕਰੋੜ ਦੇ ਬਿਜਲੀ ਬਿੱਲ ਮੁਆਫ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦਾ ਸਿਰਫ ਇਕ ਮਕਸਦ ਰਾਜ ਦੀ ਜਨਤਾ ਦੀ ਸੇਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਗਲੇ ਮਹੀਨੇ ਗਰੀਬ ਜਨਤਾ ਲਈ ਮੁਫਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨ ਲਈ ਜਾ ਰਹੀ ਹੈ ਅਤੇ ਇਸ ਯੋਜਨਾ ਤਹਿਤ ਲਾਭਪਾਤਰੀ 30 ਹਜ਼ਾਰ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਸੂਬੇ ਦੇ ਚੁਨਿੰਦਾ ਹਸਪਤਾਲਾਂ ਵਿਚ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦਿਵਾਉਣ ਲਈ 3 ਲੱਖ ਬੱਚਿਆਂ ਨੂੰ ਡਾ. ਹਰਗੋਬਿੰਦ ਖੁਰਾਣਾ ਸਕੀਮ ਤਹਿਤ ਵਜ਼ੀਫਾ ਦਿੱਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਅੰਦਰ ਨਸ਼ਿਆਂ ਨੂੰ ਖਤਮ ਕਰਨ ਲਈ ਅਕਾਲੀ-ਭਾਜਪਾ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਅਤੇ ਹੁਣ ਤੱਕ ਕਰੀਬ 25 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲਾਂ ਵਿਚ ਡੱਕਿਆ ਜਾ ਚੁੱਕਿਆ ਹੈ। ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖੇ ਸਿਆਸੀ ਹਮਲੇ ਬੋਲਦਿਆਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨਸ਼ਿਆਂ ਦੇ ਸਮਲਗਰਾਂ ਦੇ ਮਦਦਗਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮîਿਰੰਦਰ ਸਿੰਘ ਇਹ ਪਹਿਲਾਂ ਹੀ ਸਾਫ ਕਰ ਚੁੱਕੇ ਹਨ ਕਿ ਬਾਜਵਾ ਅੱਤਵਾਦੀਆਂ ਅਤੇ ਨਸ਼ਾ ਸਮਗਲਰਾਂ ਨਾਲ ਸਿੱਧੇ ਤੌਰ 'ਤੇ ਜੁੜਿਆ ਹੈ ਅਤੇ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਚੁੱਕੇ ਹਨ।
ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਕਿ ਬੜੀ ਸ਼ਰਮਨਾਕ ਗੱਲ ਹੈ ਕਿ ਗੁਆਂਢੀ ਮੁਲਕ ਚੀਨ ਸਾਡੇ ਦੇਸ਼ ਅੰਦਰ ਘੁਸਪੈਠ ਕਰਦਾ ਰਿਹਾ ਹੈ ਅਤੇ ਨਾਲ ਹੀ ਸਾਡਾ ਗੁਆਂਢੀ ਦੇਸ਼ ਪਾਕਿਸਤਾਨ ਸਾਡੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਫੌਜੀਆਂ ਦੇ ਸਿਰਕਲਮ ਕਰ ਕੇ ਆਪਣੇ ਨਾਲ ਲੈ ਗਿਆ ਪ੍ਰੰਤੂ ਇਹ ਕੇਂਦਰ ਸਰਕਾਰ ਦੀਆਂ ਕਮਜ਼ੋਰ ਵਿਦੇਸ਼ ਨੀਤੀਆਂ ਹੀ ਸਨ ਕਿ ਅਸੀ ਆਪਣੇ ਗੁਆਂਢੀ ਮੁਲਕ ਵਿਰੁੱਧ ਕਾਰਵਾਈ ਕਰਨ ਵਿਚ ਅਸਫਲ ਸਿੱਧ ਹੋਏ ਹਾਂ। ਉਨ੍ਹਾਂ ਕਾਂਗਰਸ ਅਤੇ ਭ੍ਰਿਸ਼ਟਾਚਾਰ ਨੂੰ ਇਕ ਸਿੱਕੇ ਦੇ ਦੋ ਪਹਿਲੂ ਕਰਾਰ ਦਿੰਦੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਚਾਲੀ ਸ਼ਹੀਦਾਂ ਸਬੰਧੀ ਲੱਗਣ ਵਾਲੇ ਇਸ ਮੇਲੇ 'ਤੇ ਜਿਥੇ ਸ਼ਹੀਦਾਂ ਨੂੰ ਸ਼ਰਧਾਂਲੀ ਦਿੱਤੀ ਉਥੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਸਰੂਪ ਵਿਚ ਸਜਣ, ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਗੁਰੂ ਦੇ ਸਿੱਖ ਬਣਨ।
ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਐੱਮ. ਪੀ. ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬੀਆਂ ਨਾਲ ਵਿਤਕਰਾ ਕੀਤਾ ਹੈ।
ਇਸੇ ਸਬੰਧ ਵਿਚ ਹੀ ਹੁਣ ਫਿਰ ਜੱਟਾਂ ਦੇ ਰਾਖਵੇਂਕਰਨ ਵਿਚੋਂ ਪੰਜਾਬ ਦੇ ਜੱਟਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਜਿਥੇ ਆਮ ਲੋਕਾਂ ਨੂੰ ਮਹਿੰਗਾਈ ਨਾਲ ਕੁਚਲਣ ਵੱਲ ਲੱਗੀ ਹੋਈ ਹੈ ਉਥੇ ਕਿਸਾਨ ਮਾਰੂ ਨੀਤੀਆਂ ਨਾਲ ਕਿਸਾਨਾਂ 'ਤੇ ਵੀ ਆਰਥਿਕ ਬੋਝ ਪਾ ਰਹੀ ਹੈ, ਆਏ ਦਿਨ ਬੀਜਾਂ, ਤੇਲ ਅਤੇ ਖਾਦਾਂ ਦੇ ਰੇਟਾਂ 'ਚ ਵਾਧਾ ਹੋ ਰਿਹਾ ਹੈ ਪਰ ਕਿਸਾਨ ਦੀ ਫਸਲ ਦੇ ਰੇਟ ਵਧਾਉਣ ਵੱਲ ਕੇਂਦਰ ਸਰਕਾਰ ਦੀ ਕੋਈ ਤਵੱਜੋਂ ਨਹੀਂ।
ਕਾਨਫਰੰਸ ਦੇ ਦੌਰਾਨ ਹੋਰਨਾਂ ਤੋਂ ਇਲਾਵਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਹਲਕਾ ਇੰਚਾਰਜ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ, ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ, ਭਾਜਪਾ ਮੰਡਲ ਪ੍ਰਧਾਨ ਰਵਿੰਦਰ ਕਟਾਰੀਆ, ਜਨਰਲ ਸਕੱਤਰ ਰਾਜ਼ੇਸ ਗੋਰਾ ਪਠੇਲਾ, ਰਾਕੇਸ਼ ਧੀਂਗੜਾ ਜ਼ਿਲਾ ਪ੍ਰਧਾਨ ਭਾਜਪਾ, ਬਲਦੇਵ ਸਿੰਘ ਬੱਲਮਗੜ੍ਹ, ਨਵਤੇਜ ਕਾਉਣੀ, ਬਲਰਾਜ ਸਿੰਘ ਭੁੱਲਰ, ਮਨਿੰਦਰ ਸਿੰਘ ਮਹਿੰਦੀ, ਜਗਦੀਪ ਸਿੰਘ ਸੰਧੂ ਸਰਪੰਚ ਫੱਤਣਵਾਲਾ, ਜਗਮੀਤ ਸਿੰਘ ਜੱਗੀ, ਬਲਰਾਜ ਸਿੰਘ ਸਰਪੰਚ ਗੁਲਾਬੇਵਾਲਾ, ਰਣਦੀਪ ਵਧਾਈ, ਸਤਿੰਦਰਪਾਲ ਸਿੰਘ ਗੋਲਡੀ ਚਹਿਲ, ਜਗਵੰਤ ਸਿੰਘ ਲੰਬੀ ਢਾਬ, ਮੌਂਟੀ ਬਰਾੜ ਸਰਪੰਚ ਗੋਨਿਆਣਾ, ਗੁਰਬਾਜ ਸਿੰਘ ਮੜਮੱਲੂ, ਲਖਵਿੰਦਰ ਸਿੰਘ ਗਿੱਲ ਲੰਡੇਰੋਡੇ, ਸੁਰਜੀਤ ਸਿੰਘ ਪੱਪੂ ਕੌਣੀ, ਵਰਿੰਦਰ ਸਿੰਘ ਜਵਾਹਰੇਵਾਲਾ, ਗਿਆਨ ਸਿੰਘ ਕਬਰਵਾਲਾ, ਬੇਅੰਤ ਸਿੰਘ ਕਬਰਵਾਲਾ, ਬੇਅੰਤ ਸਿੰਘ ਲਾਲੀ ਸੰਗੂਧੋਨ, ਲਖਬੀਰ ਸਿੰਘ ਧਾਲੀਵਾਲ ਲੁਬਾਣਿਆਂ ਵਾਲੀ, ਗੁਰਮੀਤ ਸਿੰਘ ਅਕਾਲਗੜ੍ਹ, ਸੁਖਜਿੰਦਰ ਸਿੰਘ ਬਰਾੜ, ਬਿੰਦਰ ਗੋਨਿਆਣਾ, ਮਨਪ੍ਰੀਤ ਸਿੰਘ ਪੀ. ਏ., ਹਰਪਾਲ ਸਿੰਘ ਸਰਪੰਚ ਆਦਿ ਹਾਜ਼ਰ ਸਨ।
 
Top