UNP

ਮਾਘੀ ਮੇਲੇ ਮੌਕੇ ਲੱਖਾਂ ਸੰਗਤਾਂ ਸ੍ਰੀ ਮੁਕਤਸਰ ਸĆ

X
Quick Register
User Name:
Email:
Human Verification


Go Back   UNP > Chit-Chat > News

UNP Register

 

 
Old 15-Jan-2014
[JUGRAJ SINGH]
 
ਮਾਘੀ ਮੇਲੇ ਮੌਕੇ ਲੱਖਾਂ ਸੰਗਤਾਂ ਸ੍ਰੀ ਮੁਕਤਸਰ ਸĆ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਮਾਘੀ ਜੋੜ ਮੇਲੇ ਮੌਕੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਪਹੁੰਚ ਕੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਅਮਰ ਸ਼ਹੀਦਾਂ ਨੰੂ ਸ਼ਰਧਾਂਜ਼ਲੀ ਭੇਟ ਕੀਤੀ | ਬੀਤੀ ਰਾਤ ਤੋਂ ਹੀ ਸਰੋਵਰ ਵਿਚ ਇਸ਼ਨਾਨ ਕਰਕੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਜੁੜ ਬੈਠੀਆਂ ਸਨ | ਅੱਜ ਸਵੇਰੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮਗਰੋਂ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ ਤੇ ਇਸ ਮੌਕੇ ਪ੍ਰਸਿੱਧ ਢਾਡੀ ਤੇ ਰਾਗੀ ਜਥਿਆਂ ਨੇ ਗੁਰੂ ਜਸ ਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ | ਕਵੀਸ਼ਰੀ ਜਥਿਆਂ ਨੇ ਧਾਰਮਿਕ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | 15 ਜਨਵਰੀ ਨੂੰ ਸਵੇਰੇ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਹੁੰਚੇਗਾ |

UNP