ਤੂ ਠਾਕੁਰੋ ਬੈਰਾਗਰੋ

ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥

ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥

ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥

ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥

ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥

ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧

ਅਰਥ: ਹੇ (ਮੇਰੇ) ਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ। ਹੇ ਰਾਮ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ।

ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ), (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ।

ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ।

ਹੇ ਨਾਨਕ! (ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ।੧।
 
pps309

Prime VIP
ehna de art reh ge ....:P

ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥

ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥
 
ehna de art reh ge ....:p

ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥

ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥
bhaji sare arth haige aa
 
pps309

Prime VIP
^^ yupp....i just got it

ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ), (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ।
 
Top