ਲਾਂਬੂ ਸਾਡੇ ਸੀਨੇ ਦੇ ਵਿੱਚ, ਬਲ਼-ਬਲ਼ ਉਠਦੇ ਹਾਵਾਂ ਨਾ&#

KARAN

Prime VIP
ਲਾਂਬੂ ਸਾਡੇ ਸੀਨੇ ਦੇ ਵਿੱਚ, ਬਲ਼-ਬਲ਼ ਉਠਦੇ ਹਾਵਾਂ ਨਾਲ ।
ਏਹ ਨਿਰਾਲੀ ਅੱਗ ਨਾ ਬੁੱਝਦੀ, ਯਾਰੋ ਠੰਢੀਆਂ ਛਾਵਾਂ ਨਾਲ ।

ਇਸ਼ਕ ਤਿਰੇ ਵਿੱਚ ਸਭ ਕੁਝ ਖੁੱਸਿਆ, ਦੀਨ ਈਮਾਨ ਤੇ ਦੁਨੀਆਂ ਵੀ,
ਅਪਣੀ ਜ਼ਾਤ-ਸਿਫ਼ਾਤ ਕੀ ਦੱਸੀਏ ? ਸਾਨੂੰ
ਕੀ ਹੁਣ ਨਾਵਾਂ ਨਾਲ ।

ਲੱਖਾਂ ਸਾਲ ਇਬਾਦਤ ਕਰਨੀ, ਔਖਾ ਕੰਮ
'ਮਲਾਇਕ' ਦਾ,
ਹੁਕਮ ਕਰੇਂ ਤੇ ਮੈਂ ਵੀ ਰੱਬਾ, ਭਾਰੇ ਭਾਰ
ਵੰਡਾਵਾਂ ਨਾਲ ।

ਮਸਜਿਦ-ਮੰਦਰ ਸਭ ਥਾਂ ਲੱਭਿਆ, ਲੱਭ-ਲੱਭ ਕੇ ਲਾਚਾਰ ਹੋਏ,
ਕਿਹੜਾ ਮੂੰਹ ਲੈ ਵਾਪਸ ਜਾਈਏ ? ਆਏ
ਹੈਸਾਂ ਚਾਵਾਂ ਨਾਲ ।

ਅਸੀਂ ਨਿਮਾਣੇ ਸਾਦ-ਮੁਰਾਦੇ, ਭਾਰੇ ਦੁੱਖ
ਜੁਦਾਈਆਂ ਦੇ,
ਇਸ਼ਕ ਨੇ ਸਾਡਾ ਸਭ ਕੁਝ ਲੁੱਟਿਆ, ਪੁੱਠਿਆਂ ਸਿੱਧਿਆਂ ਦਾਵਾਂ ਨਾਲ ।

ਕਾਸਿਦ ਨੂੰ ਕੀ ਸਾਰ ਹੈ 'ਆਸ਼ਿਕ', ਸਾਡੇ 'ਤੇ ਜੋ ਬੀਤੀ ਹੈ,
ਉਹਦੇ ਵਸ ਦੀ ਗੱਲ ਨਹੀਂ ਲੱਗਦੀ, ਲੱਗੇ ਤੇ ਮੈਂ ਜਾਵਾਂ ਨਾਲ ।

(ਮਲਾਇਕ=ਫ਼ਰਿਸ਼ਤੇ)
 
Top