bai ji har thread ch bak bak kari janda , kinna ku control kariye
har jagah sikh galat ? kis kis topic te ignore kariye eho jahe nu
apne tu nahi hunda dekh ke andekha
veer eis muraakh nu aapne haathi gaadi charan da mainu vi bohot wari khaiyaal aaiya. Poori aag lagi payi si..But when I look at Gurbani...ਗੁਰੂ ਗ੍ਰੰਥ ਸਾਹਿਬ ਵਿੱਚ ਨਿੰਦਾ ਨੂੰ ਕੁਕਰਮ ਅਤੇ ਭਿਆਨਕ ਆਤਮਕ ਰੋਗ ਦੇ ਰੂਪ ਵਜੋਂ ਦਰਸਾਇਆ ਗਿਆ ਹੈ। ਗੁਰਬਾਣੀ ਵਿੱਚ ਨਿੰਦਾ ਨੂੰ ਪਰਾਈ ਮੈਲ ਨੂੰ ਮੂੰਹ ਵਿੱਚ ਪਾਉਣਾ, ਦੂਜਿਆਂ ਦੀ ਮੈਲ ਧੋਣਾ, ਬਿਨਾਂ ਮਜ਼ਦੂਰੀ ਤੋਂ ਦੂਜਿਆਂ ਦਾ ਭਾਰ ਉਠਾਉਣ ਵਾਲਾ ਮੂਰਖ ਆਖਿਆ ਗਿਆ ਹੈ। ਗੁਰਬਾਣੀ ਦੇ ਨਿਮਨ ਲਿਖਤ ਫ਼ਰਮਾਨਾਂ ਵਿੱਚ ਇਸ ਭਾਵ ਨੂੰ ਦੇਖਿਆ ਜਾ ਸਕਦਾ ਹੈ:
(ੳ) ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ॥ (ਪੰਨਾ ੧੫) ਅਰਥ: ਪਰਾਈ ਨਿੰਦਿਆ ਮੇਰੇ ਮੂੰਹ ਵਿੱਚ ਸਮੂਲਚੀ ਪਰਾਈ ਮੈਲ ਹੈ, ਕ੍ਰੋਧ-ਅੱਗ (ਮੇਰੇ ਅੰਦਰ) ਚੰਡਾਲ (ਬਣੀ ਪਈ ਹੈ)।
(ਅ) ਪਰ ਨਿੰਦਾ ਕਰੇ ਅੰਤਰਿ ਮਲੁ ਲਾਏ॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ॥ (ਪੰਨਾ ੮੮) ਅਰਥ: (ਜੀਵ) ਪਰਾਈ ਨਿੰਦਾ ਕਰ ਕੇ ਹਿਰਦੇ ਵਿੱਚ ਮੈਲ ਲਾਈ ਜਾਵੇ, (ਤੇ) ਬਾਹਰੋਂ (ਸਰੀਰ ਦੀ) ਮੈਲ (ਇਸ਼ਨਾਨ ਆਦਿਕ ਨਾਲ) ਧੋਂਦਾ ਰਹੇ, (ਇਸ ਤਰ੍ਹਾਂ) ਮਨ ਦੀ ਜੂਠ ਦੂਰ ਨਹੀਂ ਹੁੰਦੀ।
(ੲ) ਮਨਮੁਖਿ ਅੰਧੇ ਸੁਧਿ ਨ ਕਾਈ॥ ਆਤਮ ਘਾਤੀ ਹੈ ਜਗਤ ਕਸਾਈ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ॥ (ਪੰਨਾ ੧੧੮) ਅਰਥ: ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਜੇਹੜਾ ਮਾਇਆ ਦੇ ਮੋਹ ਵਿੱਚ ਅੰਨ੍ਹਾ ਹੋਇਆ ਰਹਿੰਦਾ ਹੈ ਉਸ ਨੂੰ (ਇਹ ਆਪਾ-ਭਾਵ ਨਿਵਾਰਨ ਦੀ) ਕੋਈ ਸੂਝ ਨਹੀਂ ਪੈਂਦੀ। (ਇਸ ਤਰ੍ਹਾਂ ਉਹ) ਆਪਣਾ ਆਤਮਕ ਜੀਵਨ (ਭੀ) ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ (ਭੀ ਬਣਿਆ ਰਹਿੰਦਾ ਹੈ)। ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ (ਉਹ ਮਨਮੁਖ ਉਸ ਮਜੂਰ ਵਾਂਗ ਸਮਝੋ ਜੋ) ਭਾੜਾ ਲੈਣ ਤੋਂ ਬਿਨਾ ਹੀ ਦੂਜਿਆਂ ਦਾ ਭਾਰ (ਚੁੱਕ ਚੁੱਕ ਕੇ) ਅਪੜਾਂਦਾ ਰਹਿੰਦਾ ਹੈ।
(ਸ) ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ॥ (ਪੰਨਾ ੫੦੭) ਅਰਥ: ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ।
ਗੁਰੁਰਗੁਰਬਾਣੀ ਵਿੱਚ ਨਿੰਦਕ ਸਬੰਧੀ ਇਤਨਾ ਹੀ ਨਹੀਂ ਕਿਹਾ ਸਗੋਂ ਇੱਥੋਂ ਤੀਕ ਆਖਿਆ ਹੈ ਕਿ ਨਿੰਦਿਆ ਕਰਨ ਵਾਲੇ ਦਾ ਕੋਈ ਵੀ ਧਰਮ ਕਰਮ ਫਲੀਭੂਤ ਨਹੀਂ ਹੁੰਦਾ:
ਜੇ ਓਹੁ ਅਠਸਠਿ ਤੀਰਥ ਨਾੑਵੈ॥ ਜੇ ਓਹੁ ਦੁਆਦਸ ਸਿਲਾ ਪੂਜਾਵੈ॥ ਜੇ ਓਹੁ ਕੂਪ ਤਟਾ ਦੇਵਾਵੈ॥ ਕਰੈ ਨਿੰਦ ਸਭ ਬਿਰਥਾ ਜਾਵੈ॥ ੧॥ ਸਾਧ ਕਾ ਨਿੰਦਕੁ ਕੈਸੇ ਤਰੈ॥ ਸਰਪਰ ਜਾਨਹੁ ਨਰਕ ਹੀ ਪਰੈ॥ ੧॥ ਰਹਾਉ॥ ਜੇ ਓਹੁ ਗ੍ਰਹਨ ਕਰੈ ਕੁਲਖੇਤਿ॥ ਅਰਪੈ ਨਾਰਿ ਸੀਗਾਰ ਸਮੇਤਿ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ॥ ਕਰੈ ਨਿੰਦ ਕਵਨੈ ਨਹੀ ਗੁਨੈ॥ ੨॥ ਜੇ ਓਹੁ ਅਨਿਕ ਪ੍ਰਸਾਦ ਕਰਾਵੈ॥ ਭੂਮਿ ਦਾਨ ਸੋਭਾ ਮੰਡਪਿ ਪਾਵੈ॥ ਅਪਨਾ ਬਿਗਾਰਿ ਬਿਰਾਂਨਾ ਸਾਂਢੈ॥ ਕਰੈ ਨਿੰਦ ਬਹੁ ਜੋਨੀ ਹਾਂਢੈ॥ ੩॥ ਨਿੰਦਾ ਕਹਾ ਕਰਹੁ ਸੰਸਾਰਾ॥ ਨਿੰਦਕ ਕਾ ਪਰਗਟਿ ਪਾਹਾਰਾ॥ ਨਿੰਦਕੁ ਸੋਧਿ ਸਾਧਿ ਬੀਚਾਰਿਆ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ॥ ੪॥ (ਪੰਨਾ ੮੭੫)
ਅਰਥ:- ਸਾਧੂ ਗੁਰਮੁਖਿ ਦੀ ਨਿੰਦਾ ਕਰਨ ਵਾਲਾ ਮਨੁੱਖ (ਜਗਤ ਦੀਆਂ ਨਿਵਾਣਾਂ ਵਿਚੋਂ) ਪਾਰ ਨਹੀਂ ਲੰਘ ਸਕਦਾ, ਯਕੀਨ ਨਾਲ ਜਾਣੋ ਉਹ ਸਦਾ ਨਰਕ ਵਿੱਚ ਹੀ ਪਿਆ ਰਹਿੰਦਾ ਹੈ। ੧। ਰਹਾਉ। ਜੇ ਕੋਈ ਮਨੁੱਖ ਅਠਾਹਠ ਤੀਰਥਾਂ ਦਾ ਇਸ਼ਨਾਨ (ਭੀ) ਕਰੇ, ਜੇ ਬਾਰਾਂ ਸ਼ਿਵਲਿੰਗਾਂ ਦੀ ਪੂਜਾ ਭੀ ਕਰੇ, ਜੇ (ਲੋਕਾਂ ਦੇ ਭਲੇ ਲਈ) ਖੂਹ ਤਲਾਬ (ਆਦਿਕ) ਲਵਾਏ; ਪਰ ਜੇ ਉਹ (ਗੁਰਮੁਖਾਂ ਦੀ ਨਿੰਦਿਆ ਕਰਦਾ ਹੈ, ਤਾਂ ਉਸ ਦੀ ਇਹ ਸਾਰੀ ਮਿਹਨਤ ਵਿਅਰਥ ਜਾਂਦੀ ਹੈ। ੧। ਜੇ ਕੋਈ ਮਨੁੱਖ ਕੁਲਖੇਤ੍ਰ ਤੇ (ਜਾ ਕੇ) ਗ੍ਰਹਿਣ (ਦਾ ਇਸ਼ਨਾਨ) ਕਰੇ, ਗਹਿਣਿਆਂ ਸਮੇਤ ਆਪਣੀ ਵਹੁਟੀ (ਬ੍ਰਾਹਮਣ ਨੂੰ) ਦਾਨ ਕਰ ਦੇਵੇ, ਸਾਰੀਆਂ ਸਿਮ੍ਰਿਤੀਆਂ ਧਿਆਨ ਨਾਲ ਸੁਣਾ; ਪਰ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ, ਤਾਂ ਇਹਨਾਂ ਸਾਰੇ ਕੰਮਾਂ ਤੋਂ ਕੋਈ ਲਾਭ ਨਹੀਂ। ੨। ਜੇ ਕੋਈ ਮਨੁੱਖ ਠਾਕਰਾਂ ਨੂੰ ਕਈ ਤਰ੍ਹਾਂ ਦੇ ਭੋਗ ਲਵਾਵੇ, ਜ਼ਮੀਨ ਦਾ ਦਾਨ ਕਰੇ (ਜਿਸ ਕਰਕੇ) ਜਗਤ ਵਿੱਚ ਸ਼ੋਭਾ ਖੱਟ ਲਏ, ਜੇ ਆਪਣਾ ਨੁਕਸਾਨ ਕਰ ਕੇ ਭੀ ਦੂਜਿਆਂ ਦੇ ਕੰਮ ਸਵਾਰੇ, ਤਾਂ ਭੀ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ ਤਾਂ ਕਈ ਜੂਨਾਂ ਵਿੱਚ ਭਟਕਦਾ ਹੈ। ੩। ਹੇ ਦੁਨੀਆਂ ਦੇ ਲੋਕੋ! ਤੁਸੀਂ (ਸੰਤਾਂ ਦੀ) ਨਿੰਦਿਆਂ ਕਿਉਂ ਕਰਦੋ ਹੋ? (ਭਾਵੇਂ ਬਾਹਰੋਂ ਕਈ ਧਾਰਮਿਕ ਕੰਮ ਕਰੇ, ਪਰ ਜੇ ਮਨੁੱਖ ਸੰਤ ਦੀ ਨਿੰਦਾ ਕਰਦਾ ਹੈ ਤਾਂ ਸਾਰੇ ਧਾਰਮਿਕ ਕੰਮ ਇੱਕ ਠੱਗੀ ਹੀ ਹੈ, ਤੇ) ਨਿੰਦਕ ਦੀ ਇਹ ਠੱਗੀ ਦੀ ਦੁਕਾਨ ਉੱਘੜ ਪੈਂਦੀ ਹੈ। ਹੇ ਰਵਿਦਾਸ! ਆਖ-ਅਸਾਂ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਿਆ ਹੈ ਕਿ ਸੰਤ ਦਾ ਨਿੰਦਕ ਕੁਕਰਮੀ ਰਹਿੰਦਾ ਹੈ ਤੇ ਨਰਕ ਵਿੱਚ ਪਿਆ ਰਹਿੰਦਾ ਹੈ। ੪।
ਭਾਈ ਗੁਰਦਾਸ ਜੀ ਨਿੰਦਕ ਸਬੰਧੀ ਚਰਚਾ ਕਰਦਿਆਂ ਹੋਇਆਂ ਇੱਥੋਂ ਤੱਕ ਕਹਿੰਦੇ ਹਨ ਕਿ ਉਹ ਆਪਣੀ ਜੜ ਨੂੰ ਆਪ ਹੀ ਪੁੱਟ ਸੁੱਟਦਾ ਹੈ:
ਕੁਤਾ ਰਾਜਿ ਬਹਾਲੀਐ ਫਿਰਿ ਚਕੀ ਚਟੈ॥ ਸਪੈ ਦੁਧੁ ਪੀਆਲੀਐ ਵਿਹੁ ਮੁਖਹੁ ਸਟੈ॥ ਪਥਰੁ ਪਾਣੀ ਰਖੀਐ ਮਨਿ ਹਠੁ ਨ ਘਟੈ॥ ਚੋਆ ਚੰਦਨੁ ਪਰਹਰੈ ਖਰੁ ਖੇਹ ਪਲਟੈ॥ ਤਿਉ ਨਿੰਦਕ ਪਰ ਨਿੰਦਹੂ ਹਥਿ ਮੂਲਿ ਨ ਹਟੈ॥ ਆਪਣ ਹਥੀਂ ਆਪਣੀ ਜੜ ਆਪਿ ਉਪਟੈ॥ (ਵਾਰ ੩੫, ਪਉੜੀ ੧)
Jo eh karda, eis nu kari jaan doh. eh khali bhanda...bohot awaaz karda. par eis da saanu koi nuksaan nahi...eh aapna nuksaan aap kari ja reha. Saab eis par hass rahe ne. Eis bande nu response davo geh, tusi aapni maan di shaanti bhaang karon geh. He is a Sick Man. Eis nu jinna margi tusi poora history da hawaala deh ke sham jha liyo..eh moorakh kadi tuhadi koi gal nahi maaneh gah. Kyonki eh rogi einsaan hai, ਮਾਨਸਿਕ ਰੋਗ. ਇਸਦਾ ਕੋਈ ਇਲਾਜ਼ ਨਹੀ, ਇਸ ਬੰਦੇ ਨੂੰ ਜੋ ਕਰਦਾ ਕਰੀ ਜਾਨ ਦੋ। ਨਾਹੀ ਇਹ ਕੁਝ ਕਰ ਜੋਗਾ ਹੈ, ਬੱਸ ਕੁਤੇ ਵਾਗ ਭੋਕਣ ਜੋਗਾ। ਇਸਨੂੰ ਪਿਆਰ ਨਾਲ ਕਿਸੀ ਚਰਚਾਂ ਵਿੱਚ ਬੁਲਾ ਲਵੋ, ਇਹ ਉਥੇ ਨਹੀ ਆਏਗਾ, ਇਹੋ ਜਿਹੇ ਡਰਪੌਕ ਬੱਸ computer ਪੀਛੇ ਬੈਠਕੇ ਬੱਸ ਭੌਕਣਾ ਜਾਣਦੇ ਨੇ।
Agar eh einsaan kissi nu physically tang karda, ja directly Guru Granth Sahib Da nuksaan karda, Ya sikh history nu alter karda (physically) Ta veer eish nu khusi khusi mein aap gaadi chaaran gah. Hun eis bande nu jo bhokna bhonki jaan do. Sanu farak nahi paina chahida