UNP

ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥

ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ .....


[Timezone Detection]
Quick Register
Name:
Email:
Human Verification


Go Back   UNP > Contributions > Religion and Politics

UNP

Register

  Views: 2709
Old 07-04-2011
bapu da laadla
 
ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥

ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥
ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥
ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥
ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥
ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥
ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥
ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥
ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥
ਅਰਥ:- ਪਰਮਾਤਮਾ ਮੇਰਾ ਮਾਤਾ ਪਿਤਾ ਹੈ (ਮਾਪਿਆਂ ਵਾਂਗ ਮੈਨੂੰ) ਪਾਲਣ ਵਾਲਾ ਹੈ । ਪ੍ਰਭੂ ਮੇਰੀ ਸੰਭਾਲ ਕਰਦਾ ਹੈ, ਅਸੀ ਪ੍ਰਭੂ ਦੇ ਬੱਚੇ ਹਾਂ । ਮੈਨੂੰ ਮੇਰਾ ਹਰੀ ਅਡੋਲ ਅਵਸਥਾ ਵਿਚ ਟਿਕਾ ਕੇ ਜੀਵਨ-ਖੇਡ ਖਿਡਾ ਰਿਹਾ ਹੈ, (ਇਸ ਗੱਲੋਂ ਰਤਾ ਭੀ) ਆਲਸ ਨਹੀਂ ਕਰਦਾ । ਮੇਰੇ ਕਿਸੇ ਔਗੁਣ ਨੂੰ ਚੇਤੇ ਨਹੀਂ... ਰੱਖਦਾ, (ਸਦਾ) ਆਪਣੇ ਗਲ ਨਾਲ (ਮੈਨੂੰ) ਲਾਈ ਰੱਖਦਾ ਹੈ । ਜੋ ਕੁਝ ਮੈਂ ਮੂੰਹੋਂ ਮੰਗਦਾ ਹਾਂ, ਮੇਰਾ ਸੁਖ-ਦਾਈ ਪਿਤਾ-ਪ੍ਰਭੂ ਉਹੀ ਉਹੀ ਦੇ ਦੇਂਦਾ ਹੈ ।

ਉਸ ਪ੍ਰਭੂ ਨੇ ਮੈਨੂੰ ਆਪਣੇ ਨਾਲ ਜਾਣ-ਪਛਾਣ ਦੀ ਪੂੰਜੀ ਆਪਣਾ ਨਾਮ-ਧਨ ਸੌਂਪ ਦਿੱਤਾ ਹੈ, ਤੇ ਮੈਨੂੰ ਇਹ ਸੌਦਾ ਵਿਹਾਝਣ ਦੇ ਲਾਇਕ ਬਣਾ ਦਿੱਤਾ ਹੈ । ਪ੍ਰਭੂ ਨੇ ਮੈਨੂੰ ਸਤਿਗੁਰੂ ਦੇ ਨਾਲ ਭਾਈਵਾਲ ਬਣਾ ਦਿੱਤਾ ਹੈ, (ਹੁਣ) ਸਾਰੇ ਸੁਖ ਮੇਰੇ ਦਾਸ ਬਣ ਗਏ ਹਨ ।

ਮੇਰਾ ਪਿਤਾ-ਪ੍ਰਭੂ ਕਦੇ ਭੀ ਮੇਰੇ ਨਾਲੋਂ ਵਿਛੁੜਦਾ ਨਹੀਂ, ਸਾਰੀਆਂ ਗੱਲਾਂ ਕਰਨ ਦੇ ਸਮਰੱਥ ਹੈ ।21।


Reply
« sant jarnail singh ji family pics | Le lao kanna vich roon »

Similar Threads for : ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥
ਗੁਰੂ ਗੋਬਿੰਦ ਸਿੰਘ ਜੀ ਦਾ ਵਿਅਕਤਿਤਵ
Bachittar(Vichitra) Natak
ਰਾਗਮਾਲਾ ...........ਕਿਰਪਾ ਕਰਕੇ ਦਸੋ ਕੀ ਇਹ ਠੀਕ ਹੈ
ਕਬਯੋ ਬਾਚ ਬੇਨਤੀ ॥ ਚੌਪਈ ॥
Sikhism - A Universal Religion, A Religion For Whole Mankind

Contact Us - DMCA - Privacy - Top
UNP