ਜਾਂ ਆਰੀਆਂ ਲਈ ਜਾਂ ਸਰਦਾਰੀਆਂ ਲਈ

•-=»𝕎𝕒𝕣𝕣𝕚𝕠𝕣«=-•

•Speak little, do much•
ਕੌਮਾਂ ਜਿਉਂਦੀਆਂ ਸਦਾ ਕੁਰਬਾਨੀਆਂ ਤੇ, ਅਣਖ ਮਰੇ ਤੇ ਕੌਮ ਹੈ ਮਰ ਜਾਂਦੀ ।

ਓਸ ਕੌਮ ਨੂੰ ਸਦਾ ਇਤਿਹਾਸ ਪੁੱਜੇ, ਬਿਪਤਾ ਹੱਸਕੇ ਕੌਮ ਜੋ ਜਰ ਜਾਂਦੀ ।

ਸਿਰ ਦੇ ਸਰਦਾਰ ਕਹਾਏ ਆਪਾਂ, ਤਾਹੀਉਂ ਸਿਰੀ ਦਸਤਾਰਾਂ ਸੋਂਹਦੀਆਂ ਨੇ ।

ਤਾਹੀਉਂ ਅਸਾਂ ਨੂੰ ਸਿੰਘ ਹੈ ਕਿਹਾ ਜਾਂਦਾ, ਤਾਹੀਉਂ ਅਸਾਂ ਤੋਂ ਮੌਤ ਹੈ ਡਰ ਜਾਂਦੀ ।

ਝੁਕਣ ਲਈ ਨਹੀ ਅੱਖੀਆਂ ਸਿੱਖ ਦੀਆਂ, ਇਹ ਤਾਂ ਬਣੀਆਂ ਨੇ ਸ਼ਹੀਦੀ ਖੁਮਾਰੀਆਂ ਲਈ ।

ਦੋਹਾਂ ਗੱਲਾਂ ਲਈ ਸਿੱਖ ਦਾ ਸੀਸ ਬਣਿਆ, ਜਾਂ ਆਰੀਆਂ ਲਈ ਜਾਂ ਸਰਦਾਰੀਆਂ ਲਈ​
 
Top