ਹਰ ਫੁੱਲ ਦੀਆਂ ਸੁਗੰਧੀਆਂ ਮਨ ਨੂੰ ਭਾਉਂਦੀਆਂ ਨਹੀ&#256

KARAN

Prime VIP
ਹਰ ਫੁੱਲ ਦੀਆਂ ਸੁਗੰਧੀਆਂ ਮਨ ਨੂੰ ਭਾਉਂਦੀਆਂ ਨਹੀਂ
ਸਭ ਸੱਜਣਾਂ ਦੀਆਂ ਸੰਗਤਾਂ ਸਦਾ ਸੁਹਾਂਦੀਆਂ ਨਹੀਂ

ਉੱਡ ਉੱਡ ਦਿਲ ਦੇ ਟੁਕੜੇ ਜਾਣ ਤਾਂ ਕਈ ਪਾਸੇ
ਹਰ ਪਾਸੇ ਤੋਂ ਠੰਡੀਆਂ ‘ਵਾਵਾਂ ਆਉਂਦੀਆਂ ਨਹੀਂ

ਕਿੰਨੇ ਜਲਣ ਪਤੰਗੇ ਸੜ ਕੇ ਲਾਟਾਂ ਤੇ
ਕੀ ਮਾਵਾਂ ਤੋਰਨ ਵੇਲੇ ਕੁਛ ਸਮਝਾਉਂਦੀਆਂ ਨਹੀਂ

ਲਿਖ ਲੈ ਉੱਠ ਕੇ ਇੱਕ ਦੋ ਗੀਤ ਮੁਹੱਬਤ ਦੇ
ਕਾਲ਼ੀਆਂ ਏਦਾਂ ਰੋਜ਼ ਘਟਾਵਾਂ ਛਾਉਂਦੀਆਂ ਨਹੀਂ

ਉੱਠਦਿਆਂ ਸਾਰ ਹੀ ਸੁਪਨੇ ਦੀ ਖ਼ੁਸ਼ਬੋ ਮਰ ਗਈ
ਸੌਂਦੀਆਂ ਜਦੋਂ ਬਹਾਰਾਂ ਨੀਂਦਾਂ ਆਉਂਦੀਆਂ ਨਹੀਂ
sangtar
 
Top