ਪੰਜਾਬ ਅੰਦਰ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਬਣੇਗ&#262

ਪੰਜਾਬ ਦੀ ਵਰਤਮਾਨ ਸੱਤਾਧਾਰੀ ਪਾਰਟੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੇ ਸਮਾਜਿਕ ਤੌਰ ‘ਤੇ ਤਬਾਹ ਕਰਕੇ ਰੱਖ ਦਿੱਤਾ ਹੈ, ਜਿਸ ਕਾਰਣ ਜਿਥੇ ਆਰਥਿਕ ਤੰਗੀਆਂ ਨਾ ਬਰਦਾਸ਼ਤ ਕਰਦੇ ਹੋਏ ਲੋਕ ਆਤਮਹੱਤਿਆਵਾਂ ਕਰ ਰਹੇ ਹਨ, ਉੱਥੇ ਪੰਜਾਬ ਦੇ 70 ਪ੍ਰਤੀਸ਼ਤ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਕੇ ਆਪਣੇ ਆਪ ਨੂੰ ਬਰਬਾਦ ਕਰ ਰਹੇ ਹਨ। ਇਹ ਗੱਲ ਕੈਲੀਫ਼ੋਰਨੀਆ ਫੇਰੀ ‘ਤੇ ਆਏ ਪੰਜਾਬ ਵਿਧਾਨ ਸਭਾ ‘ਚ ਹਲਕਾ ਕਿਲਾ ਰਾਏਪੁਰ ਤੋਂ ਵਿਧਾਇਕ ਜੱਸੀ ਖੰਗੂੜਾ ਨੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ ਦੇ ਦਫ਼ਤਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸ. ਖੰਗੂੜਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਗੁੰਡਾ ਰਾਜ ਸਥਾਪਤ ਹੋ ਚੁੱਕਾ ਹੈ, ਜਿਸ ਕਾਰਣ ਹਰ ਪਾਸੇ ਕਤਲ, ਲੁੱਟਾਂ-ਖੋਹਾਂ ਤੇ ਔਰਤਾਂ ਨਾਲ ਜਬਰ ਜਿਨਾਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਕਾਰਣ ਆਮ ਆਦਮੀ ਦਾ ਜਿਉਣਾ ਮੁਸ਼ਕਲ ਹੋ ਗਿਆ ਹੈ। ਉਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ‘ਚ ਭ੍ਰਿਸ਼ਟਾਚਾਰ ਇੰਨਾ ਫੈਲ ਚੁੱਕਾ ਹੈ ਕਿ ਅੱਜ ਸਰਕਾਰੀ ਦਫ਼ਤਰਾਂ ‘ਚ ਕੋਈ ਵੀ ਵਿਦਿਆਰਥੀ, ਦੁਕਾਨਦਾਰ, ਵਪਾਰੀ ਤੇ ਮੁਲਾਜ਼ਮ ਆਦਿ ਸਾਰੇ ਹੀ ਵਰਗ ਵਰਤਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹਨ ਤੇ ਪੰਜਾਬ ਅੰਦਰ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸਮੇਂ ਦੀ ਉਡੀਕ ‘ਚ ਬੈਠੇ ਹਨ। ਜ਼ਿਕਰ ਕਰਦਿਆਂ ਜੱਸੀ ਖੰਗੂੜਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਜਿਸ ਵਫ਼ਦ ਨੇ ਕੇਂਦਰੀ ਮੰਤਰੀਆਂ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਕੋਲ ਪ੍ਰਵਾਸੀ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮਾਮਲੇ ਉਠਾਏ ਹਨ। ਉਨ•ਾਂ ਕਿਹਾ ਕਿ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਵੱਲੋਂ ਨਾਪਾ ਵਫ਼ਦ ਨੂੰ ਦਿਵਾਏ ਗਏ ਭਰੋਸਿਆਂ ਨੂੰ ਅਮਲੀ ਰੂਪ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇੱਕ ਸਵਾਲ ਦੇ ਜਵਾਬ ‘ਚ ਜੱਸੀ ਖੰਗੂੜਾ ਨੇ ਦੱਸਿਆ ਕਿ ਹਾਲ ਹੀ ‘ਚ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਗਈ ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਗਠਨ ਨਾਲ ਪੰਜਾਬ ਕਾਂਗਰਸ ਪਾਰਟੀ ਦੀ ਜਨ ਆਧਾਰ ਨੂੰ ਕੋਈ ਫਰਕ ਨਹੀਂ ਪਏਗਾ। ਉਨਾਂ ਕਿਹਾ ਕਿ ਇਸ ਪਾਰਟੀ ਦੇ ਬਣਨ ਨਾਲ ਅਕਾਲੀ ਦਲ ਬਾਦਲ ਦੇ ਜਨਆਧਾਰ ਨੂੰ ਹੀ ਖੋਰਾ ਲੱਗੇਗਾ। ਇਸ ਮੌਕੇ ‘ਤੇ ਐਸ਼ੌਸ਼ੀਏਸ਼ਨ ਦੇ ਪਰਧਾਨ ਸ. ਸਤਨਾਮ ਸਿੰਘ ਚਾਹਲ ਨੇ ਉਨਾਂ ਨੂੰ ਸ਼ਾਲ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ. ਕੁਲਵੰਤ ਸਿੰਘ ਨਿੱਝਰ, ਗਾਇਕ ਕਲਾਕਾਰ ਦਿਓਲ, ਗੈਰੀ ਗਰੇਵਾਲ, ਚਰਨਜੀਤ ਸਿੰਘ ਪੰਨੂ, ਕੰਵਲਜੀਤ ਸਿੰਘ ਖੰਗੂੜਾ, ਬਲਬੀਰ ਸਿੰਘ ਸੇਖੋਂ, ਪਾਲ ਸਹੋਤਾ, ਸੁੱਖੀ ਚਾਹਲ ਤੇ ਸੁਖਵਿੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।
 
Top