JUGGY D
BACK TO BASIC
ਸੁਰਜੀਤ ਪਾਤਰ
ਆਈ ਹੈ
ਕੋਈ ਦਸਤਾਰ ਰਤ ਲਿਬੜੀ ਕੋਈ ਤਲਵਾਰ ਆਈ ਹੈ
ਲਿਆਓ ਸਰਦਲਾਂ ਤੋਂ ਚੁੱਕ ਕੇ ਅਕਬਾਰ ਆਈ ਹੈ
ਘਰਾਂ ਦੀ ਅੱਗ ਸਿਆਣੀ ਏ ਤਦੇ ਇਸ ਦੀ ਲਪੇਟ ਅੰਦਰ
ਬਗਾਨੀ ਧੀ ਹੀ ਆਈ ਹੈ ਕਿ ਜਿੰਨੀ ਵਾਰ ਆਈ ਹੈ
ਲਗਾਈ ਸੀ ਜੋ ਤੀਲਾਂ ਨਾਲ, ਬੁਝਦੀ ਨਾ ਅਪੀਲਾਂ ਨਾਲ
ਨਹੀਂ ਮੁੜਦੀ ਦਲੀਲਾਂ ਨਾਲ ਅਗਨ ਜੁ ਦੁਆਰ ਆਈ ਹੈ
ਐ ਮੇਰੇ ਸ਼ਹਿਰ ਦੇ ਲੋਕੋ ਬਹੁਤ ਖੁਸ਼ ਹੈ ਤੁਹਾਡੇ ਤੇ
ਤੁਹਾਡੇ ਸ਼ਹਿਰ ਵੱਲ ਗਿਰਝਾਂ ਦੀ ਇਹ ਜੋ ਡਾਰ ਆਈ ਹੈ
ਅਸਾਂ ਬੀਜੇ, ਤੁਸਾਂ ਬੀਜੇ, ਕਿਸੇ ਬੀਜੇ, ਚਲੋ ਛੱਡੋ
ਕਰੋ ਝੋਲੀ, ਭਰੋ ਅੰਗਿਆਰ ਲਉ ਕਿ ਬਹਾਰ ਆਈ ਹੈ
ਨਦੀ ਏਨੀ ਚੜ੍ਹੀ ਕਿ ਨੀਰ ਦਹਿਲੀਜ਼ਾਂ ‘ਤੇ ਚੜ੍ਹ ਆਇਆ
ਬਦੀ ਏਨੀ ਵਧੀ ਕਿ ਆਪਣੇ ਵਿਚਕਾਰ ਆਈ ਹੈ
ਕੋਈ ਕੋਂਪਲ ਨਵੀਂ ਫੁੱਟੀ ਕਿ ਕੋਈ ਡਾਲ ਹੈ ਟੁਟੀ
ਕਿ ਆਈ ਜਾਨ ਵਿਚ ਮੁੱਠੀ, ਕਿਸੇ ਦੀ ਤਾਰ ਆਈ ਹੈ ।
ਹਵਾ
ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ
ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ
ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ
ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ
ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ
ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ
ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ
ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ
ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ
ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ
ਲੱਗੀ ਨਜ਼ਰ ਪੰਜਾਬ ਨੂੰ
ਲੱਗੀ ਨਜ਼ਰ ਪੰਜਾਬ ਨੂੰ, ਲੈ ਕੇ ਮਿਰਚਾਂ ਕੌੜੀਆ,
ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ
ਲੱਗੀ ਨਜ਼ਰ ਪੰਜਾਬ ਨੂੰ,
ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂ
ਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂ
ਪਹਿਲੀ ਭਰਵੀਂ ਫਸਲ, ਇਨਾਂ ਦੀ ਓਦੋਂ ਲੱਗੀ
ਜਦ ਆਪੇ ਪੰਜਾਬੀਆਂ, ਪੰਜਾਬੀ ਛੱਡੀ
ਤੇ ਫਿਰ ਅਗਲੀ ਫਸਲ ਦੇ, ਬੀ ਗਿ ਖਿਲਾਰੇ
ਵੱਢੇ ਗਿ ਨਿਰਦੋਸ਼ ਜਦੋਂ, ਰਾਹ ਜਾਂਦੇ ਮਾਰੇ
ਵੱਡਣ ਵਾਲੇ ਕੌਣ ਸਨ ਇਹ ਭੇਤ ਨਾ ਲੱਗਾ
ਪਰ ਬੇਦੋਸ਼ਾਂ ਖੂਨ ਤਾਂ ਪੱਗਾਂ ਸਿਰ ਲੱਗਾ
ਓਹੀ ਛਿੱਟੇ ਖੂਨ ਦੇ, ਬਣ ਗਿ ਬਹਾਨਾ
ਸਾਡੀ ਪੱਗ ਨੂੰ ਪੈ ਗਿਆ ਆਪਣਾ ਬੇਗਾਨਾ
ਜਿੱਥੋਂ ਤਕ ਛਾਂ ਤਖਤ ਦੀ ਅੱਗਾਂ ਹੀ ਅੱਗਾਂ
ਚੌਕ –ਚਰਾਹੇ ਸੜਦੀਆਂ ਪੱਗਾਂ ਹੀ ਪੱਗਾਂ
ਪੱਤੇ ਬੂਟੇ ਡੋਡੀਆਂ, ਫੱਲਾਂ ਦੀਆਂ ਲੜੀਆਂ
ਸਭ ਕਿ ਅੱਗ ਵਿਚ ਸੜ ਗਿਆ, ਮਿਰਚਾਂ ਨਾ ਸੜੀਆਂ
ਉਹ ਮਿਰਚਾਂ ਜ਼ਹਿਰੀਲੀਆਂ , ਸਿਰ ਤੋਂ ਵਾਰੋ ਵਾਰ ਕੇ, ਅੱਗ ਦੇ ਵਿਚ ਸਾੜੋ ।
ਅੱਗ ਪਿਤਰਾਂ ਦੀ ਜੀਭ ਹੈ, ਓਦੀ ਭੇਟਾ ਚਾੜਹੋ
ਉਹ ਪਿਤਰਾਂ ਦਾ ਬੀਜਿਆਂ, ਬੀਤੇ ਸੰਗ ਸਾੜੋ ।
ਲੱਗੀ ਨਜ਼ਰ ਪੰਜਾਬ ਨੂੰ,
ਲੈ ਕੇ ਮਿਰਚਾਂ ਕੌੜੀਆਂ ਿਦਹੇ ਸਿਰ ਤੋਂ ਵਾਰੋ
ਕੁਛ ਕਿਹਾ ਤਾਂ....
ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਚੁਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ
ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ
ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ
ਆਖੋ ਏਨਾਂ ਨੂੰ ਉਜੜੇ ਘਰੀਂ ਜਾਣ ਹੁਣ
ਇਹ ਕਦੋਂ ਤੀਕ ਏਥੇ ਖੜ੍ਹੇ ਰਹਿਣਗੇ
ਯਾਰ ਮੇਰੇ ਜੋ ਇਸ ਆਸ ਤੇ ਮਰ ਗਏ
ਕਿ ਮੈਂ ਉੱਨਾਂ ਦੇ ਦੁੱਖ ਦਾ ਬਣਾਵਾਂਗਾ ਗੀਤ
ਜੇ ਮੈਂ ਚੁਪ ਹੀ ਰਿਹਾ ਜੇ ਮੈਂ ਕੁਛ ਨਾ ਕਿਹਾ
ਬਣ ਕੇ ਰੂਹਾਂ ਸਦਾ ਭਟਕਦੇ ਰਹਿਣਗੇ
ਜੋ ਬਦੇਸ਼ਾਂ ‘ਚ ਰੁਲ਼ਦੇ ਨੇ ਰੋਜ਼ੀ ਲਈ
ਉਹ ਜਦੋਂ ਦੇਸ ਪਰਤਣਗੇ ਆਪਣੇ ਕਦੀ
ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ
ਕੀ ਇਹ ਇਨਸਾਫ ਹਉਮੈ ਦੇ ਪੁੱਤ ਕਰਨਗੇ
ਕੀ ਇਹ ਖਾਮੋਸ਼ ਪੱਥਰ ਦੇ ਬੁੱਤ ਕਰਨਗੇ
ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ
ਰਾਜ ਬਦਲਣੇ ਸੂਰਜ ਚੜਣ ਲਹਿਣਗੇ
ਇਹ ਰੰਗਾਂ ‘ਚ ਚਿਤਰੇ ਨੇ ਖੁਰ ਜਾਣਗੇ
ਇਹ ਜੋ ਮਰਮਰ ‘ਚ ਉਕਰੇ ਨੇ ਮਿਟ ਜਾਣਗੇ
ਬਲਦੇ ਹੱਥਾਂ ਨੇ ਜਿਹੜੇ ਹਵਾ ਵਿਚ ਲਿਖੇ
ਹਰਫ ਉਹੀ ਹਮੇਸ਼ਾ ਲਿਖੇ ਰਹਿਣਗੇ
ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ
ਕੋਈ ਦੀਵਾ ਜਗੇਗਾ ਮੇਰੀ ਕਬਰ ਤੇ
ਜੇ ਹਵਾ ਇਹ ਰਹੀ ਕਬਰਾਂ ਉਤੇ ਤਾਂ ਕੀ
ਸਭ ਘਰਾਂ ‘ਚ ਵੀ ਦੀਵੇ ਬੁਝੇ ਰਹਿਣਗੇ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਪੜੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ
ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ
ਤੇਰੇ ਚਿਹਰੇ ਉੱਤੇ ਅੱਜ ਵੀ ,ਓਹਨਾ ਦੀਵਿਆਂ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਜੋ ਵੀ ਬਾਤ ਤੂੰ ਕਹੀ ਹੈ, ਸੱਜਰੀ ਹਵਾ ਜਿਹੀ ਹੈ
ਇਹ ਬਹਾਰ ਦਾ ਸੁਨੇਹਾ,ਤੇ ਸਵੇਰਿਆਂ ਦੀ ਸੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਇਹ ਚੰਨ ਦੀ ਚਾਨਣੀ ਵੀ, ਧੁੱਪ ਦਾ ਹੀ ਤਰਜ਼ਮਾ ਹੈ
ਤੇ ਇਹ ਧੁੱਪ ਵੀ ਓਡ਼ਕਾਂ ਨੂੰ ਕਿਸੇ ਬਲ ਰਹੇ ਦੀ ਲੋਅ ਹੈ
ਨਫ਼ਰਤ ਦੇ ਤੀਰ ਚਲਦੇ,ਐਪਰ ਨਾ ਮੈਨੂੰ ਖਲ਼ਦੇ
ਮੇਰੀ ਆਤਮਾ ਦੁਆਲੇ ,ਤੇਰੇ ਪਿਆਰ ਦੀ ਸੰਜੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਬਲਦਾ ਬਿਰਖ ਹਾਂ...
ਬਲਦਾ ਬਿਰਖ ਹਾਂ,ਖਤਮ ਹਾਂ,ਬਸ ਸ਼ਾਮ ਤੀਕ ਹਾਂ
ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ
ਮੈਂ ਤਾਂ ਨਹੀਂ ਰਹਾਂਗਾ, ਮੇਰੇ ਗੀਤ ਰਹਿਣਗੇ
ਪਾਣੀ ਨੇ ਮੇਰੇ ਗੀਤ, ਮੈਂ ਪਾਣੀ ਤੇ ਲੀਕ ਹਾਂ
ਜਿਸ ਨਾਲੋਂ ਮੈਨੂੰ ਚੀਰ ਕੇ ਵੰਝਲੀ ਬਣਾ ਲਿਆ
ਵੰਝਲੀ ਦੇ ਰੂਪ ਵਿੱਚ ਮੈ ਉਸ ਜੰਗਲ ਦੀ ਚੀਕ ਹਾਂ
ਅੱਗ ਦਾ ਸਫ਼ਾ ਹੈ ਉਸ'ਤੇ ਮੈਂ ਫੁੱਲਾਂ ਦੀ ਸਤਰ ਹਾਂ
ਉਹ ਬਹਿਸ ਕਰ ਰਹੇ ਨੇ ਗਲਤ ਹਾਂ ਕਿ ਠੀਕ ਹਾਂ
ਖੂਬ ਨੇ ਇਹ ਝਾਂਜਰਾਂ ਛਣਕਣ ਲਈ.....
ਖੂਬ ਨੇ ਇਹ ਝਾਂਜਰਾਂ ਛਣਕਣ ਲਈ
ਪਰ ਕੋਈ ਚਾਅ ਵੀ ਤਾਂ ਨੱਚਣ ਲਈ
ਆਏ ਸਭ ਲਿਸ਼ਕਣ ਅਤੇ ਗਰਜਣ ਲਈ
ਕੋਈ ਏਥੇ ਆਇਆ ਨਾ ਬਰਸਣ ਲਈ
ਨੰਗੀਆਂ ਸ਼ਾਖਾਂ ਨੂੰ ਮੇਰੇ ਮਾਲਕਾ
ਦੇ ਦੇ ਦੋ ਤਿੰਨ ਪੱਤੀਆਂ ਪਹਿਨਣ ਲਈ
ਕੀ ਹੈ ਤੇਰਾ ਸ਼ਹਿਰ ਏਥੇ ਫੁੱਲ ਵੀ
ਮੰਗਦੇ ਨੇ ਆਗਿਆ ਮਹਿਕਣ ਲਈ
ਤਾਰਿਆਂ ਤੋਂ ਰੇਤ ਵੀ ਬਣਿਆ ਹਾਂ ਮੈਂ
ਤੈਨੂੰ ਹਰ ਇਕ ਕੋਣ ਤੋਂ ਦੇਖਣ ਲਈ
ਸਵੇਰਾ
ਦੂਰ ਜੇਕਰ ਅਜੇ ਸਵੇਰਾ ਹੈ
ਇਸ 'ਚ ਕਾਫੀ ਕਸੂਰ ਮੇਰਾ ਹੈ
ਮੈਂ ਕਿਵੇਂ ਕਾਲੀ ਰਾਤ ਨੂੰ ਕੋਸਾਂ
ਮੇਰੇ ਦਿਲ ਵਿੱਚ ਹੀ ਜਦ ਹਨੇਰਾ ਹੈ
ਮੈਂ ਚੁਰਾਹੇ 'ਚ ਜੇ ਜਗਾਂ ਤਾਂ ਕਿਵੇਂ
ਮੇਰੇ ਘਰ ਦਾ ਵੀ ਇੱਕ ਬਨੇਰਾ ਹੈ
ਘਰ 'ਚ ਨੇਰਾ ਬਹੁਤ ਨਹੀਂ ਤਾਂ ਵੀ
ਮੇਰੀ ਲੋਅ ਵਾਸਤੇ ਬਥੇਰਾ ਹੈ
ਤੂੰ ਘਰਾਂ ਦਾ ਹੀ ਸਿਲਸਿਲਾ ਹੈਂ ਪਰ
ਐ ਨਗਰ ਕਿਸਨੂੰ ਫਿਕਰ ਤੇਰਾ ਹੈ
ਤੇਰਾ ਦਿੱਤਾ ਫੁੱਲ ਵੀ.....
ਤੇਰਾ ਦਿੱਤਾ ਫੁੱਲ ਵੀ ਸੀਨੇ ਦਾ ਖ਼ੰਜਰ ਹੋ ਗਿਆ |
ਸੋਚਿਆ ਸੀ ਨਾ ਕਦੇ ਇਉਂ ਹੋਏਗਾ ਪਰ ਹੋ ਗਿਆ |
ਫੁੱਲ ਤੋਂ ਮੈਂ ਅੱਗ ਬਣਿਆ ਅੱਗ ਤੋਂ ਹੋਇਆ ਮੈਂ ਨੀਰ,
ਤੜਪਿਆ ਲੁਛਿਆ ਬਹੁਤ ਫਿਰ ਸਿੱਲ ਪੱਥਰ ਹੋ ਗਿਆ |
ਜਿਸ ਨੂੰ ਰੋਕਣ ਵਾਸਤੇ ਮੈਂ ਰੋਕ ਰੱਖੇ ਹਿੱਕ ਤੇ,
ਸੌ ਦਿਨਾ ਰਾਤਾਂ ਦੇ ਪਹੀਏ ਉਹ ਵੀ ਆਖਰ ਹੋ ਗਿਆ |
ਦੋਸਤੀ ਕੀ ਦੁਸ਼ਮਣੀ ਕੀ, ਜਿੰਦਗੀ ਕੀ, ਮੌਤ ਕੀ,
ਜਦ ਨਜ਼ਰ ਬਦਲੀ ਤੇਰੀ ਸਭ ਕੁਝ ਬਰਾਬਰ ਹੋ ਗਿਆ |
ਹੋਇਆ ਕੀ ਜੇ ਸੰਨ ਲੱਗੀ ਦਿਲ 'ਚ ਹੋਇਆ ਚਾਨਣਾ,
ਛਾਨਣੀ ਹੋਇਆ ਜੋ ਦਿਲ ਰਾਤਾਂ ਦਾ ਅੰਬਰ ਹੋ ਗਿਆ |
ਨਾ ਕੋਈ ਮੱਥੇ 'ਚ ਚਾਨਣ ਨਾ ਕੋਈ ਸੀਨੇ 'ਚ ਸੇਕ
ਇਸ ਤਰਾਂ ਦਾ ਕਿਸ ਤਰਾਂ "ਸੁਰਜੀਤ ਪਾਤਰ" ਹੋ ਗਿਆ
ਇਸ ਸ਼ਾਮ ਜਹਾਜ਼ਾਂ ਵਾਂਗੂਂ....
ਇਸ ਸ਼ਾਮ ਜਹਾਜ਼ਾਂ ਵਾਂਗੂਂ ਡੁੱਬ ਰਹੇ ਹਾਂ,
ਫਿਰ ਸੂਰਜ ਵਾਂਗੂਂ ਊਦੇ ਹੋਵਾਂਗੇ ਭਲਕੇ|
ਇੱਕ ਕੈਦ ਚੋਂ ਦੂਜੀ ਕੈਦ ਚ ਜਾ ਪਂਹੁਚੀ,
ਕੀ ਖਟਿੱਆ ਮਹਿਂਦੀ ਲਾਕੇ ਵਟਣਾ ਮਲਕੇ|
ਜੇ ਸੂਰਜ ਚਡ ਪਵੇ ਤਾਂ ਮੇਰੀ ਗੁਆਚੀ ਛਾਂ ਹੀ ਮਿਲ ਜਾਵੇ,
ਇਸ ਅਂਨੇ ਸ਼ਹਿਰ ਚ ਕੋਈ ਜਾਣਦਾ ਪਹਿਚਾਣਦਾ ਨਹੀਂ|
ਪਿਆਰ ਕਰਣਾ ਤੇ ਜੀਣਾ ਉਹਨਾਂ ਨੂਂ ਕਦੇ ਨੀਂ ਆਉਣਾ,
ਜਿਂਨਾ ਨੂਂ ਜਿਂਦਗੀ ਨੇ ਬਾਣਿਏ ਬਣਾ ਦਿੱਤਾ ਏ|
ਸਂਤਾਪ ਨੂਂ ਰੀਤ ਬਣਾ ਲੈਣਾ,
ਮੇਰੀ ਮੁਕਤੀ ਦਾ ਇੱਕ ਰਾਹ ਤਾਂ ਹੈ|
ਜੇ ਹੋਰ ਨਹੀਂ ਏ ਦਰ ਕੋਈ,
ਏਨਾ ਸ਼ਬਦਾਂ ਦੀ ਦਰਗਾਹ ਤਾਂ ਹੈ|
ਗ਼ਜ਼ਲ - ਪੱਤਝੜ ਦੀ ਪਾਜ਼ੇਬ ਵਿਚੋਂ
ਇਸ ਤਰਾਂ ਹੈ ਜਿਸ ਤਰਾਂ ਦਿਨ ਰਾਤ ਵਿਚਲਾ ਫ਼ਾਸਿਲਾ
ਮੇਰੀਆਂ ਰੀਝਾਂ ਮੇਰੀ ਔਕਾਤ ਵਿਚਲਾ ਫ਼ਾਸਿਲਾ
ਲਫ਼ਜ਼ ਤਾਂ ਸਾਊ ਬਹੁਤ ਨੇ, ਯਾ ਖ਼ੁਦਾ ਬਣਿਆ ਰਹੇ
ਮੇਰਿਆਂ ਲਫ਼ਜ਼ਾਂ ਮੇਰੇ ਜਜ਼ਬਾਤ ਵਿਚਲਾ ਫ਼ਾਸਿਲਾ
ਹਾਂ ਮੈਂ ਆਪੇ ਹੀ ਕਿਹਾ ਸੀ ਹੋਂਠ ਸੁੱਚੇ ਰੱਖਣੇ
ਹਾਇ ਪਰ ਇਸ ਪਿਆਸ ਤੇ ਉਸ ਬਾਤ ਵਿਚਲਾ ਫ਼ਾਸਿਲਾ
ਜੇ ਬਹੁਤ ਪਿਆਸ ਹੈ ਤਾਂ ਮੇਟ ਦੇਵਾਂ ਉਸ ਕਿਹਾ
ਰਿਸ਼ਤਿਆਂ ਤੇ ਰਿਸ਼ਤਿਆਂ ਦੇ ਘਾਤ ਵਿਚਲਾ ਫ਼ਾਸਿਲਾ
ਧਰਮ ਹੈ, ਇਖ਼ਲਾਕ ਹੈ, ਕਾਨੂੰਨ ਹੈ, ਇਹ ਕੌਣ ਹੈ
ਮੇਰਿਆਂ ਬਿਰਖਾਂ ਤੇਰੀ ਬਰਸਾਤ ਵਿਚਲਾ ਫ਼ਾਸਿਲਾ
ਉਸਦੀਆਂ ਗੱਲਾਂ ਸੁਣੋ ਕੀ ਰੰਗ ਕੀ ਕੀ ਰੌਸ਼ਨੀ
ਹਾਇ ਪਰ ਕਿਰਦਾਰ ਤੇ ਗਲਬਾਤ ਵਿਚਲਾ ਫ਼ਾਸਿਲਾ
ਜ਼ਹਿਰ ਦਾ ਪਿਆਲਾ ਮੇਰੇ ਹੋਂਠਾਂ ਤੇ ਆ ਕੇ ਰੁਕ ਗਿਆ
ਰਹਿ ਗਿਆ ਮੇਰੇ ਅਤੇ ਸੁਕਰਾਤ ਵਿਚਲਾ ਫ਼ਾਸਿਲਾ
ਮੇਰਾ ਸੂਰਜ ਡੁਬਿਆ...
ਮੇਰਾ ਸੂਰਜ ਡੁਬਿਆ ਹੈ, ਤੇਰੀ ਸ਼ਾਮ ਨਹੀਂ ਹੈ
ਤੇਰੇ ਸਿਰ ਤੇ ਤਾਂ ਸਿਹਰਾ ਹੈ ਇਲਜਾਮ ਨਹੀਂ ਹੈ
ਏਨਾਂ ਹੀ ਬਹੁਤ ਹੈ ਕਿ ਮੇਰੇ ਖੂਨ ਨੇ ਰੁਖ ਸਿਝਿਆ
ਕੀ ਹੋਇਆ ਜੇ ਪੱਤਿਆਂ ਤੇ ਮੇਰਾ ਨਾਮ ਨਹੀਂ ਹੈ
ਮੇਰਾ ਨਾ ਫਿਕਰ ਕਰੀਂ ਜੀ ਕੀਤਾ ਤਾਂ ਮੁੜ ਆਵੀ
ਸਾਨੂੰ ਤਾਂ ਰੂਹਾਂ ਨੂੰ ਅਰਾਮ ਨਹੀ ਹੈ ।
ਮਸਜਿਦ ਦੇ ਆਖਣ ਤੇ ਕਾਜੀ ਦੇ ਫਤਵੇ ਤੇ
ਅੱਲਾ ਨੂੰ ਕਤਲ ਕਰਨਾ ਇਸਲਾਮ ਨਹੀਂ ਹੈ
ਇਹ ਸਿਜਦੇ ਨਹੀਂ ਮੰਗਦਾ, ਇਹ ਤਾਂ ਸਿਰ ਮੰਗਦਾ ਹੈ
ਯਾਰਾਂ ਦਾ ਸੁਨੇਹਾਂ ਹੈ ਅਲਹਾਮ ਨਹੀਂ ਹੈ ।
ਮੇਰੀ ਕਵਿਤਾ....
ਮੇਰੀ ਮਾਂ ਨੂੰ ਮੇਰੀ ਕਵਿਤਾ ਸਮਝ ਨਾ ਆਈ
ਭਾਵੇਂ ਮੇਰੀ ਮਾਂ-ਬੋਲੀ ਵਿਚ ਲਿਖੀ ਹੋਈ ਸੀ
ਉਹ ਤਾਂ ਕੇਵਲ ਏਨਾ ਸਮਝੀ
ਪੁੱਤ ਦੀ ਰੂਹ ਨੂੰ ਦੁਖ ਹੈ ਕੋਈ
ਪਰ ਇਸਦਾ ਦੁਖ ਮੇਰੇ ਹੁੰਦਿਆਂ
ਆਇਆ ਕਿੱਥੋਂ
ਨੀਝ ਲਗਾਕੇ ਦੇਖੀ
ਮੇਰੀ ਅਨਪੜ੍ਹ ਮਾਂ ਨੇ ਮੇਰੀ ਕਵਿਤਾ
ਦੇਖੋ ਲੋਕੋ!
ਕੁੱਖੋਂ ਜਾਏ
ਮਾਂ ਨੂੰ ਛੱਡ ਕੇ
ਦੁਖ ਕਾਗਤਾਂ ਨੂੰ ਦੱਸਦੇ ਨੇ
ਮੇਰੀ ਮਾਂ ਨੇ ਕਾਗ਼ਜ਼ ਚੁੱਕ ਸੀਨੇ ਨੂੰ ਲਾਇਾਅ
ਖ਼ਬਰੇ ਏਦਾਂ ਹੀ
ਕੁਝ ਮੇਰੇ ਨੇੜੇ ਹੋਵੇ
ਮੇਰਾ ਜਾਇਆ
ਪਿਤਾ ਦੀ ਅਰਦਾਸ
ਪ੍ਰਭੂ ਜੀ, ਉਹ ਕਦ ਖੁਲ੍ਹਣਾ ਏ ਦੁਆਰਾ
ਆਪੇ ਸਾਜ਼ ਜਿੱਥੇ ਹਰ ਬੂਟਾ
ਆਪੇ ਵਾਵਨਹਾਰਾ
ਰਾਤ ਪਿਤਾ ਉਸ ਦੁਆਰੇ ਲਾਗੇ
ਥੱਕ ਹਾਰ ਕੇ ਬਹਿ ਗਏ
ਬੋਲ ਬੁਲ੍ਹਾਂ 'ਚੋਂ ਮੁਕ ਗਏ ਸਾਰੇ
ਬੁੱਲ੍ਹ ਫਰਕਦੇ ਰਹਿ ਗਏ
ਸਾਗਰ ਦੇ ਵਿਚ ਕਦ ਰਲਣਾ ਏਂ
ਹੋਂਦ ਦਾ ਹੰਝੂ ਖਾਰਾ
ਖੋਲ੍ਹ ਸਮੁੰਦਰ ਪੌਣ ਦੇ
ਮੇਰੇ ਸਾਹਾਂ ਦੇ ਲਈ ਬੂਹੇ
ਬੇਹੀ ਦੇਹੀ ਖ਼ਾਕ 'ਚ ਰਲ ਕੇ
ਫੁੱਲ ਖਿੜੇ ਬਣ ਸੂਹੇ
ਮੈਲਾ ਪਾਣੀ ਬਲ ਕੇ ਹੋਵੇ
ਕਣੀਆਂ ਵਾਂਗ ਕੁਆਰਾ
ਹੁਣ ਨਾ ਹੱਥਾਂ ਪਲੰਘ ਬਣਾਉਣੇ
ਨਾ ਰੰਗਲੇ ਪੰਘੂੜੇ
ਨਾ ਉਹ ਫੱਟੀਆਂ ਜਿਨ੍ਹਾਂ 'ਤੇ ਲਿਖਣੇ
ਬਾਲਾਂ ਪਹਿਲੇ ਊੜੇ
ਹੁਣ ਤਾਂ ਅਪਣੀ ਦੇਹੀ ਰੁੱਖ ਹੈ
ਤੇ ਸਾਹਾਂ ਦਾ ਆਰਾ
ਇਕ ਜੰਗਲ ਹੈ ਜਿਸ ਦੇ ਹਰ ਇਕ
ਰੁੱਖ ਦਾ ਅਰਥ ਹੈ ਅਰਥੀ
ਹਰ ਬੂਟੇ 'ਤੇ ਨਾਮ ਕਿਸੇ ਦਾ
ਇਕ ਬੂਟਾ ਜੀ ਪਰਤੀ
ਉਸ ਜੰਗਲ ਵਿਚ ਚਲਦਾ ਰਹਿੰਦਾ
ਸਾਰੀ ਰਾਤ ਕੁਹਾੜਾ
ਪ੍ਰਭੂ ਜੀ, ਉਹ ਕਦ ਖੁੱਲ੍ਹਣਾ ਏ ਦੁਆਰਾ
ਜਿੱਥੇ ਸਾਜ਼ ਆਪੇ ਹਰ ਬੂਟਾ
ਆਪੇ ਵਾਵਨਹਾਰਾ
ਜਿਹਡੀ ਰੁਤ ਨੂੰ ੳਮਰਾ....
ਜਿਹਡੀ ਰੁਤ ਨੂੰ ੳਮਰਾ ਕਹਿੰਦੇ ੳਸ ਦੀ ਠੰਡ ਵੀ ਕੈਸੀ ਹੈ
ਜਿਸ ਦਿਨ ਤੀਕ ਸਿਵਾ ਨਾ ਸੇਕਣ ਰਹਿਣ ਵਿਚਾਰੇ ਠਰਦੇ ਲੋਕ
ਰੇਤੇ ੳਤੋਂ ਪੈਡ ਮਿਟਦਿਆਂ ਫਿਰ ਵੀ ਕੁਛ ਚਿਰ ਲਗਦਾ ਹੈ
ਕਿੰਨੀ ਛੇਤੀ ਭੁੱਲ ਗਏ ਸਾਨੂੰ ਤੇਰੇ ਯਾਰ ਨਗਰ ਦੇ ਲੋਕ
ਲਿਸ਼ਕਦੀਆਂ ਤਲਵਾਰਾਂ ਕੋਲੋਂ ਕਿਹੜਾ ਅਜਕਲ ਡਰਦਾ ਏ
ਡਰਦੇ ਨੇ ਤਾਂ ਕੇਵਲ ਅਪਨੇ ਸ਼ੀਸ਼ੇ ਕੋਲੋਂ ਡਰਦੇ ਲੋਕ
ਜੋ ਤਲੀਆਂ ਤੇ ਚੰਦ ਟਿਕਾ ਕੇ ਗਲੀਆਂ ਦੇ ਵਿਚ ਫਿਰਦਾ ਹੈ
ਓਸ ਖੁਦਾ ਦੇ ਪਿੱਛੇ ਲੱਗੇ ਪਾਗਲ ਪਾਗਲ ਕਰਦੇ ਲੋਕ
ਇਹ ਇਕ ਧੁਖਦਾ ਰੁਖ ਆਇਆ ਹੈ, ਇਹ ਆਈ ਧੁਨ ਮਾਤਮ ਦੀ
ਇਨਾਂ ਲਈ ਦਰਵਾਜ਼ਾ ਖੋਲੋ ਇਹ ਤਾਂ ਅਪਨੇ ਘਰ ਦੇ ਲੋਕ
ਐਸੀ ਰਾਤ ਵੀ ਕਦੀ ਕਦੀ ਤਾਂ ਮੇਰੇ ਪਿੰਡ ਤੇ ਪੈਂਦੀ ਹੈ
ਦੀਵੇ ਹੀ ਬੁਝ ਜਾਣ ਨਾ ਕਿਧਰੇ ਹੌਕਾ ਲੈਣ ਨਾ ਡਰਦੇ ਲੋਕ
ਪੈਸਾ ਧੇਲਾ, ਜੱਗ ਝਮੇਲਾ, ਰੌਣਕ ਮੇਲਾ, ਮੈਂ ਮੇਰੀ
ਸਿਵਿਆਂ ਕੋਲੋਂ ਕਾਹਲੀ ਕਾਹਲੀ ਲੰਘੇ ਗੱਲਾਂ ਕਰਦੇ ਲੋਕ
ਰਾਜੇ-ਪੁੱਤਰਾਂ ਬਾਗ ਓੁਜਾੜੇ, ਦੋਸ਼ ਹਵਾ ਸਿਰ ਧਰਦੇ ਲੋਕ
ਬਾਗ ਤਾਂ ਓੁਜੜੇ, ਜਾਨ ਨਾ ਜਾਵੇ, ਏੇਸੇ ਗੱਲੋਂ ਡਰਦੇ ਲੋਕ
ਕੋਈ ਮਾਂ ਨਹੀਂ ਚਾਹੁੰਦੀ....
ਕੋਈ ਮਾਂ ਨਹੀਂ ਚਾਹੁੰਦੀ
ਲਹੂ ਜ਼ਮੀਨ ਤੇ ਡੁੱਲੇ
ਹਰ ਮਾਂ ਚਾਹੁੰਦੀ ਏ ਧੀਆਂ ਪੁੱਤਰ
ਤੇ ਵਧਦੀਆਂ ਫੁੱਲਦੀਆਂ ਫਸਲਾਂ
ਹਰ ਮਾਂ ਚਾਹੁੰਦੀ ਏ
ਲੋਹਾ ਕੋਈ ਲਾਹੇਵੰਦਾ ਔਜ਼ਾਰ ਬਣੇ
ਜਾਂ ਸਾਜ਼ ਦੀ ਤਾਰ ਬਣੇ
ਕੋਈ ਮਾਂ ਨਹੀਂ ਚਾਹੁੰਦੀ
ਲੋਹਾ ਹਿਥਆਰ ਬਣੇ
ਪਰ ਜਦੋਂ ਲਹੂ ਖੌਲਦਾ ਏ
ਤਾਂ ਲੋਹੇ ਨੂੰ ਹਿਥਆਰ ਬਣਾ ਲੈਂਦਾ ਏ
ਤੇ ਹਾਂ
ਕਦੀ ਮਾਵਾਂ
ਆਪਣੀ ਹੱਥੀਂ ਵੀ
ਪੁੱਤਾਂ ਨੂੰ ਅਣਖ ਦੀ ਜੰਗ ਲੜਨ ਤੋਰਦੀਆਂ ਨੇ
ਲਹੂ ਜਮੀਨ ਤੇ ਡੁੱਲਦਾ ਏ
ਜ਼ਮੀਨ ਲਹੂ ਨੂੰ ਜੀਰ ਲੈਂਦੀ ਏ
ੳੁਸ ਨੂੰ ਤੱਤਾਂ ਿਵੱਚ ਬਦਲ ਲੈਂਦੀ ਏ
ਕੁਦਰਤ ਲਈ ਮੌਤ ਦਾ ਅਰਥ ਮੌਤ ਨਹੀਂ
ਕੁਦਰਤ ਲਈ ਮੌਤ ਦਾ ਅਰਥ ਤੱਤਾਂ ਦਾ ਰੂਪ ਬਦਲਣਾ
ਕੁਦਰਤ ਲਈ ਮੌਤ ਦਾ ਅਰਥ ਇੱਕ ਹੋਰ ਜਨਮ
ਪਰ ਮਾਂਵਾਂ ਲਈ ਕੁਦਰਤ ਲਈ ਮੌਤ ਦਾ ਅਰਥ ਹੈ
ਕੁੱਖਾਂ ਚੋਂ ਜਾਏ ਦਾ ਅੰਤਹੀਣ ਅੰਧਕਾਰ ਿਵੱਚ ਡੁੱਬ ਜਾਣਾ
ਮਰ ਰਹੀ ਹੈ ਮੇਰੀ ਭਾਸ਼ਾ....
ਮਰ ਰਹੀ ਹੈ ਮੇਰੀ ਭਾਸ਼ਾ ਸ਼ਬਦ ਸ਼ਬਦ
ਮਰ ਰਹੀ ਹੈ ਮੇਰੀ ਭਾਸ਼ਾ ਵਾਕ ਵਾਕ
ਧੰਮੀ ਵੇਲਾ, ਪਹੁ-ਫੁਟਾਲਾ, ਛਾਹ ਵੇਲਾ, ਲ਼ੌਢਾ ਵੇਲਾ
ਦੀਵਾ ਵੱਟੀ, ਖਉਪੀਆ, ਕੌੜਾ ਸੋਤਾ,
ਢਲਦੀਆਂ ਖਿੱਤੀਆਂ,
ਘੜੀਆਂ, ਪਹਿਰ, ਬਿੰਦ, ਪਲ, ਛਿਣ, ਨਿਮਖ ਵਿਚਾਰੇ
ਮਾਰੇ ਗਏ ਇਕੱਲੇ ਟਾਈਮ ਹੱਥੋਂ ਸਾਰੇ
ਸ਼ਾਇਦ ਇਸ ਲਈ ਕਿ ਟਾਈਮ ਕੋਲ ਟਾਈਮ-ਪੀਸ ਸੀ
ਹਰਹਟ ਕੀ ਮਾਲਾ, ਚੰਨੇ ਦਾ ਉਹਲਾ, ਗਾਟੀ ਦੇ ਹੂਟੇ,
ਕਾਂਜਣ, ਨਿਸਾਰ, ਔਲੂ
ਚਕਲੀਆਂ, ਬੂੜੇ, ਭਰ ਭਰ ਡੁਲ੍ਹਦੀਆਂ ਟਿੰਡਾਂ
ਇਹਨਾਂ ਸਭਨਾਂ ਨੇ ਤਾਂ ਰੁੜ ਹੀ ਜਾਣਾ ਸੀ
ਜਰਜਰੇ ਹੋਕੇ ਟਿਊਬ-ਵੈੱਲ ਦੀ ਧਾਰ ਵਿੱਚ, ਹੋ ਕੇ
ਪਾਣੀ ਪਾਣੀ ਮੈਨੂੰ ਕੋਈ ਹੈਰਾਨੀ ਨਹੀਂ
ਹੈਰਾਨੀ ਤਾਂ ਇਹ ਹੈ ਕਿ ਅੰਮੀ ਤੇ ਅੱਬਾ ਵੀ ਨਹੀਂ ਰਹੇ
ਬੀਜੀ ਤੇ ਭਾਪਾ ਜੀ ਵੀ ਟੁਰ ਗਏ ਤੇ ਕਿੰਨੇ ਰਿਸ਼ਤੇ
ਸਿਰਫ ਆਂਟੀ ਤੇ ਅੰਕਲ ਨੇ ਕਰ ਦਿੱਤੇ ਹਾਲੋਂ-ਬੇਹਾਲ
ਤੇ ਕੱਲ੍ਹ ਕਹਿ ਰਿਹਾ ਸੀ ਇੱਕ ਛੋਟਾ ਜਿਹਾ ਬਾਲ,
ਪਾਪਾ ਆਪਣੇ ਟ੍ਰੀ ਦੇ ਸਾਰੇ ਲੀਵਜ਼ ਕਰ ਰਹੇ ਨੇ ਫਾੱ:ਲ
ਹਾਂ ਬੇਟਾ, ਆਪਣੇ ਟ੍ਰੀ ਦੇ ਸਾਰੇ ਲੀਵਜ਼
ਕਰ ਰਹੇ ਨੇ ਫਾੱ:ਲ ਹੁਣ ਤਾਂ ਰੱਬ ਹੀ ਰਾਖਾ ਹੈ
ਮੇਰੀ ਭਾਸ਼ਾ ਦਾ ਰੱਬ? ਰੱਬ ਤਾਂ ਆਪ ਪਿਆ ਹੈ ਮਰਨਹਾਰ
ਦੌੜੀ ਜਾ ਰਹੀ ਹੈ ਉਸਨੂੰ ਛੱਡਕੇ ਉਸਦੀ ਭੁੱਖੀ ਸੰਤਾਨ
ਗੌਡ ਦੀ ਪਨਾਹ ਵਿੱਚ ਮਰ ਰਹੀ ਹੈ ਮੇਰੀ ਭਾਸ਼ਾ,
ਮਰ ਰਹੀ ਹੈ ਬਾਈ ਗੌਡ.
……………………………..
ਮਰ ਰਹੀ ਹੈ ਮੇਰੀ ਭਾਸ਼ਾ ਕਿਉਂਕਿ ਜਿਉਂਦੇ ਰਹਿਣਾ ਚਾਹੁੰਦੇ ਨੇ
ਮੇਰੀ ਭਾਸ਼ਾ ਦੇ ਲੋਕ ਜਿਉਂਦੇ ਰਹਿਣਾ ਚਾਹੁੰਦੇ ਨੇ
ਮੇਰੀ ਭਾਸ਼ਾ ਦੇ ਲੋਕ ਇਸ ਸ਼ਰਤ ਤੇ ਵੀ
ਕਿ ਮਰਦੀ ਏ ਤਾਂ ਮਰ ਜਾਏ ਭਾਸ਼ਾ ਕੀ ਬੰਦੇ ਦਾ ਜਿਉਂਦੇ ਰਹਿਣਾ
ਜ਼ਿਆਦਾ ਜ਼ਰੂਰੀ ਹੈ ਕਿ ਭਾਸ਼ਾ ਦਾ?
ਹਾਂ ਜਾਣਦਾ ਹਾਂ ਤੁਸੀਂ ਕਹੋਗੇ
ਇਸ ਸ਼ਰਤ ਤੇ ਜੋ ਬੰਦਾ ਜਿਉਂਦਾ ਰਹੇਗਾ
ਉਹ ਜਿਉਂਦਾ ਤਾਂ ਰਹੇਗਾ,ਪਰ ਕੀ ਉਹ ਬੰਦਾ ਰਹੇਗਾ?
ਤੁਸੀਂ ਮੈਨੂੰ ਜਜ਼ਬਾਤੀ ਕਰਨ ਦੀ ਕੋਸ਼ਿਸ਼ ਨਾ ਕਰੋ
ਤੁਸੀਂ ਆਪ ਹੀ ਦੱਸੋ ਹੁਣ ਜਦੋਂ ਦਾਣੇ ਦਾਣੇ ਉੱਪਰ
ਖਾਣ ਵਾਲੇ ਦਾ ਨਾਮ ਵੀ
ਤੁਹਾਡਾ ਰੱਬ ਅੰਗਰੇਜ਼ੀ ਵਿੱਚ ਹੀ ਲਿਖਦਾ ਹੈ
ਤਾਂ ਕੌਣ ਬੇਰਹਿਮ ਮਾਂ ਬਾਪ ਚਾਹੇਗਾ ਕਿ ਉਸਦੇ ਬੱਚੇ
ਡੁੱਬ ਰਹੀ ਭਾਸ਼ਾ ਦੇ ਜਹਾਜ਼ ਵਿੱਚ ਬੈਠੇ ਰਹਿਣ?
ਜਿਉਂਦਾ ਰਹੇ ਮੇਰਾ ਬੱਚਾ ਮਰਦੀ ਏ ਤਾਂ ਮਰ ਜਾਏ
ਤੁਹਾਡੀ ਬੁੱਢੜੀ ਭਾਸ਼ਾ
……………………………..
ਨਹੀਂ ਇਸ ਤਰਾਂ ਨਹੀਂ ਇਸ ਤਰਾਂ ਨਹੀਂ ਮਰੇਗੀ ਮੇਰੀ ਭਾਸ਼ਾ
ਇਸ ਤਰਾਂ ਨਹੀਂ ਮਰਦੀ ਹੁੰਦੀ ਭਾਸ਼ਾ
ਕੁਝ ਕੁ ਸ਼ਬਦਾਂ ਦੇ ਮਰਨ ਨਾਲ ਨਹੀਂ ਮਰਦੀ ਹੁੰਦੀ
ਭਾਸ਼ਾ
ਰੱਬ ਨਹੀਂ ਤਾਂ ਸਤਿਗੁਰ ਇਸ ਦੇ ਸਹਾਈ ਹੋਣਗੇ
ਇਸ ਨੂੰ ਬਚਾਉਣਗੇ ਸੂਫੀ, ਸੰਤ, ਫਕੀਰ
ਸ਼ਾਇਰ,ਨਾਬਰ ਆਸ਼ਕ ਯੋਧੇ ਮੇਰੇ ਲੋਕ
ਇਨ੍ਹਾਂ ਦੇ ਮਰਨ ਬਾਅਦ ਹੀ ਮਰੇਗੀ
ਮੇਰੀ ਭਾਸ਼ਾ ਇਹ ਵੀ ਹੋ ਸਕਦਾ
ਕਿ ਇਨ੍ਹਾਂ ਮਰਨਹਾਰ ਹਾਲਤਾਂ ਵਿੱਚ ਘਿਰ ਕੇ
ਇਨ੍ਹਾਂ ਮਾਰਨਹਾਰ ਹਾਲਤਾਂ ਦਾ ਟਾਕਰਾ ਕਰਨ ਲਈ
ਹੋਰ ਵੀ ਜਿਉਣਜੋਗੀ ਹੋਰ ਵੀ ਜੀਵੰਤ ਹੋ ਉੱਠੇ ਮੇਰੀ ਭਾਸ਼ਾ।
ਚੀੜੀਆਂ ਸੀ ਕੁਝ.....
ਚੀੜੀਆਂ ਸੀ ਕੁਝ ਬੈਠੀਆਂ ਟੈਲੀਫੋਨ ਦੀ ਤਾਰ 'ਤੇ
ਚੁੰਝ- ਚਰਚਾ ਸੀ ਚੱਲ ਰਹੀ ਬਦਲ ਰਹੇ ਸੰਸਾਰ 'ਤੇ
ਇਕ ਉਡਾਰੀ ਬਾਅਦ ਜਦ ਚਿੜੀਆਂ ਮੁੜ ਕੇ ਪਰਤੀਆਂ
ਗਾਇਬ ਕਿਧਰੇ ਹੋ ਗਈ, ਬੈਠੀਆਂ ਸੀ ਜਿਸ ਤਾਰ 'ਤੇ
ਆਪਣੇ ਪਿੰਡ ਦੀ ਧਰਤ ਨੂੰ ਮੱਥਾ ਟੇਕਣ ਵਾਸਤੇ
ਕੱਲ ਉਹ ਆਏ ਸ਼ਹਿਰ ਤੋਂ, ਧੂੜ ਉਡਾਉਂਦੀ ਕਾਰ 'ਤੇ
ਰੁੱਖ ਖੜੋਤੇ ਦੇਖਦੇ, ਫੁੱਲ ਖਿੜ ਖਿੜ ਕੇ ਹੱਸਦੇ
ਕੋਲੋਂ ਲੰਘਦੇ ਹੌਂਕਦੇ ਬੰਦਿਆਂ ਦੀ ਰਫਤਾਰ 'ਤੇ
ਬੰਦੇ ਕਿੱਧਰ ਜਾ ਰਹੇ ? ਫੁੱਲ ਪੁੱਛਦੇ, ਰੁੱਖ ਆਖਦੇ
ਖੁਸ਼ ਹੋਵਣ ਜਾ ਰਹੇ, ਹਰ ਇਕ ਕਾਰ ਸਵਾਰ 'ਤੇ
ਸੁੱਕੇ ਪੱਤਿਆਂ ਵਾਂਗਰਾਂ ਕਿਧਰ ਉਡਦੇ ਜਾ ਰਹੇ
ਕੈਸਾ ਝੱਖੜ ਝੁੱਲਿਆ ਬੰਦਿਆਂ ਦੇ ਸੰਸਾਰ 'ਤੇ.....
---------------------------------------------
ਪਾਤਰ ਸਾਬ ਦਿਆ ਹੋਰ ਰਚਨਾਵਾਂ ਅਤੇ ਹੋਰ ਪੰਜਾਬੀ ਲੇਖਕ ਜਲਦੀ ਹੀ....
ਜੇ ਤੁਹਾਡੇ ਕੋਲ ਕੋਈ ਰਚਨਾ ਹੈ, ਕਿਰਪਾ ਕਰ ਕੇ ਪੋਸਟ ਕਰ ਦਿਓ...