ਮਰੀਜ਼ ਨੇ ਕੀਤੀ ਆਤਮ-ਹੱਤਿਆ ਦੀ ਕੋਸ਼ਿਸ਼

ਚੰਡੀਗੜ੍ਹ, 4 ਅਪ੍ਰੈਲ (ਸੰਦੀਪ)-ਆਪਣੀ ਬਿਮਾਰੀ ਤੋਂ ਤੰਗ ਆਏ ਇਕ ਵਿਅਕਤੀ ਨੇ ਬੀਤੀ ਰਾਤ ਪੀ.ਜੀ.ਆਈ. ਵਿਖੇ ਐਮਰਜੈਂਸੀ ਵਾਰਡ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਕੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਦੋਸ਼ੀ ਨੂੰ ਹਸਪਤਾਲ ‘ਚ ਭਰਤੀ ਕਰਵਾ ਕੇ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸੈਕਟਰ-11 ਥਾਣਾ ਮੁਖੀ ਗੁਰਮੁਖ ਸਿੰਘ ਨੇ ਦੱਸਿਆ ਕਿ ਮੌਲੀ ਜਾਗਰਾਂ ਦਾ ਰਹਿਣ ਵਾਲਾ ਉਮੇਸ਼ ਕੁਮਾਰ (39) ਪਿਛਲੇ ਦਿਨੀਂ ਆਪਣੀ ਚਮੜੀ ਦੀ ਬਿਮਾਰੀ ਕਾਰਨ ਪੀ. ਜੀ. ਆਈ. ਦੇ ਐਮਰਜੈਂਸੀ ਵਾਰਡ ‘ਚ ਭਰਤੀ ਹੋਇਆ ਸੀ ਅਤੇ ਮਾਨਸਿਕ ਤੌਰ ਤੋਂ ਪ੍ਰੇਸ਼ਾਨ ਹੋਣ ਕਾਰਨ ਬੀਤੀ ਰਾਤ ਉਸ ਨੇ ਹਸਪਤਾਲ ਦੀ ਪਹਿਲੀ ਮੰਜ਼ਿਲ ਦੀ ਤਾਕੀ ਦਾ ਸ਼ੀਸ਼ਾ ਭੰਨ ਕੇ ਉਥੋਂ ਹੇਠਾਂ ਛਾਲ ਮਾਰ ਦਿੱਤੀ। ਸੂਚਨਾ ਮਿਲਣ ਮਗਰੋਂ ਮੌਕੇ ‘ਤੇ ਪੁੱਜੀ ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਮੁੜ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 
Top