ਸ੍ਰੀ ਹਰਿ ਰਾਇ ਸਾਹਿਬ ਜੀ



ਸ੍ਰੀ ਹਰਿ ਰਾਇ ਸਾਹਿਬ ਜੀ ਮਾਲਵੇ ਦੇ ਲੋਕਾਂ ਨੂੰ ਉਪਦੇਸ਼ ਕਰਨ ਆਏ ਤਾਂ ਭਾਈ ਰੂਪਾ, ਕਾਂਗੜ ਆਦਿ ਪਿੰਡਾਂ ਨੂੰ ਹੁੰਦੇ ਹੋਏ ਮਹਿਰਾਜ ਪਿੰਡ ਪਹੁੰਚੇ। ਇੱਥੇ ਭਾਈ ਮੋਹਨ ਦੇ ਪੁੱਤਰ ਚੌਧਰੀ ਕਾਲੇ ਨੇ ਤਨ-ਮਨ-ਧਨ ਨਾਲ ਗੁਰੂ ਜੀ ਦੀ ਟਹਿਲ ਕੀਤੀ।
ਇਕ ਦਿਨ ਚੌਧਰੀ ਕਾਲਾ ਆਪਣੇ ਭਤੀਜੇ ਫੂਲ ਅਤੇ ਸੰਦਲੀ ਨੂੰ ਵੀ ਨਾਲ ਲੈ ਕੇ ਆਇਆ। ਉਹ ਦੋਵੇਂ ਬਾਲਕ ਭੁੱਖੇ ਹੋਣ ਕਾਰਨ ਗੁਰੂ ਜੀ ਦੇ ਸਾਹਮਣੇ ਪੇਟ ਉੱਤੇ ਹੱਥ ਮਾਰਨ ਲੱਗੇ।

ਗੁਰੂ ਜੀ ਨੇ ਹੱਸ ਕੇ ਕਿਹਾ,“ਬਾਲਕ ਕੀ ਮੰਗਦੇ ਹਨ?”

ਚੌਧਰੀ ਕਾਲੇ ਨੇ ਕਿਹਾ ਕਿ ਇਹ ਲੰਗਰ ਮੰਗਦੇ ਹਨ।

ਗੁਰੂ ਜੀ ਨੇ ਬਚਨ ਕੀਤਾ ਇੰਨ੍ਹਾਂ ਦੀ ਸੰਤਾਨ ਰਾਜ ਕਰੇਗੀ ਅਤੇ ਕਈ ਥਾਂ ਇਨ੍ਹਾਂ ਦੇ ਲੰਗਰ ਚੱਲਣਗੇ!

ਬਾਬਾ ਫੂਲ ਦੇ ਦੋ ਪੁੱਤਰ ਭਾਈ ਤਰਲੋਕਾ ਅਤੇ ਭਾਈ ਰਾਮਾ ਦੀ ਸੰਤਾਨ ਨੇ ਨਾਭਾ, ਪਟਿਆਲਾ ਅਤੇ ਜੀਂਦ ਰਿਆਸਤਾਂ ਕਾਇਮ ਕੀਤੀਆਂ।

ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੀ ਇਨ੍ਹਾਂ ਹੀ ਫੂਲਕੀਏ ਵਿੱਚੋਂ ਸਰਦਾਰ ਗੱਜਪੱਤ ਸਿੰਘ ਜੀਂਦ ਵਾਲੇ ਦਾ ਦੋਹਤਰਾ ਸੀ।

ਇਸ ਤਰ੍ਹਾਂ ਗੁਰੂ ਸਾਹਿਬ ਦਾ ਵਰਦਾਨ ਸੱਚ ਹੋਇਆ। ਇਨ੍ਹਾਂ ਸਰਦਾਰਾਂ ਨਾਲ ਪੰਜਾਬ ਦੀ ਕਿਸਮਤ ਚਮਕ ਉੱਠੀ ਸੀ।

 
Top