ਕਾਹਦਾ "ਜਗਮੋਹਣ" ਪ੍ਦੇਸ ਗਿਆ... ਰੰਧਾਵਾ ਜੀ

Randhawa ji

Member

ਖੌਰੇ ਕਿਓਂ ਸਵੇਰਾ ਚੁੱਪ
ਰਾਤ ਪਈ ਤਾਂ ਨ੍ਹੇਰਾ ਚੁੱਪ

ਮਨ ਦੀ ਲੁਤਰੋ ਫੜੀ ਨਾ ਜਾਵੇ
ਕਹਿੰਦੇ ਰਹੇ ਬਥੇਰਾ ਚੁੱਪ

ਇਹ ਜ਼ਮਾਨਾ ਕਿਥੋਂ ਆਇਆ
ਅਜਗਰ ਵਰਗਾ ਜੇਰਾ ਚੁੱਪ

ਹੁੰਦਾ ਕਤਲ ਦੇਖ ਨਾ ਬੋਲੇ
ਕਾਹਤੋਂ ਚਾਰ ਚੁਫੇਰਾ ਚੁੱਪ

ਸਰੇਆਮ ਗਰੀਬ ਦੀ ਲੁੱਟ
ਤੇ ਅਕਲਾਂ ਦਾ ਘੇਰਾ ਚੁੱਪ

ਕਾਹਦਾ "ਜਗਮੋਹਣ" ਪ੍ਦੇਸ ਗਿਆ
ਸੁੰਨਾ ਪਿਆ ਬਨੇਰਾ ਚੁੱਪ

ਬੋਲਿਆਂ ਦੀ ਨਗਰੀ ਦੇ ਵਿੱਚ
ਬੋਲਣ ਨਾਲੋਂ ਚੰਗੇਰਾ ਚੁੱਪ

ਸੱਟ ਮੇਰੀ ਤੇ ਧੜਕੇ ਨਾ
ਕਿਓਂ ਅੱਜ ਦਿਲ ਤੇਰਾ ਚੁੱਪ

ਸਾਇਦ ਪੱਥਰ ਹੋ ਗਿਆ
ਹੁਣ ਤਾਂ ਹੰਝੂ ਮੇਰਾ ਚੁੱਪ...​

 
Top