ਸੋਹਣੀ ਕੁੜੀ ਨਾਲ

ਜਿਹਨਾਂ ਨੇ ਤੱਕੀਆਂ ਹਨ
ਕੋਠਿਆਂ 'ਤੇ ਸੁੱਕਦੀਆਂ ਸੁਨਹਿਰੀ ਛੱਲੀਆਂ
ਤੇ ਨਹੀਂ ਤੱਕੇ
ਮੰਡੀ 'ਚ ਸੁੱਕਦੇ ਭਾਅ
ਉਹ ਕਦੇ ਨਹੀਂ ਸਮਝ ਸਕਣ ਲੱਗੇ
ਕਿ ਕਿਵੇਂ ਦੁਸ਼ਮਣੀ ਹੈ
ਦਿੱਲੀ ਦੀ ਉਸ ਹੁਕਮਰਾਨ ਔਰਤ ਦੀ
ਊਸ ਪੈਰੋਂ ਨੰਗੀ ਪਿੰਡ ਦੀ ਸੋਹਣੀ ਕੁੜੀ ਨਾਲ ...ਪਾਸ਼
 
Top