ਨਿਊਯਾਰਕ - ਗੁਜਰਾਤ ਦੇ ਦੰਗਿਆਂ ਦੀ ਦਸਵੀਂ ਬਰਸੀ ਦੇ ਮੌਕੇ 'ਤੇ ਭਾਰਤੀ ਮੂਲ ਦੇ ਅਮਰੀਕੀ ਲੋਕਾਂ ਨੇ ਕੈਂਡਲ ਮਾਰਚ ਕੱਢ ਕੇ ਸੂਬੇ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਵਿਰੁੱਧ ਵਿਖਾਵਾ ਕੀਤਾ। ਇਸ ਦੌਰਾਨ ਮੋਦੀ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। 100 ਤੋਂ ਵੱਧ ਵਿਅਕਤੀਆਂ ਨੇ ਵਿਖਾਵੇ ਦੌਰਾਨ ਦੰਗਾ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਕੀਤੀ।