Punjab News ਪੰਜਾਬੀ ਕੋਈ ਗਲਤ ਕਾਰਵਾਈ ਨਾ ਕਰਨ : ਅਮਰਿੰਦਰ

Android

Prime VIP
Staff member
ਜਲੰਧਰ/ਚੰਡੀਗੜ੍ਹ (ਧਵਨ, ਭੁੱਲਰ)¸ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਤੇਜਿਤ ਹੋ ਕੇ ਪੰਜਾਬੀ ਕੋਈ ਗਲਤ ਕਾਰਵਾਈ ਨਾ ਕਰਨ, ਕਿਉਂਕਿ ਸੂਬੇ ਵਿਚ ਸ਼ਾਂਤੀ ਹਰ ਕੀਮਤ 'ਤੇ ਜ਼ਰੂਰੀ ਹੈ। ਉਨ੍ਹਾਂ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਨੂੰ ਫਿਰਕੂ ਸਦਭਾਵਨਾ ਬਣਾ ਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਸਪਾਲ ਸਿੰਘ ਦੀ ਮੌਤ ਨਾਲ ਕਾਂਗਰਸ ਨੂੰ ਧੱਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿਚ ਸੰਭਲ ਕੇ ਚੱਲਣਾ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਲੋੜੀਂਦਾ ਮੁਆਵਜ਼ਾ ਦੇਣ ਅਤੇ ਜ਼ਖਮੀ ਨੌਜਵਾਨਾਂ ਦਾ ਇਲਾਜ ਕਰਵਾਇਆ ਜਾਵੇ।
 
Top