ਖੂਹੰਦੇ ਅਸੀ ਉਸ ਦਿਨ

bhandohal

Well-known member
ਤੇਰੇ ਤੇ ਆਈਆਂ ਲਾਲੀਆਂ ਦੂਣੀਆਂ ਤੇ ਤੀਣੀਆਂ,
ਸਾਡੇ ਤੇ ਪਤਝੜ ਜਿਹੀ ਪੌਣ ਦੇ ਆਉਂਣ ਨਾਲ,

ਤੇਰਾ ਗਰੂਰ ਹੋਰ ਵੀ ਜਿਆਦਾ ਸੀ ਹੋ ਗਿਆ,
ਤੇਰੇ ਤੇ ਚੰਨ ਦੇ ਵਿਚਲਾ ਅੰਤਰ ਮਿਟਾਉਂਣ ਨਾਲ,

ਮੈਂ ਆਪਣੇ ਹੀ ਹੱਥਾਂ ਨਾਲ ਇਸ ਕੋਸਿਸ਼ ਦੇ ਵਿੱਚ,
ਸਾੜ ਲਏ ਸਭ ਚਾਅ ਸੂਰਜ ਤੱਕ ਪਹੁਚਾਉਂਣ ਨਾਲ,

ਉਜੜੇ ਹੋਏ ਦਿਲ ਦਾ ਰਾਹ ਗਮਾਂ ਨੂੰ ਦਿਸ ਪਿਆ,
ਸਰਦਲ ਤੇ ਇਕ ਪਿਆਰ ਦਾ ਦੀਪਕ ਜਗਾਉਂਣ ਨਾਲ,

ਓ ਆਪੇ ਹੀ ਹਾਰ ਗਿਆ ਬਾਜੀ ਇਹ ਪਿਆਰ ਦੀ,
ਗੈਰਾਂ ਨਾਲ ਮਿਲ ਕੇ ਸਾਨੂੰ ਹਰਨਾਉਂਣ ਨਾਲ,

ਰਹਿੰਦੇ ਖੂਹੰਦੇ ਅਸੀ ਉਸ ਦਿਨ ਉਜੜ ਗਏ,
ਤੇਰੇ ਨਾ ਦੀ ਸਹਿਰ ਵਿੱਚ ਮਹਿਫਿਲ ਸਜਾਉਂਣ ਨਾਲ,

ਸ਼ਾਇਰ ਨੂੰ ਉਸ ਥਾਂ ਤੋਂ ਕੀ ਮਿਲਣੀ ਸੀ ਵਾਹ ਵਾਹ,
ਮੁਰਦਿਆਂ ਦੇ ਸ਼ਹਿਰ ਵਿੱਚ ਕਵਿਤਾ ਸੁਨਾਉਂਣ ਨਾਲ ,


bye marjana harry
 
Top